26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਕਰਨੈਲ ਸਿੰਘ ਖੰਗੂੜਾ, ਮਨਜੀਤ ਸਿੰਘ ਤੱਤਲਾ ਅਤੇ ਨੰਬਰਦਾਰ ਧਰਮ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੀ ਛਪਾਰ ਕਾਨਫ਼ਰੰਸ ਯਾਦਗਾਰ ਹੋਵੇਗੀ-ਆਗੂ

ਭੂੰਦੜੀ, 25 ਸਤੰਬਰ (ਕੁਲਦੀਪ ਸਿੰਘ ਮਾਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਕਰਨੈਲ ਸਿੰਘ ਖੰਗੂੜਾ, ਮਨਜੀਤ ਸਿੰਘ ਤੱਤਲਾ ਅਤੇ ਨੰਬਰਦਾਰ ਧਰਮ ਸਿੰਘ ਨੇ ਕਿਹਾ ਕਿ ਮਾਲਵਾ ਜ਼ੋਨ ਦੇ ਪ੍ਰਧਾਨ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਪਾਰਟੀ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਦਿਆਂ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਸਮਝਣ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।

ਅਜੀਤ ਡੈਸਕ 26-09-2026
ਭੂੰਦੜੀ, 25 ਸਤੰਬਰ (ਕੁਲਦੀਪ ਸਿੰਘ ਮਾਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਕਰਨੈਲ ਸਿੰਘ ਖੰਗੂੜਾ, ਮਨਜੀਤ ਸਿੰਘ ਤੱਤਲਾ ਅਤੇ ਨੰਬਰਦਾਰ ਧਰਮ ਸਿੰਘ ਨੇ ਕਿਹਾ ਕਿ ਮਾਲਵਾ ਜ਼ੋਨ ਦੇ ਪ੍ਰਧਾਨ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਪਾਰਟੀ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਦਿਆਂ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਸਮਝਣ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਦੀ ਸਰਗਰਮ ਅਤੇ ਸੁਚੱਜੀ ਅਗਵਾਈ ਕਾਰਨ ਮਾਲਵਾ ਜ਼ੋਨ ਵਿਚ ਪਾਰਟੀ ਦੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਹਮੇਸ਼ਾ ਪਾਰਟੀ ਦੇ ਆਮ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਨਾਲ-ਨਾਲ ਉਸ ਦੀ ਆਵਾਜ਼ ਨੂੰ ਪਾਰਟੀ ਦੇ ਮੰਚ ਤੱਕ ਪਹੁੰਚਾਉਣ ਲਈ ਯਤਨ ਕੀਤੇ ਹਨ। ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਨਾਲ ਨਵੇਂ ਲੋਕਾਂ ਦਾ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਗੰਭੀਰਤਾ ਨਾਲ ਸੋਚ ਰਹੇ ਹਨ। ਸੀਨੀਅਰ ਆਗੂਆਂ ਨੇ ਕਿਹਾ ਕਿ 26 ਸਤੰਬਰ ਨੂੰ ਛਪਾਰ ਵਿਖੇ ਹੋਣ ਵਾਲੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਕਾਨਫ਼ਰੰਸ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਤੇ ਇਹ ਕਾਨਫ਼ਰੰਸ ਯਾਦਗਾਰ ਹੋਵੇਗੀ। ਉਨ੍ਹਾਂ ਨੇ ਭੂੰਦੜੀ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਛਪਾਰ ਕਾਨਫ਼ਰੰਸ ਵਿੱਚ ਪਹੁੰਚ ਕੇ ਆਪਣੀ ਸ਼ਮੂਲੀਅਤ ਦਰਜ ਕਰਵਾਉਣ।
ਪਿਛਲੀ ਖ਼ਬਰ ਸਰਦਾਰ ਖਾਨ ਨੱਥੋਵਾਲ ਨਮਿਤ ਸ਼ਰਧਾਂਜਲੀ ਸਮਾਗਮ 27 ਨੂੰ ਅਗਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਦੀ ਅਧਿਆਪਕਾ ਪਰਮਜੀਤ ਕੌਰ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।