ਅਨੁਵਰਤ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮੱਲਾਂ ਮਾਰੀਆਂ
ਜਗਰਾਉਂ, 22 ਸਤੰਬਰ (ਵਿਨੋਦ ਕੁਮਾਰ)-ਅਨੁਵਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਕਰਾਸ ਕੰਟਰੀ ਰੇਸ ਦੇ 5000 ਮੀਟਰ ਮੁਕਾਬਲੇ ਵਿੱਚ ਕਲਾਸ 9ਵੀਂ ਦੇ ਵਿਦਿਆਰਥੀ ਸ਼ਾਹਰੁਕੇਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ।
ਅਜੀਤ ਡੈਸਕ
23-09-2026