07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡ-ਪਿੰਡ, ਘਰ-ਘਰ ਪਹੁੰਚੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਡੋਰ-ਟੂ-ਡੋਰ ਮੁਹਿੰਮ, ਅਮਰਗੜ੍ਹ ਕਲੇਰ ਵਿਖੇ ਹੋਇਆ ਭਰਵਾਂ ਇਕੱਠ

ਜਗਰਾਉਂ, 6 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ) ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਹਲਕਾ ਜਗਰਾਉਂ ’ਚ ਪਿੰਡ-ਪਿੰਡ, ਘਰ-ਘਰ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਐੱਸ. ਆਰ.

ਅਜੀਤ ਡੈਸਕ 07-10-2026
ਜਗਰਾਉਂ, 6 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ) ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਹਲਕਾ ਜਗਰਾਉਂ ’ਚ ਪਿੰਡ-ਪਿੰਡ, ਘਰ-ਘਰ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਪਿੰਡ ਅਮਰਗੜ੍ਹ ਕਲੇਰ ਤੋਂ ਕੀਤੀ ਗਈ। ਇਸ ਮੌਕੇ ਪਾਰਟੀ ਆਗੂਆਂ ਨੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਿਛਲੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਐੱਸ.ਆਰ. ਕਲੇਰ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਕਰਨਾ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸਮਝਣਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵਲੋਂ ਇਹ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲੋਕ ਭਲਾਈ ਦੀਆਂ ਸਕੀਮਾਂ ਬੰਦ ਕਰ ਦਿੱਤੀਆਂ ਜਾਣਗੀਆਂ, ਜਦਕਿ ਅਕਾਲੀ ਦਲ ਦੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਕਈ ਲੋਕ ਭਲਾਈ ਯੋਜਨਾਵਾਂ ਅੱਜ ਵੀ ਜਾਰੀ ਹਨ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ, ਡਾ: ਚੰਦ ਸਿੰਘ ਡੱਲਾ, ਕਮਲਜੀਤ ਸਿੰਘ ਮੱਲਾ ਆਦਿ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਸੁਣਨਾ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਇਸ ਮੌਕੇ ਨਾਲ ਮਨਦੀਪ ਸਿੰਘ ਗ਼ਾਲਿਬ, ਸ਼ਿਵਰਾਜ ਸਿੰਘ ਸਰਪੰਚ, ਰਣਧੀਰ ਸਿੰਘ ਚੱਕਰ. ਜਤਿੰਦਰ ਸਿੰਘ ਅਮਰਗੜ੍ਹ ਕਲੇਰ, ਅਗਰੇਜ ਸਿੰਘ, ਗੁਰਪ੍ਰੀਤ ਸਿੰਘ ਬੱਸੂਵਾਲ, ਜਸਪ੍ਰੀਤ ਸਿੰਘ ਚਕਰ, ਰੇਸ਼ਮ ਸਿੰਘ ਮਾਣੂੰਕੇ, ਪਰਮਿੰਦਰ ਸਿੰਘ ਕੰਬੋ ਹਠੂਰ, ਬੀਬੀ ਸਤਪਾਲ ਕੌਰ ਲੀਲਾਂ, ਮਨਪ੍ਰੀਤ ਸਿੰਘ, ਸੰਦੀਪ ਸਿੰਘ ਮੱਲ੍ਹਾ, ਜਗਰੂਪ ਸਿੰਘ , ਸਤਨਾਮ ਸਿੰਘ ਬੱਸੂਵਾਲ, ਸੁਖਪ੍ਰੀਤ ਸਿੰਘ, ਬਲਰਾਜ ਸਿੰਘ ਗਰੇਵਾਲ, ਗੁਰਸੇਵਕ ਸਿੰਘ, ਦਰਸ਼ਨ ਸਿੰਘ, ਗੁਰਚਰਨ ਸਿੰਘ, ਰਣਜੀਤ ਸਿੰਘ, ਕੇਵਲ ਸਿੰਘ, ਮੇਜਰ ਸਿੰਘ, ਕਰਨਵੀਰ ਸਿੰਘ, ਰੂਪ ਸਿੰਘ ਬਾਠ, ਝਲਮਣ ਸਿੰਘ ਬਾਠ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ 2027 ’ਚ ਸਰਕਾਰ ਬਣਾਉਣ ਦੇ ਸਮਰੱਥ- ਕੈਪਟਨ ਸੰਧੂ/ਸੇਖੋਂ ਅਗਲੀ ਖ਼ਬਰ ਪ੍ਰਧਾਨ ਬਿੱਟੂ ਵਲੋਂ ਕੁਲ ਹਿੰਦ ਕਾਂਗਰਸ ਸੋਨੀਆ ਬ੍ਰਿਗੇਡ ਰੱਤੋਵਾਲ ਦੀ 51 ਮੈਂਬਰੀ ਕਮੇਟੀ ਗਠਨ ਵਿਧਾਨ ਸਭਾ ਚੋਣਾਂ ‘ਚ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।