27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਸਾਬਕਾ ਬਲਾਕ ਸੰਮਤੀ ਮੈਂਬਰ ਬਲਕਾਰ ਸਿੰਘ ਬਿੱਲਾ ਦਾ ਦਿਹਾਂਤ

ਸਿੱਧਵਾਂ ਬੇਟ, 26 ਸਤੰੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਲੇਮਪੁਰਾ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਗਜੀਤ ਸਿੰਘ ਲੱਕੀ ਤੇ ਦੀਦਾਰ ਸਿੰਘ ਦੇ ਸਤਿਕਾਰਯੋਗ ਪਿਤਾ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਬਲਕਾਰ ਸਿੰਘ ਬਿੱਲਾ (58) ਪੁੱਤਰ ਸਵ. ਮਹਿੰਦਰ ਸਿੰਘ ਦਾ ਅੱਜ ਤੜਕਸਾਰ ਦਇਆ ਨੰਦ ਹਸਪਤਾਲ ਦੇ ਹੀਰੋ ਹਾਰਟ ਸੈਂਟਰ ਵਿੱਚ ਦਿਹਾਂਤ ਹੋ ਗਿਆ।

ਸਵ. ਬਲਕਾਰ ਸਿੰਘ ਬਿੱਲਾ ਦੀ ਤਸਵੀਰ 27-09-2026
ਸਿੱਧਵਾਂ ਬੇਟ, 26 ਸਤੰੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਲੇਮਪੁਰਾ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਗਜੀਤ ਸਿੰਘ ਲੱਕੀ ਤੇ ਦੀਦਾਰ ਸਿੰਘ ਦੇ ਸਤਿਕਾਰਯੋਗ ਪਿਤਾ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਬਲਕਾਰ ਸਿੰਘ ਬਿੱਲਾ (58) ਪੁੱਤਰ ਸਵ. ਮਹਿੰਦਰ ਸਿੰਘ ਦਾ ਅੱਜ ਤੜਕਸਾਰ ਦਇਆ ਨੰਦ ਹਸਪਤਾਲ ਦੇ ਹੀਰੋ ਹਾਰਟ ਸੈਂਟਰ ਵਿੱਚ ਦਿਹਾਂਤ ਹੋ ਗਿਆ। ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਅਤੀ ਨਜ਼ਦੀਕੀ ਸਾਥੀਆਂ ਵਿੱਚੋਂ ਸਨ। ਉਨ੍ਹਾਂ ਦਾ ਅੱਜ ਪਿੰਡ ਸਲੇਮਪੁਰਾ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਤਾ ਨੂੰ ਅਗਨੀ ਦੋਹਾਂ ਪੁੱਤਰਾਂ ਅਤੇ ਭਤੀਜਿਆਂ ਨੇ ਦਿਵਾਈ।ਇਸ ਤੋਂ ਪਹਿਲਾਂ ਨੰਬਰਦਾਰ ਹਰਿੰਦਰ ਸਿੰਘ ਕਾਕਾ ਨੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਮ੍ਰਿਤਕ ਦੇਹ ’ਤੇ ਲੋਈ ਪਾ ਕੇ ਉਨ੍ਹਾਂ ਦੀ ਹਾਜ਼ਰੀ ਲਗਵਾਈ। ਇਸ ਦੌਰਾਨ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ, ਚੇਅਰਮੈਨ ਮੇਜਰ ਸਿੰਘ ਭੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ ਅਤੇ ਸਾਬਕਾ ਸੰਮਤੀ ਮੈਂਬਰ ਜਤਿੰਦਰਪਾਲ ਸਿੰਘ ਬੱਬੀ ਮਾਨ ਨੇ ਸਵ. ਬਲਕਾਰ ਸਿੰਘ ਬਿੱਲਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਨਾਂ ਦੀ ਅੰਤਿਮ ਯਾਤਰਾ ਵਿੱਚ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ, ਸਰਪੰਚ ਦਵਿੰਦਰ ਸਿੰਘ ਸਲੇਮਪੁਰਾ, ਪੰਚ ਬਲਜਿੰਦਰ ਸਿੰਘ ਬੱਲੀ, ਪੰਚ ਲਹਿੰਬਰ ਸਿੰਘ, ਪਰਮਿੰਦਰ ਸਿੰਘ ਸਿੱਧੂ, ਨੰਬਰਦਾਰ ਰਣਜੀਤ ਸਿੰਘ ਜੀਤਾ, ਸਾਬਕਾ ਸਰਪੰਚ ਪਰਮਜੀਤ ਸਿੰਘ ਪੱਪੀ, ਡਾ.ਨਵਰਾਜ ਸਿੰਘ ਸਮਰਾ, ਮਹਿੰਦਰਪਾਲ ਸਿੰਘ ਮਾਨ, ਜਗਜੀਵਨ ਸਿੰਘ ਗਿੱਲ, ਮਾ: ਸ਼ਿੰਗਾਰਾ ਸਿੰਘ, ਠੇਕੇਦਾਰ ਜਿੰਦਰਪਾਲ ਸਿੰਘ, ਸੁਰੇਸ ਕੁਮਾਰ ਗਰਗ, ਰਜੇਸ ਕੁਮਾਰ, ਸੈਰੀ ਸਿੱਧਵਾਂ, ਅਮਨ ਥਿੰਦ, ਸੁਰਜੀਤ ਸਿੰਘ ਸੀਤਾ, ਥਾਣੇਦਾਰ ਗੁਲਜਾਰ ਸਿੰਘ, ਬਲਦੇਵ ਸਿੰਘ ਪੰਮਾ, ਬੱਬੂ ਕਲਸੀ, ਸੀਸੂ ਗੁਪਤਾ, ਤੇਜਿੰਦਰ ਗੁਪਤਾ, ਪ੍ਰਿੰਸ ਸਿੱਧਵਾਂ, ਹਰਦੀਪ ਸਿੰਘ ਸਿੱਧੂ, ਬਲਵੀਰ ਸਿੰਘ, ਨੰਬਰਦਾਰ ਬਲਜੀਤ ਸਿੰਘ ਸਿੱਧੂ, ਬਲਜੀਤ ਸਿੰਘ ਗਿੱਲ, ਭੁਪਿੰਦਰ ਸਿੰਘ ਮੁਰਲੀ, ਚੌਧਰੀ ਸੁਖਵਿੰਦਰ ਸਿੰਘ, ਹਰਭਜਨ ਸਿੰਘ, ਅਮਰ ਸਿੰਘ ਗਿੱਲ ਆਦਿ ਤੋਂ ਇਲਾਵਾ ਕਈ ਹੋਰ ਨਗਰਾਂ ਦੇ ਪਤਵੰਤੇ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਪੁੰਨਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਹਲਕਾ ਦਾਖਾ ਛਪਾਰ ਕਾਨਫ਼ਰੰਸ ਵਿਚ ਵਰਕਰਾਂ, ਵੋਟਰਾਂ ਦਾ ਵੱਡਾ ਇਕੱਠ ਜੁੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।