03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਜਗਰਾਉਂ, 2 ਅਕਤੂਬਰ (ਵਿਨੋਦ ਕੁਮਾਰ)- ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਪ੍ਰਿੰਸੀਪਲ ਰਾਜਪਾਲ ਕੌਰ ਦੀ ਅਗਵਾਈ ਹੇਠ ਸ਼ਰਧਾ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੇ ਚਿੱਤਰ ’ਤੇ ਫੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਅਜੀਤ ਡੈਸਕ 03-10-2026
ਜਗਰਾਉਂ, 2 ਅਕਤੂਬਰ (ਵਿਨੋਦ ਕੁਮਾਰ)- ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਪ੍ਰਿੰਸੀਪਲ ਰਾਜਪਾਲ ਕੌਰ ਦੀ ਅਗਵਾਈ ਹੇਠ ਸ਼ਰਧਾ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੇ ਚਿੱਤਰ ’ਤੇ ਫੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ, ਭਾਸ਼ਣਾਂ ਅਤੇ ਵਿਚਾਰਾਂ ਰਾਹੀਂ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਾਂ ਅਤੇ ਦੇਸ਼ ਦੀ ਆਜ਼ਾਦੀ ਲਈ ਦਿੱਤੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ਼ਹੀਦ ਦੇ ਜੀਵਨ ਤੋਂ ਹਿੰਮਤ, ਨਿਡਰਤਾ, ਦੇਸ਼-ਪ੍ਰੇਮ ਅਤੇ ਜ਼ਿੰਮੇਵਾਰੀ ਦੀ ਪ੍ਰੇਰਣਾ ਲੈਣ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਰਾਜਪਾਲ ਕੌਰ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਵਲੋਂ ਲਗਾਏ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਸਕੂਲ ਦਾ ਵਾਤਾਵਰਨ ਦੇਸ਼ਭਗਤੀ ਦੇ ਜਜ਼ਬੇ ਨਾਲ ਗੂੰਜ ਉੱਠਿਆ। ਸਮੂਹ ਸਕੂਲ ਪਰਿਵਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਸਮੂਹ ਸ਼ਹੀਦਾਂ ਨੂੰ ਨਮਨ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਹਲਕਾ ਪਾਇਲ ਦੇ ਆਗੂਆਂ ਦੀ ਮੀਟਿੰਗ ਸਿੱਧਵਾਂ ਕਾਲਜ ਵਿਖੇ ਐੱਨ. ਐੱਸ. ਐੱਸ. ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਸਵੱਦੀ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਹਲਕਾ ਇੰਚਾਰਜ ਕੰਗ ਨੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।