ਜੋਗਿੰਦਰ ਸਿੰਘ ਧਵਨ (ਸਿਮਰਨ ਪੱਗੜੀ ਸੈਂਟਰ) ਵਾਲਿਆਂ ਦੀ ਮੌਤ ’ਤੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ
ਜਗਰਾਉਂ, 23 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿੰਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਬ
ਬਾਪੂ ਜੋਗਿੰਦਰ ਸਿੰਘ ਧਵਨ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ। ਤਸਵੀਰ: ਬਲਵਿੰਦਰ ਸਿੰਘ ਲਿੱਤਰ
24-09-2026
ਜਗਰਾਉਂ, 23 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿੰਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ, ਇਸ ਦੇ ਇਤਿਹਾਸ, ਸਾਹਿਤ ਅਤੇ ਸੱਭਿਆਚਾਰਕ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਵਰਤਣ ਅਤੇ ਇਸ ਦੀ ਅਮੀਰ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਨੇ ਪੰਜਾਬੀ ਭਾਸ਼ਾ ਨੂੰ ਸਾਂਭਣ, ਇਸ ਦਾ ਸਤਿਕਾਰ ਕਰਨ ਅਤੇ ਆਉਣ ਵਾਲੀ ਪੀੜ੍ਹੀ ਤੱਕ ਇਸ ਦੀ ਵਿਰਾਸਤ ਨੂੰ ਪਹੁੰਚਾਉਣ ਦਾ ਪ੍ਰਣ ਵੀ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਪੰਜਾਬੀ ਭਾਸ਼ਾ ਦੀ ਵਿਸ਼ੇਸ਼ਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਾਸ਼ਾ ਕਿਸੇ ਵੀ ਕੌਮ ਦੀ ਪਛਾਣ ਅਤੇ ਵਿਰਾਸਤ ਦਾ ਅਹਿਮ ਹਿੱਸਾ ਹੁੰਦੀ ਹੈ। ਇਸ ਲਈ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀ ਮਾਂ-ਬੋਲੀ ਪੰਜਾਬੀ ਨੂੰ ਪਿਆਰ, ਸਤਿਕਾਰ ਅਤੇ ਮਾਣ ਨਾਲ ਅਪਣਾਈਏ ਅਤੇ ਇਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਈਏ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਪੜ੍ਹਨ ਅਤੇ ਪੰਜਾਬੀ ਭਾਸ਼ਾ ਦੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਵੀ ਉਤਸ਼ਾਹਿਤ ਕੀਤਾ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਵਿਸ਼ਵ ਪੰਜਾਬੀ ਦਿਵਸ ਦੀਆਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਪਣੀ ਮਾਂ-ਬੋਲੀ ਅਤੇ ਸੱਭਿਆਚਾਰ ਨਾਲ ਜੁੜਨਾ ਹਰ ਵਿਅਕਤੀ ਦਾ ਫਰਜ਼ ਹੈ। ਉਨ੍ਹਾਂ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।