02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਬੀਬਾ ਬਾਦਲ ਜਲਦ ਹਲਕਾ ਰਾਏਕੋਟ ’ਚ ਦਸਤਕ ਦੇਣਗੇ

ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਰਾਏਕੋਟ ਵਿਖੇ ਪੁੱਜ ਰਹੇ ਹਨ। ਜਿਸ ਦੌਰਾਨ ਬੀਬਾ ਬਾਦਲ ਪਾਰਟੀ ਦੇ ਸੀਨੀਅਰ ਆਗੂਆਂ, ਵਰਕਰਾਂ ਨਾਲ ਵਿਸ਼ੇਸ਼ ਮੀਟਿੰਗਾਂ ਕਰਨਗੇ।

ਅਜੀਤ ਡੈਸਕ 02-10-2026
ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਰਾਏਕੋਟ ਵਿਖੇ ਪੁੱਜ ਰਹੇ ਹਨ। ਜਿਸ ਦੌਰਾਨ ਬੀਬਾ ਬਾਦਲ ਪਾਰਟੀ ਦੇ ਸੀਨੀਅਰ ਆਗੂਆਂ, ਵਰਕਰਾਂ ਨਾਲ ਵਿਸ਼ੇਸ਼ ਮੀਟਿੰਗਾਂ ਕਰਨਗੇ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਰਣਨੀਤੀ ’ਤੇ ਚਰਚਾ ਕੀਤੀ ਜਾਵੇਗੀ ਅਤੇ ਵਰਕਰਾਂ ਨੂੰ ਚੋਣਾਂ ਲਈ ਪੂਰੀ ਤਰ੍ਹਾਂ ਲਾਮਬੰਦ ਕੀਤਾ ਜਾਵੇਗਾ। ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਹਲਕਾ ਰਾਏਕੋਟ ਦੇ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੀਟਿੰਗ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਪਾਰਟੀ ਦੀ ਮਜ਼ਬੂਤੀ ਲਈ ਅੱਗੇ ਹੋ ਕੇ ਕੰਮ ਕੀਤਾ ਜਾ ਸਕੇ।
ਪਿਛਲੀ ਖ਼ਬਰ ਪਮਾਲ ’ਚ ਅੱਖਾਂ ਦਾ ਚੈੱਕਅੱਪ ਕੈਂਪ 4 ਨੂੰ ਅਗਲੀ ਖ਼ਬਰ ਵਿਕਸਿਤ ਪੰਜਾਬ ਦੇ ਸੰਕਲਪ ਲਈ 2027 ’ਚ ਕਾਂਗਰਸ ਨੂੰ ਅੱਗੇ ਲਿਆਉ- ਰਵਿੰਦਰ ਡਲਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।