24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੇਲਾ ਛਪਾਰ ਕਾਨਫਰੰਸ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਿਆਸੀ ਅਖਾੜੇ ਨੂੰ ਹੋਰ ਗਰਮਾਏਗੀ ਬਲਵਿੰਦਰ ਸਿੰਘ ਸੰਧੂ ਅਤੇ ਚੰਦ ਸਿੰਘ ਡੱਲਾ ਨੇ ਪਿੰਡ ਸੱਤੋਵਾਲ ਵਿਖੇ ਅਕਾਲੀ ਵਰਕਰਾਂ ਨੂੰ ਸੰਬੋਧਨ ਕੀਤਾ

ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਮਾਲਵੇ ਦੇ ਇਤਿਹਾਸਕ ਮੇਲਾ ਛਪਾਰ ਵਿਖੇ 26 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀ ਜਾ ਰਹੀ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦੇ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਅਕਾਲੀ ਆਗੂਆਂ ਵਲੋਂ ਲਗਾਤਾਰ ਹਲਕਾ ਰਾਏਕੋਟ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਅਕਾਲੀ ਵਰਕਰਾਂ ਦੀ ਕਾਨਫਰੰਸ ਦੀ ਸਫ਼ਲਤਾ ਸਬੰਧੀ ਲਾਮਵੰਦੀ ਕੀਤੀ ਜਾ ਰਹੀ ਹੈ।

ਅਜੀਤ ਡੈਸਕ 24-09-2026
ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਮਾਲਵੇ ਦੇ ਇਤਿਹਾਸਕ ਮੇਲਾ ਛਪਾਰ ਵਿਖੇ 26 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀ ਜਾ ਰਹੀ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸਫ਼ਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦੇ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਅਕਾਲੀ ਆਗੂਆਂ ਵਲੋਂ ਲਗਾਤਾਰ ਹਲਕਾ ਰਾਏਕੋਟ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਅਕਾਲੀ ਵਰਕਰਾਂ ਦੀ ਕਾਨਫਰੰਸ ਦੀ ਸਫ਼ਲਤਾ ਸਬੰਧੀ ਲਾਮਵੰਦੀ ਕੀਤੀ ਜਾ ਰਹੀ ਹੈ। ਇਸ ਮੌਕੇ ਅੱਜ ਪਿੰਡ ਸੱਤੋਵਾਲ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਆਖਿਆ ਕਿ ਮੇਲਾ ਛਪਾਰ ਸਿਆਸੀ ਕਾਨਫਰੰਸ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਮੋੜ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਮਾਲਵੇ ਦਾ ਮੇਲਾ ਛਪਾਰ ਹਮੇਸ਼ਾ ਹੀ ਸਿਆਸੀ ਧਿਰਾਂ ਲਈ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਦਾ ਵੱਡਾ ਕੇਂਦਰ ਰਿਹਾ ਹੈ, ਬਲਕਿ ਇਸ ਵਾਰ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਵਿਚ ਹਜ਼ਾਰਾਂ ਵਰਕਰ ਸ਼ਿਰਕਤ ਕਰਨਗੇ। ਅਕਾਲੀ ਆਗੂਆਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਇਸ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਪਹੁੰਚੇਗੀ। ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਇਸ ਕਾਨਫਰੰਸ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਕਿਸਾਨੀ ਸਮੱਸਿਆਵਾਂ, ਅਮਨ-ਕਾਨੂੰਨ ਦੀ ਸਥਿਤੀ ਅਤੇ ਸੂਬੇ ਦੇ ਆਰਥਿਕ ਮੁੱਦਿਆਂ ’ਤੇ ਮੌਜੂਦਾ ਸਰਕਾਰ ਨੂੰ ਘੇਰਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਾਸ਼ਨ ਤੋਂ ਅੱਕ ਚੁੱਕੇ ਹਨ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਵੱਲ ਇੱਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ। ਇਸ ਮੌਕੇ ਪ੍ਰਿਤਪਾਲ ਸਿੰਘ ਬਾਗਾ ਭੈਣੀ ਦਰੇੜਾ, ਮਨਪ੍ਰੀਤ ਸਿੰਘ ਨੱਥੋਵਾਲ ਮੈਂਬਰ ਜਨਰਲ ਕੌਂਸਲ ਸ਼੍ਰੋ.ਅ.ਦਲ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਰਾਜ ਸਿੰਘ ਸੱਤੋਵਾਲ ਮੈਂਬਰ ਕੋਰ ਕਮੇਟੀ, ਭੁਪਿੰਦਰ ਸਿੰਘ ਸੱਤੋਵਾਲ, ਦਲਵਾਰਾ ਸਿੰਘ, ਹਰਜਿੰਦਰ ਸਿੰਘ, ਗੁਰਮੇਲ ਸਿੰਘ, ਕਰਤਾਰ ਸਿੰਘ, ਸ਼ਿੰਗਾਰਾ ਸਿੰਘ, ਮਨਜੀਤ ਸਿੰਘ ਗੋਗੀ, ਮਾਘ ਸਿੰਘ, ਹਮੀਰ ਸਿੰਘ, ਫੌਜੀ ਮਨਜੀਤ ਸਿੰਘ, ਭਰਪੂਰ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ, ਰਣਧੀਰ ਸਿੰਘ, ਸੁਦਾਗਰ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ, ਪੀ.ਏ. ਕਮਲਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਧਵਾਂ ਬੇਟ ਵਿਖੇ ਸਿਹਤ ਬੀਮਾ ਯੋਜਨਾ ਦੇ ਕਾਰਡ ਹਲਕਾ ਇੰਚਾਰਜ ਕੰਗ ਤੇ ਚੇਅਰਮੈਨ ਸਿੱਧੂ ਨੇ ਵੰਡੇ ਅਗਲੀ ਖ਼ਬਰ ਸੰਤ ਬਾਬਾ ਅਮਰੀਕ ਸਿੰਘ ਰਾਜੋਆਣਾ ਕਲਾਂ ਵਾਲਿਆਂ ਦੀ 13ਵੀਂ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।