ਸਿਹਤ ਬੀਮਾ ਯੋਜਨਾ ਸਦਕਾ ਲੋੜਵੰਦਾਂ ਨੂੰ ਸਮੇਂ ਸਿਰ ਇਲਾਜ ਕਰਵਾਉਣਾ ਸੰਭਵ ਹੋਇਆ-ਵਿਧਾਇਕ ਠੇਕੇਦਾਰ
ਗੁਰੂਸਰ ਸੁਧਾਰ, 8 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਹਲਕਾ ਰਾਏਕੋਟ ਤੋਂ ‘ਆਪ’ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਸਹੀ ਮਾਅਨਿਆਂ ਵਿਚ ਲੋਕ ਹਿਤੈਸ਼ੀ ਹੋਣ ਦਾ ਸਬੂਤ ਦਿੰਦਿਆਂ ਹਰ ਵਰਗ ਨੂੰ ਬਣਦੀ ਸਹੂਲਤ ਦਿੱਤੀ ਹੈ ਜਦਕਿ ਪਿਛਲੇ ਸਮੇਂ ਵਿਚ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਕਦੇ ਵੀ ਸੂਬਾ ਵਾਸੀਆਂ ਦੇ ਹਿਤਾਂ ਨੂੰ ਤਵੱਜੋ ਦੇਣੀ ਵੀ ਮੁਨਾਸਿਬ ਨਹੀਂ ਸਮਝੀ। ਪਿੰਡ ਘੁਮਾਣ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 318 ਲਾਭਪਾਤਰੀਆਂ ਨੂੰ ਕਾਰਡਾਂ ਦੀ ਵੰਡ ਕਰਦਿਆਂ ਵਿਧਾਇਕ ਠੇਕੇਦਾਰ ਨੇ ਕਿਹਾ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਆਰਥਿਕ ਪੱਖੋਂ ਕਮਜ਼ੋਰ ਤੇ ਹਰ ਵਰਗ ਨੂੰ ਭਰਪੂਰ ਲਾਭ ਮਿਲ ਰਿਹਾ ਹੈ ਤੇ ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਮੁੜ ਤੋਂ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਬਣੇਗੀ।
ਅਜੀਤ ਡੈਸਕ
09-10-2026