05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਸਤੰਬਰ ਪ੍ਰੀਖਿਆਵਾਂ ਦੇ ਨਤੀਜਿਆਂ ਸੰਬੰਧੀ ਮਾਪੇ-ਅਧਿਆਪਕ ਮਿਲਣੀ ਕਰਵਾਈ

ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਸਤੰਬਰ ਮਹੀਨੇ ਦੌਰਾਨ ਲਈਆਂ ਗਈਆਂ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਨੂੰ ਮੁੱਖ ਰੱਖਦਿਆਂ ‘ਮਾਪੇ-ਅਧਿਆਪਕ ਮਿਲਣੀ’ ਕਰਵਾਈ ਗਈ। ਇਸ ਮਿਲਣੀ ਦੌਰਾਨ ਵੱਡੀ ਗਿਣਤੀ ਵਿਚ ਮਾਪਿਆਂ ਨੇ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀ ਵਿੱਦਿਅਕ ਕਾਰਗੁਜ਼ਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 05-10-2026
ਰਾਏਕੋਟ, 4 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਸਤੰਬਰ ਮਹੀਨੇ ਦੌਰਾਨ ਲਈਆਂ ਗਈਆਂ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਨੂੰ ਮੁੱਖ ਰੱਖਦਿਆਂ ‘ਮਾਪੇ-ਅਧਿਆਪਕ ਮਿਲਣੀ’ ਕਰਵਾਈ ਗਈ। ਇਸ ਮਿਲਣੀ ਦੌਰਾਨ ਵੱਡੀ ਗਿਣਤੀ ਵਿਚ ਮਾਪਿਆਂ ਨੇ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀ ਵਿੱਦਿਅਕ ਕਾਰਗੁਜ਼ਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪੂਨਮ.ਕੇ.ਸਿੱਧੂ ਨੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਆਪਣੇ ਵਿਚਾਰ ਸ਼ਾਂਝੇ ਕੀਤੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ, ਚੰਗੇ ਸੰਸਕਾਰਾਂ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਲਈ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਦਾ ਆਪਸੀ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਬੱਚਾ ਸਕੂਲ ਵਿਚ ਸਿਰਫ਼ ਪੜ੍ਹਾਈ ਹੀ ਨਹੀਂ ਸਿੱਖਦਾ, ਸਗੋਂ ਉਸਦਾ ਸਮੁੱਚਾ ਵਿਕਾਸ ਘਰ ਅਤੇ ਸਕੂਲ ਦੇ ਸ਼ਾਂਝੇ ਯਤਨਾਂ ਨਾਲ ਹੀ ਸੰਭਵ ਹੁੰਦਾ ਹੈ। ਪ੍ਰਿੰਸੀਪਲ ਸ਼੍ਰੀਮਤੀ ਪੂਨਮ.ਕੇ.ਸਿੱਧੂ ਨੇ ਸਤੰਬਰ ਪ੍ਰੀਖਿਆਵਾਂ ਵਿਚ ਵਧੀਆ ਅੰਕ ਹਾਸਲ ਕਰਕੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਇਸ ਮਿਲਣੀ ਦੌਰਾਨ ਵੱਖ-ਵੱਖ ਜਮਾਤਾਂ ਦੇ ਅਧਿਆਪਕਾਂ ਵਲੋਂ ਮਾਪਿਆਂ ਨਾਲ ਉਨ੍ਹਾਂ ਦੇ ਬੱਚਿਆਂ ਦੇ ਰਿਪੋਰਟ ਕਾਰਡ ਸ਼ਾਂਝੇ ਕੀਤੇ ਗਏ। ਇਸ ਦੌਰਾਨ ਜਮਾਤ ਵਿਚ ਬੱਚਿਆਂ ਦੇ ਵਿਵਹਾਰ, ਪੜ੍ਹਾਈ ਦੇ ਪੱਧਰ, ਸਕੂਲ ਵਿਚ ਰੁਚੀ ਅਤੇ ਰੋਜ਼ਾਨਾ ਹਾਜ਼ਰੀ ਬਾਰੇ ਵੀ ਖੁੱਲ੍ਹ ਕੇ ਚਰਚਾ ਕੀਤੀ ਗਈ, ਜਦਕਿ ਆਪਣੇ ਬੱਚਿਆਂ ਦੀ ਪ੍ਰਗਤੀ ਰਿਪੋਰਟ ਦੇਖਣ ਤੋਂ ਬਾਅਦ ਮਾਪਿਆਂ ਨੇ ਸਕੂਲ ਦੇ ਪ੍ਰਬੰਧਾਂ, ਪੜ੍ਹਾਈ ਦੇ ਮਿਆਰ ਅਤੇ ਅਧਿਆਪਕਾਂ ਵਲੋਂ ਕੀਤੀ ਜਾ ਰਹੀ ਮਿਹਨਤ ’ ਤੇ ਪੂਰੀ ਤਸੱਲੀ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਲਗਾਤਾਰ 25 ਸਾਲ ਰਾਜ ਕਰਨ ਦੇ ਸੰਬੰਧ ’ਚ ਕਰਵਾਏ ਜਾ ਰਹੇ ਸਮਾਗਮਾਂ ਸੰਬੰਧੀ ਭਾਜਪਾ ਦੀ ਮੀਟਿੰਗ ਅਗਲੀ ਖ਼ਬਰ ਸ: ਗੁਰਨਾਮ ਸਿੰਘ ਚੀਮਾ (ਤਿਹਾੜੇ ਵਾਲਿਆਂ) ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।