04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਕਾਂਗਰਸੀ ਖ਼ੇਮਿਆਂ ’ਚ ਖੁਸ਼ੀ ਦੀ ਲਹਿਰ

ਮੁੱਲਾਂਪੁਰ-ਦਾਖਾ, 3 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਿਆਸਤ ਵਿਚ ਸਰਗਰਮ ਕਾਂਗਰਸ ਪਾਰਟੀ ਦੇ ਜਲੰਧਰ ਕੈਂਟ ਤੋਂ ਵਿਧਾਇਕ, ਸਾਬਕਾ ਉਲੰਪੀਅਨ ਅਤੇ ਭਾਰਤੀ ਹਾਕੀ ਦੇ ਸਾਬਕਾ ਕਪਤਾਨ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਲੁਧਿਆਣਾ ਦਿਹਾਤੀ ਦੇ ਵੱਖੋ-ਵੱਖ ਵਿਧਾਨ ਸਭਾ ਹਲਕਿਆਂ ਨਾਲ ਜੁੜੇ ਕਾਂਗਰਸੀ ਖ਼ੇਮਿਆਂ ’ਚ ਖੁਸ਼ੀ ਦੀ ਲਹਿਰ ਦੌੜ ਗਈ। ਲੁਧਿਆਣਾ ਦਿਹਾਤੀ ਜਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵਲੋਂ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੰਦਿਆਂ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ।

ਪੰਜਾਬ ਕਾਂਗਰਸ ਪ੍ਰਧਾਨ ਬਣੇ ਪਰਗਟ ਸਿੰਘ ਨੂੰ ਵਧਾਈ ਦੇਣ ਸਮੇਂ ਲੁਧਿਆਣਾ ਦਿਹਾਤੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ। ਤਸਵੀਰ: ਕ੍ਰਿਪਾਲ ਹੰਬੜਾਂ 04-10-2026
ਮੁੱਲਾਂਪੁਰ-ਦਾਖਾ, 3 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਿਆਸਤ ਵਿਚ ਸਰਗਰਮ ਕਾਂਗਰਸ ਪਾਰਟੀ ਦੇ ਜਲੰਧਰ ਕੈਂਟ ਤੋਂ ਵਿਧਾਇਕ, ਸਾਬਕਾ ਉਲੰਪੀਅਨ ਅਤੇ ਭਾਰਤੀ ਹਾਕੀ ਦੇ ਸਾਬਕਾ ਕਪਤਾਨ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਲੁਧਿਆਣਾ ਦਿਹਾਤੀ ਦੇ ਵੱਖੋ-ਵੱਖ ਵਿਧਾਨ ਸਭਾ ਹਲਕਿਆਂ ਨਾਲ ਜੁੜੇ ਕਾਂਗਰਸੀ ਖ਼ੇਮਿਆਂ ’ਚ ਖੁਸ਼ੀ ਦੀ ਲਹਿਰ ਦੌੜ ਗਈ। ਲੁਧਿਆਣਾ ਦਿਹਾਤੀ ਜਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵਲੋਂ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੰਦਿਆਂ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ। ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਲੁਧਿਆਣਾ ਦਿਹਾਤੀ ਅਧੀਨ 5 ਵਿਧਾਨ ਸਭਾ ਹਲਕਿਆਂ ’ਚ ਕਾਂਗਰਸ ਦੇ ਪਹਿਲਾਂ ਹੀ ਮਜਬੂਤ ਸੰਗਠਨ ਨੂੰ ਹੋਰ ਤਕੜਾ ਕੀਤਾ ਜਾਵੇਗਾ ਤਾਂ ਜੋ 2027 ਆਗਾਮੀ ਪੰਜਾਬ ਚੋਣਾਂ ’ਚ ਕਾਂਗਰਸ ਵੱਡੀ ਪਾਰਟੀ ਵਜੋਂ ਉੱਭਰ ਕੇ ਸਾਹਮਣੇ ਆਵੇ। ਵਿਧਾਨ ਸਭਾ ਹਲਕਾ ਦਾਖਾ ਕਾਂਗਰਸ ਪਾਰਟੀ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ, ਵਿਧਾਨ ਸਭਾ ਹਲਕਾ ਰਾਏਕੋਟ ਕਾਂਗਰਸ ਪਾਰਟੀ ਦੇ ਇੰਚਾਰਜ ਕਾਮਿਲ ਅਮਰ ਸਿੰਘ ਬੋਪਾਰਾਏ, ਵਿਧਾਨ ਸਭਾ ਹਲਕਾ ਜਗਰਾਉਂ ਕਾਂਗਰਸ ਪਾਰਟੀ ਦੇ ਇੰਚਾਰਜ ਜਗਤਾਰ ਸਿੰਘ ਜੱਗਾ, ਹਲਕਾ ਗਿੱਲ ਕਾਂਗਰਸ ਪਾਰਟੀ ਦੇ ਇੰਚਾਰਜ ਕੁਲਦੀਪ ਸਿੰਘ ਵੈਦ, ਹਲਕਾ ਸਾਹਨੇਵਾਲ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਵਲੋਂ ਵੀ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ ਦਾ ਬੀ.ਐੱਸ.ਸੀ ਨਰਸਿੰਗ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਪਿੰਡ ਗਾਲਿਬ ਕਲਾਂ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ’ਚ ਹੋਇਆ ਵੱਡਾ ਇਕੱਠ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲੋਕਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।