28, 29 ਅਤੇ 30 ਸਤੰਬਰ ਨੂੰ ਬੈਂਕਿੰਗ ਸੇਵਾਵਾਂ ਰਹਿਣਗੀਆਂ ਠੱਪ
ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਦੇਸ਼ ਭਰ ਦੇ ਬੈਂਕ ਮੁਲਾਜ਼ਮਾਂ ਅਤੇ ਅਧਿਕਾਰੀਆਂ ਵਲੋਂ ਆਪਣੀਆਂ ਅਧੂਰੀਆਂ ਮੰਗਾਂ ਨੂੰ ਲੈ ਕੇ 28, 29 ਅਤੇ 30 ਸਤੰਬਰ ਨੂੰ ਤਿੰਨ ਦਿਨਾਂ ਦੀ ਦੇਸ਼-ਵਿਆਪੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਕਾਰਨ ਸਾਰੇ ਸਰਕਾਰੀ ਅਤੇ ਨਿੱਜੀ ਖੇਤਰ ਦੇ ਬੈਂਕਾਂ ਦੇ ਕੰਮ-ਕਾਰ ਪੂਰੀ ਤਰ੍ਹਾਂ ਠੱਪ ਰਹਿਣਗੇ।
ਅਜੀਤ ਡੈਸਕ
26-09-2026