02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਣਕ ਦੇ ਐੱਮ.ਐੱਸ.ਪੀ. ਰੇਟ ’ਚ ਸਿਰਫ਼ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਸਰਾਸਰ ਬੇਇਨਸਾਫ਼ੀ ਖੇਤੀ ਦੀ ਅਸਲ ਖ਼ਰਚਾ ਲਾਗਤ ਨੂੰ ਮੁੱਖ ਰਖਦਿਆਂ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਣ-ਤਰਲੋਚਨ ਸਿੰਘ ਬਰ੍ਹਮੀ

ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਵਲੋਂ ਸਾਲ 2027-28 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ.

ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਬਰ੍ਹਮੀ ਅਤੇ ਸੀਨੀਅਰ ਆਗੂ ਅਵਤਾਰ ਸਿੰਘ ਬਰ੍ਹਮੀ ਦੀ ਤਸਵੀਰ। 02-10-2026
ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਵਲੋਂ ਸਾਲ 2027-28 ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿਚ ਕੀਤੇ ਗਏ ਮਹਿਜ਼ 25 ਰੁਪਏ ਦੇ ਮਾਮੂਲੀ ਵਾਧੇ ਨੂੰ ਲੈ ਕੇ ਕਿਸਾਨ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਕੇਂਦਰ ਦੇ ਇਸ ਫ਼ੈਸਲੇ ਨੂੰ ਮੁੱਢੋਂ ਰੱਦ ਕਰਦਿਆਂ ਸਰਕਾਰ ਖ਼ਿਲਾਫ਼ ਤਿੱਖੀ ਨਾਰਾਜ਼ਗੀ ਜਤਾਈ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਕੇਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਬਰ੍ਹਮੀ ਅਤੇ ਸੀਨੀਅਰ ਆਗੂ ਅਵਤਾਰ ਸਿੰਘ ਬਰ੍ਹਮੀ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਕੀਤਾ ਗਿਆ ਇਹ ਵਾਧਾ ਬਹੁਤ ਹੀ ਨਿਗੁਣਾ ਅਤੇ ਅੰਨਦਾਤੇ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ 25 ਰੁਪਏ ਦਾ ਇਹ ਵਾਧਾ ਮਹਿੰਗਾਈ ਦੇ ਮੌਜੂਦਾ ਦੌਰ ਵਿਚ ਨਾਂਹ ਦੇ ਬਰਾਬਰ ਹੈ ਅਤੇ ਨਾ ਹੀ ਇਸ ਨਾਲ ਕਿਸਾਨਾਂ ਨੂੰ ਕੋਈ ਆਰਥਿਕ ਰਾਹਤ ਮਿਲੇਗੀ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਅਸਲ ਵਿਚ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਨੂੰ ਹੋਰ ਆਰਥਿਕ ਮੰਦਹਾਲੀ ਵੱਲ ਧੱਕ ਰਹੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਅਤੇ ਐੱਮ.ਐੱਸ.ਪੀ. ਵਿਚ ਯੋਗ ਵਾਧਾ ਨਾ ਕੀਤਾ ਤਾਂ ਦੇਸ਼ ਦਾ ਅੰਨਦਾਤਾ ਕਿਸਾਨ ਤਿੱਖੇ ਅਤੇ ਵੱਡੇ ਸੰਘਰਸ਼ ਲਈ ਮਜ਼ਬੂਰ ਹੋਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਗ੍ਰੀਨ ਪੰਜਾਬ ਮਿਸ਼ਨ ਟੀਮ ਨੇ ਐੱਮ.ਪੀ. ਡਾ. ਅਮਰ ਸਿੰਘ ਨੂੰ ਦਿੱਤਾ ਮੰਗ ਪੱਤਰ ਚੋਣ ਮੈਨੀਫੈਸਟੋ ਵਿਚ ਪੰਚਾਇਤੀ ਜ਼ਮੀਨਾਂ... ਅਗਲੀ ਖ਼ਬਰ ਬੀ.ਕਿ.ਯੂ ਏਕਤਾ ਡਕੌਂਦਾ (ਧਨੇਰ) ਵਲੋਂ ਹਰਵਿੰਦਰ ਸਿੰਘ ਬੜੂੰਦੀ ਬਲਾਕ ਪੱਖੋਵਾਲ ਇਕਾਈ ਦੇ ਮੀਤ ਪ੍ਰਧਾਨ ਨਿਯੁਕਤ ਕਿਸਾਨਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।