02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਕਮਾਲਪੁਰਾ/ਚੱਕ ਭਾਈਕਾ

ਰਾਏਕੋਟ, 1 ਅਕਤੂਬਰ (ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਅਤੇ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਚੱਕ ਭਾਈਕਾ ਵਲੋਂ ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ ਫ਼ਸਲਾਂ ਦੇ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ ਵਿੱਚ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜਾਕ ਦੱਸਦੇ ਹੋਏ ਇਸ ਵਾਧੇ ਨੂੰ ਮੁੱਢੋਂ ਨਕਾਰਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਨਾਮਾਤਰ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ।

ਅਜੀਤ ਡੈਸਕ 02-10-2026
ਰਾਏਕੋਟ, 1 ਅਕਤੂਬਰ (ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਅਤੇ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਚੱਕ ਭਾਈਕਾ ਵਲੋਂ ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ ਫ਼ਸਲਾਂ ਦੇ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ ਵਿੱਚ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜਾਕ ਦੱਸਦੇ ਹੋਏ ਇਸ ਵਾਧੇ ਨੂੰ ਮੁੱਢੋਂ ਨਕਾਰਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਨਾਮਾਤਰ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਹਿਸਾਬ ਨਾਲ ਦੇਸ਼ ਵਿੱਚ ਮਹਿੰਗਾਈ ਛਲਾਂਗਾਂ ਲਗਾ ਕੇ ਦਿਨੋਂ ਦਿਨ ਵੱਧ ਰਹੀ ਹੈ, ਉਸ ਦੇ ਮੁਕਾਬਲੇ ਇਹ ਵਾਧਾ ਊਠ ਦੇ ਮੂੰਹ ਵਿੱਚ ਜ਼ੀਰੇ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਵੱਧਦੀ ਮਹਿੰਗਾਈ ਕਾਰਨ ਬੀਜ, ਖਾਦ, ਕੀਟਨਾਸ਼ਕ ਅਤੇ ਡੀਜ਼ਲ ਦੇ ਭਾਅ ਬਹੁਤ ਜ਼ਿਆਦਾ ਵਧ ਚੁੱਕੇ ਹਨ, ਜਿਸ ਕਾਰਨ ਕਿਸਾਨ ਕਰਜ਼ੇੇ ਦੇ ਬੋਝ ਹੇਠ ਲਗਾਤਾਰ ਦੱਬਦੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਉਹਨਾਂ ਦੀਆਂ ਫ਼ਸਲਾਂ ਦੇ ਮੁੱਲ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਤੈਅ ਕੀਤੇ ਜਾਣ ਅਤੇ ਜੋ ਕਣਕ ਦਾ ਇਸ ਸਮੇਂ ਸਮਰਥਨ ਮੁੱਲ ਤੈਅ ਕੀਤਾ ਹੈ ਤੇ ਮੁੜ ਵਿਚਾਰ ਕਰਕੇ ਘੱਟੋ-ਘੱਟ ਸਮਰਥਨ ਮੁੱਲ 3000 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਜਾਵੇਂ।
ਪਿਛਲੀ ਖ਼ਬਰ ‘ ਊਠ ਦੋ ਬੁੱਲ੍ਹ ਵਾਂਗ ਲਮਕੀ ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਚੋਣ * ਕਾਂਗਰਸ ਕੋਲ ਸਪੱਸ਼ਟ ਬਹੁਮਤ ਹੋਣ ਦੇ ਬਾਵਜੂਦ ਚ... ਅਗਲੀ ਖ਼ਬਰ ਬੀ.ਕਿ.ਯੂ ਏਕਤਾ ਡਕੌਂਦਾ (ਧਨੇਰ) ਵਲੋਂ ਹਰਵਿੰਦਰ ਸਿੰਘ ਬੜੂੰਦੀ ਬਲਾਕ ਪੱਖੋਵਾਲ ਇਕਾਈ ਦੇ ਮੀਤ ਪ੍ਰਧਾਨ ਨਿਯੁਕਤ ਕਿਸਾਨਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।