07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਦੇ ਵਿਦਿਆਰਥੀਆਂ ਨੇ ਟੂਰ ਦਾ ਆਨੰਦ ਮਾਣਿਆ

ਜਗਰਾਉਂ, 6 ਅਕਤੂਬਰ (ਵਿਨੋਦ ਕੁਮਾਰ) ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਦੇ ਵਿਦਿਆਰਥੀਆਂ ਲਈ ਸਕੂਲ ਪ੍ਰਬੰਧਨ ਵਲੋਂ ਇਕ ਵਿਸ਼ੇਸ਼ ਮਨੋਰੰਜਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ, ਆਪਸੀ ਸਾਂਝ ਅਤੇ ਨਵੇਂ ਤਜਰਬੇ ਪ੍ਰਦਾਨ ਕਰਨਾ ਸੀ।

ਅਜੀਤ ਡੈਸਕ 07-10-2026
ਜਗਰਾਉਂ, 6 ਅਕਤੂਬਰ (ਵਿਨੋਦ ਕੁਮਾਰ) ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਦੇ ਵਿਦਿਆਰਥੀਆਂ ਲਈ ਸਕੂਲ ਪ੍ਰਬੰਧਨ ਵਲੋਂ ਇਕ ਵਿਸ਼ੇਸ਼ ਮਨੋਰੰਜਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ, ਆਪਸੀ ਸਾਂਝ ਅਤੇ ਨਵੇਂ ਤਜਰਬੇ ਪ੍ਰਦਾਨ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਟੂਰ ਵਿਚ ਭਾਗ ਲਿਆ। ਕਲਾਸ ਤੀਜੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੂੰ ਲੁਧਿਆਣਾ ਸਥਿਤ ਹਾਰਡੀਜ਼ ਵਰਲਡ ਵਿਖੇ ਲਿਜਾਇਆ ਗਿਆ, ਜਿੱਥੇ ਬੱਚਿਆਂ ਨੇ ਵੱਖ-ਵੱਖ ਮਨੋਰੰਜਕ ਝੂਲਿਆਂ, ਰਾਈਡਾਂ ਅਤੇ ਹੋਰ ਗਤੀਵਿਧੀਆਂ ਦਾ ਖੂਬ ਆਨੰਦ ਮਾਣਿਆ। ਇਸੇ ਤਰ੍ਹਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਜਲੰਧਰ ਸਥਿਤ ਵੰਡਰਲੈਂਡ ਫਨ ਪਾਰਕ ਦਾ ਦੌਰਾ ਕਰਵਾਇਆ ਗਿਆ। ਵਿਦਿਆਰਥੀਆਂ ਦੇ ਨਾਲ ਸਕੂਲ ਦੇ ਅਧਿਆਪਕ ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਬੱਚਿਆਂ ਦੀ ਸੁਰੱਖਿਆ ਅਤੇ ਸੁਚੱਜੇ ਪ੍ਰਬੰਧ ਨੂੰ ਯਕੀਨੀ ਬਣਾਇਆ। ਵਿਦਿਆਰਥੀਆਂ ਨੇ ਇਸ ਟੂਰ ਨੂੰ ਯਾਦਗਾਰ ਦੱਸਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਉਨ੍ਹਾਂ ਨੂੰ ਤਾਜ਼ਗੀ ਦੇਣ ਦੇ ਨਾਲ-ਨਾਲ ਆਪਸੀ ਪਿਆਰ ਅਤੇ ਸਾਂਝ ਨੂੰ ਵੀ ਮਜ਼ਬੂਤ ਕਰਦੀਆਂ ਹਨ। ਸਕੂਲ ਦੀ ਪ੍ਰਿੰਸੀਪਲ ਰੀਨਾ ਜੈਦਿਕਾ ਅਤੇ ਵਾਇਸ ਪ੍ਰਿੰਸੀਪਲ ਬੇਅੰਤ ਬਾਵਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਵਿਦਿਅਕ ਅਤੇ ਮਨੋਰੰਜਕ ਗਤੀਵਿਧੀਆਂ ਅਤੇ ਟੂਰ ਆਯੋਜਿਤ ਸਮੇਂ-ਸਮੇਂ ’ਤੇ ਕਰਵਾਈਆਂ ਜਾਂਦੀਆਂ ਰਹਿਣਗੀਆਂ। ਇਸ ਮੌਕੇ ਸਮੂਹ ਮੈਨੇਜਮੈਂਟ, ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦੁਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਮਦਨ ਹਸਪਤਾਲ ਵਲੋਂ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਅਗਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਸਫ਼ਾਈ ਮੁਹਿੰਮ ਦੀ ਆਰੰਭਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।