22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਕਾਉਂਕੇ ਕਲਾਂ ਤੇ ਚਕਰ ’ਚ ਵਿਧਾਇਕਾ ਬੀਬੀ ਮਾਣੂੰਕੇ ਨੇ ਸਿਹਤ ਬੀਮਾ ਕਾਰਡ ਵੰਡੇ

ਜਗਰਾਉਂ, 21 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਤਹਿਤ ਹਰ ਲੋੜਵੰਦ ਵਿਅਕਤੀ ਦੇ 10 ਲੱਖ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ। ਇਸੇ ਤਹਿਤ ਹੀ ਪਿੰਡ ਕਾਉਂਕੇ ਕਲਾਂ ਅਤੇ ਚਕਰ ਵਿਖੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਲੋਕਾਂ ਦੇ ਬਣਾਏ ਸਿਹਤ ਬੀਮਾ ਕਾਰਡ ਵੰਡੇ ਗਏ।

ਅਜੀਤ ਡੈਸਕ 22-09-2026
ਜਗਰਾਉਂ, 21 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਤਹਿਤ ਹਰ ਲੋੜਵੰਦ ਵਿਅਕਤੀ ਦੇ 10 ਲੱਖ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ। ਇਸੇ ਤਹਿਤ ਹੀ ਪਿੰਡ ਕਾਉਂਕੇ ਕਲਾਂ ਅਤੇ ਚਕਰ ਵਿਖੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਲੋਕਾਂ ਦੇ ਬਣਾਏ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਸਿਹਤ ਨਾਲ ਸਬੰਧਤ ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਯੋਗ ਪਰਿਵਾਰ ਤੱਕ ਪਹੁੰਚਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਪਰਿਵਾਰ ਆਰਥਿਕ ਮੰਦਹਾਲੀ ਕਾਰਨ ਆਪਣਾ ਇਲਾਜ ਕਰਵਾਉਣ ਲਈ ਅਸਮਰੱਥ ਹਨ, ਇਸ ਕਾਰਡ ਰਾਹੀਂ ਉਹ ਵਧੀਆ ਹਸਪਤਾਲ ’ਚ 10 ਲੱਖ ਤੱਕ ਮੁਫ਼ਤ ਇਲਾਜ ਕਰਵਾ ਸਕਦੇ ਹਨ। ਬੀਬੀ ਮਾਣੂੰਕੇ ਨੇ ਕਿਹਾ ਕਿ ਸਿਹਤ ਸਹੂਲਤਾਂ ਲੋਕਾਂ ਦੀ ਮੁੱਢਲੀ ਲੋੜ ਹਨ ਅਤੇ ਇਸ ਲਈ ਲੋਕਾਂ ਨੂੰ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਐੱਸ.ਐੱਮ.ਓ. ਹਠੂਰ ਡਾ. ਸ੍ਰੀਮਤੀ ਗੁਰਬਿੰਦਰ ਕੌਰ, ਸਰਪੰਚ ਸੋਹਣ ਸਿੰਘ ਚਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਲਾਂਪੁਰ ’ਚ ਸੰਤ ਮੱਖਣ ਦਾਸ ਤੇ ਸੰਤ ਪ੍ਰਕਾਸ਼ ਪੁਰੀ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਦੇ ਵਿਦਿਆਰਥੀਆਂ ਨੇ ਕਿਸਾਨ ਮੇਲੇ ’ਤੇ ਸਟਾਲ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।