12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਵਾਰਡ ਨੰਬਰ 23 ’ਚ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ

ਜਗਰਾਉਂ, 11 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ) ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਚਲਾਈ ਜਾ ਰਹੀ ਡੋਰ-ਟੂ-ਡੋਰ ਮੁਹਿੰਮ ਤਹਿਤ ਅੱਜ ਜਗਰਾਉਂ ਸ਼ਹਿਰ ਦੇ ਵਾਰਡ ਨੰਬਰ 23 ਵਿਖੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਐੱਸ. ਆਰ.

ਅਜੀਤ ਡੈਸਕ 12-10-2026
ਜਗਰਾਉਂ, 11 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ) ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਚਲਾਈ ਜਾ ਰਹੀ ਡੋਰ-ਟੂ-ਡੋਰ ਮੁਹਿੰਮ ਤਹਿਤ ਅੱਜ ਜਗਰਾਉਂ ਸ਼ਹਿਰ ਦੇ ਵਾਰਡ ਨੰਬਰ 23 ਵਿਖੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਦੀ ਅਗਵਾਈ ਹੇਠ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪੱਲੇਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਬਿੱਲਾ, ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ। ਮੁਹਿੰਮ ਦੌਰਾਨ ਆਗੂਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਕੀਤੇ ਗਏ ਵਾਅਦਿਆਂ ਬਾਰੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਔਰਤਾਂ ਨੂੰ ਹਰ ਮਹੀਨੇ 1,000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਔਰਤਾਂ ਨੂੰ 1,500 ਦੇਣ ਦੇ ਵਾਅਦੇ ਨੂੰ ਲਾਗੂ ਕਰਨ ਵਿਚ ਹੋਈ ਦੇਰੀ ਦਾ ਮੁੱਦਾ ਵੀ ਉਠਾਇਆ ਗਿਆ। ਆਗੂਆਂ ਨੇ ਪੰਜਾਬ ਸਿਰ ਵੱਧ ਰਹੇ ਕਰਜ਼ੇ ਅਤੇ ਵਿੱਤੀ ਬੋਝ ਦਾ ਮੁੱਦਾ ਵੀ ਉਠਾਉਂਦਿਆਂ ਕਿਹਾ ਕਿ ਸਰਕਾਰ ਨੂੰ ਸੂਬੇ ਦੀ ਆਰਥਿਕ ਸਥਿਤੀ ਬਾਰੇ ਲੋਕਾਂ ਸਾਹਮਣੇ ਸਪੱਸ਼ਟ ਤਸਵੀਰ ਰੱਖਣੀ ਚਾਹੀਦੀ ਹੈ। ਇਸ ਮੌਕੇ ਐੱਸ.ਆਰ. ਕਲੇਰ ਨੇ ਕਿਹਾ ਕਿ ਚੋਣ ਵਾਅਦੇ ਸਮੇਂ ਸਿਰ ਪੂਰੇ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਕਲੇਰ ਨੇ ਕਿਹਾ ਕਿ ਜੇਕਰ ਮਾਰਚ 2022 ਤੋਂ ਜੂਨ 2026 ਤੱਕ ਦੇ 51 ਮਹੀਨਿਆਂ ਦਾ ਹਿਸਾਬ ਲਗਾਇਆ ਜਾਵੇ ਤਾਂ 1,000 ਮਹੀਨਾ ਦੇ ਹਿਸਾਬ ਨਾਲ ਇੱਕ ਔਰਤ ਦੇ 51,000 ਅਤੇ 1,500 ਮਹੀਨਾ ਦੇ ਹਿਸਾਬ ਨਾਲ ਇੱਕ ਯੋਗ ਐਸ.ਸੀ ਔਰਤ ਦੇ 76,500 ਬਣਦੇ ਹਨ। ਉਨ੍ਹਾਂ ਕਿਹਾ ਕਿ ਇਹ ਵਾਅਦੇ ਦੇ ਆਧਾਰ ’ਤੇ ਕੀਤਾ ਗਿਆ ਤੁਲਨਾਤਮਕ ਹਿਸਾਬ ਹੈ ਅਤੇ ਸਰਕਾਰ ਨੂੰ ਇਸ ਦੇਰੀ ਬਾਰੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਇਸ ਮੌਕੇ ਅਵਤਾਰ ਸਿੰਘ ਬਿੱਲਾ ਅਤੇ ਸਰਪ੍ਰੀਤ ਸਿੰਘ ਕਾਉਂਕੇ ਨੇ ਕਿਹਾ ਕਿ ਔਰਤਾਂ ਪਰਿਵਾਰ ਦੀ ਆਰਥਿਕਤਾ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਦੌਰ ਵਿੱਚ ਮਹੀਨਾਵਾਰ ਆਰਥਿਕ ਸਹਾਇਤਾ ਦਾ ਵਾਅਦਾ ਔਰਤਾਂ ਲਈ ਮਹੱਤਵਪੂਰਨ ਸੀ, ਇਸ ਲਈ ਸਰਕਾਰ ਨੂੰ ਸਕੀਮ ਦੀਆਂ ਸ਼ਰਤਾਂ, ਯੋਗਤਾ ਅਤੇ ਅਦਾਇਗੀਆਂ ਬਾਰੇ ਪੂਰੀ ਪਾਰਦਰਸ਼ਤਾ ਰੱਖਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲਿਆਂ ਨੂੰ ਉਭਾਰਨ ਅਤੇ ਉਨ੍ਹਾਂ ਦੀ ਆਵਾਜ਼ ਸਬੰਧਤ ਮੰਚਾਂ ਤੱਕ ਪਹੁੰਚਾਉਣ ਲਈ ਅਜਿਹੀਆਂ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ।
ਪਿਛਲੀ ਖ਼ਬਰ ਬੜੂੰਦੀ ਪੱਤੀ ਰੋਕੋਂ ’ਚ ਬਾਬਾ ਈਸ਼ਰ ਸਿੰਘ ਕਲੇਰਾਂ ਵਾਲਿਆਂ ਦੀ 63ਵੀਂ ਬਰਸੀ ਸੰਬੰਧੀ ਸਮਾਗਮ ਅੱਜ ਤੋਂ ਅਗਲੀ ਖ਼ਬਰ ਡੀ.ਐੱਸ.ਪੀ. ਕਰਨ ਸੰਧੂ ਨੇ ਫੜੀ ਹੈਰੋਇਨ ਤੇ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਬਾਰੇ ਕੀਤਾ ਖੁਲਾਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।