07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ 2027 ’ਚ ਸਰਕਾਰ ਬਣਾਉਣ ਦੇ ਸਮਰੱਥ- ਕੈਪਟਨ ਸੰਧੂ/ਸੇਖੋਂ

ਭੂੰਦੜੀ, 6 ਅਕਤੂਬਰ (ਕੁਲਦੀਪ ਸਿੰਘ ਮਾਨ)- ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ, ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਇਸ ਨਿਯੁਕਤੀ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦਾ ਧੰਨਵਾਦ ਕੀਤਾ।

ਕੈਪਟਨ ਸੰਦੀਪ ਸਿੰਘ ਸੰਧੂ ਅਤੇ ਪ੍ਰਧਾਨ ਪ੍ਰੇਮ ਸਿੰਘ ਸੇਖੋਂ 07-10-2026
ਭੂੰਦੜੀ, 6 ਅਕਤੂਬਰ (ਕੁਲਦੀਪ ਸਿੰਘ ਮਾਨ)- ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ, ਸਾਬਕਾ ਸਿੱਖਿਆ ਮੰਤਰੀ ਅਤੇ ਵਿਧਾਇਕ ਪਰਗਟ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਇਸ ਨਿਯੁਕਤੀ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਵਰਗੇ ਤਜਰਬੇਕਾਰ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਆਗੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣਾ ਪਾਰਟੀ ਲਈ ਅਹਿਮ ਫ਼ੈਸਲਾ ਹੈ। ਕੈਪਟਨ ਸੰਧੂ ਅਤੇ ਸੇਖੋਂ ਨੇ ਕਿਹਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਸੀਨੀਅਰ ਆਗੂਆਂ ਤੋਂ ਲੈ ਕੇ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਇਕਜੁੱਟ ਕਰਕੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਬਣਾਉਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਨਵੀਂ ਜ਼ਿੰਮੇਵਾਰੀ ਮਿਲਣ ਨਾਲ ਕਾਂਗਰਸ ਵਰਕਰਾਂ ਵਿਚ ਵੀ ਉਤਸ਼ਾਹ ਵਧਿਆ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰ ਪੂਰੀ ਸਰਗਰਮੀ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।
ਪਿਛਲੀ ਖ਼ਬਰ ਲੱਖਾ ਪਿੰਡ ਦੇ ਮਜ਼ਦੂਰਾਂ ’ਤੇ ਦਰਜ ਝੂਠਾ ਕੇਸ ਰੱਦ ਕਰਨ ਦੀ ਮੰਗ, ਦਲਿਤ ਬਸਤੀਆਂ ਨੂੰ ਨਸ਼ੇ ਦੇ ਅੱਡੇ ਬਣਾਉਣ ਵਾਲਿਆਂ ਖਿਲਾ... ਅਗਲੀ ਖ਼ਬਰ ਪਿੰਡ-ਪਿੰਡ, ਘਰ-ਘਰ ਪਹੁੰਚੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਡੋਰ-ਟੂ-ਡੋਰ ਮੁਹਿੰਮ, ਅਮਰਗੜ੍ਹ ਕਲੇਰ ਵਿਖੇ ਹੋਇਆ ਭਰਵਾਂ ਇਕੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।