11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜੋਧਾਂ ਪੁਲਿਸ ਵਲੋਂ ਅੱਧਾ ਕਿਲੋ ਹੈਰੋਇਨ ਸਣੇ ਔਰਤ ਸਮੇਤ ਚਾਰ ਕਾਬੂ

ਜੋਧਾਂ, 10 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ: ਅੰਕੁਰ ਗੁਪਤਾ ਅਤੇ ਕਰਨ ਸਿੰਘ ਸੰਧੂ ਡੀ. ਐੱਸ.

ਅਜੀਤ ਡੈਸਕ 11-10-2026
ਜੋਧਾਂ, 10 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ: ਅੰਕੁਰ ਗੁਪਤਾ ਅਤੇ ਕਰਨ ਸਿੰਘ ਸੰਧੂ ਡੀ.ਐੱਸ.ਪੀ. ਦਾਖਾ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਜੋਧਾਂ ਪੁਲਿਸ ਨੇ ਇਕ ਮਹਿਲਾ ਸਮੇਤ 3 ਹੋਰ ਵਿਅਕਤੀਆਂ ਨੂੰ 510 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਪੁਲਿਸ ਥਾਣਾ ਜੋਧਾਂ ਦੇ ਮੁਖੀ ਕਿਰਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਕਿ ਸੋਨਾ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਮਦਾਰਪੁਰ ਜ਼ਿਲ੍ਹਾ ਮੋਗਾ ਅਤੇ ਜਸਵੀਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਅਬਦੁੱਲਾਪੁਰ ਜ਼ਿਲ੍ਹਾ ਹੁਸ਼ਿਆਰਪੁਰ ਜੋ ਕਿ ਜੋਧਾਂ ਇਲਾਕੇ ਵਿੱਚ ਹੈਰੋਇਨ ਦੀ ਸਪਲਾਈ ਕਰਦੇ ਹਨ। ਹੁਣ ਵੀ ਉਹ ਪਿੰਡ ਦੋਲੋਂ ਖੁਰਦ ਨਜ਼ਦੀਕ ਬੇ ਅਬਾਦ ਕਲੋਨੀ ਵਿਚ ਗਾਹਕਾਂ ਦੀ ਉਡੀਕ ਕਰ ਰਹੇ ਹਨ। ਮਿਲੀ ਇਤਲਾਹ ਤਹਿਤ ਜੋਧਾਂ ਪੁਲਿਸ ਨੇ ਫੌਰੀ ਕਾਰਵਾਈ ਕਰਦਿਆਂ ਮੁਲਜ਼ਮ ਸੋਨਾ ਸਿੰਘ, ਜਸਵੀਰ ਸਿੰਘ ਨੂੰ 510 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਐੱਨ.ਡੀ.ਪੀ.ਐੱਸ. ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।ਇੰਸਪੈਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਇਕ ਮਹਿਲਾ ਸੁੱਖੀ ਕੌਰ ਵਾਸੀ ਸੰਘੇੜਾ ਜ਼ਿਲ੍ਹਾ ਮੋਗਾ ਅਤੇ ਸੁੱਚਾ ਸਿੰਘ ਪੁੱਤਰ ਧਰਮ ਸਿੰਘ ਬਾਸੀ ਖੇਮਕਰਨ ਜ਼ਿਲ੍ਹਾ ਤਰਨ ਤਾਰਨ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਕਤ ਕਥਿਤ ਦੋਸ਼ੀਆਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਜਿੰਨ੍ਹਾਂ ਤੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਭਾਜਪਾ ਵਲੋਂ ਵਿਕਸਿਤ ਭਾਰਤ ਸੰਕਲਪ ਸਭਾ ਅਤੇ ਸੇਵਾ ਜੋਤੀ ਯਾਤਰਾ ਦਾ ਆਯੋਜਨ ਅਗਲੀ ਖ਼ਬਰ ਬਲਾਕ ਪੱਧਰੀ ਖੇਡ ‘ਟੱਗ ਆਫ਼ ਵਾਰ’ ’ਚ ਸੈਂਟਿਨਲ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਜਿੱਤੇ ਚਾਂਦੀ ਦੇ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।