12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੀ ਖਿਡਾਰਨ ਮੁਸਕਾਨ ਕੌਰ ਨੇ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਚਮਕਾਇਆ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸੈਂਟਰ ਪੱਧਰੀ ਮੁਕਾਬਲਿਆਂ ’ਚ ਪਹਿਲਾਂ ਸਥਾਨ ਪ੍ਰਾਪਤ ਕੀਤਾ

ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ. ਏ.

ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੀ ਸੋਨ ਮੈਡਲ ਜੇਤੂ ਖਿਡਾਰਨ ਮੁਸਕਾਨ ਕੌਰ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਸ਼੍ਰੀਮਤੀ ਜੋਤੀ ਦੇਵਗਨ ਮਲਹੋਤਰਾ। ਤਸਵੀਰ: ਬਲਵਿੰਦਰ ਸਿੰਘ ਲਿੱਤਰ 12-10-2026
ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਪਿੰਡ ਝੋਰੜਾਂ ਦੀ ਹੋਣਹਾਰ ਵਿਦਿਆਰਥਣ ਮੁਸਕਾਨ ਕੌਰ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜੋਤੀ ਦੇਵਗਨ ਮਲਹੋਤਰਾ ਨੇ ਦੱਸਿਆ ਕਿ ਵਿਦਿਆਰਥਣ ਮੁਸਕਾਨ ਕੌਰ ਨੇ ਅੰਡਰ-11 ਖੇਡ ਮੁਕਾਬਲਿਆਂ ਦੌਰਾਨ ਲੰਮੀ ਛਾਲ ਵਿਚ ਬਲਾਕ ਪੱਧਰ ’ਤੇ ਪਹਿਲਾਂ ਸਥਾਨ ਹਾਸਲ ਕਰਕੇ ਸੋਨ ਤਗਮਾ ਆਪਣੇ ਨਾਂਅ ਕੀਤਾ ਹੈ। ਮੁਸਕਾਨ ਕੌਰ ਦੀ ਇਸ ਸਫ਼ਲਤਾ ਪਿੱਛੇ ਉਸ ਦੀ ਸਖ਼ਤ ਮਿਹਨਤ ਅਤੇ ਅਣਥੱਕ ਲਗਨ ਹੈ। ਇਸ ਤੋਂ ਪਹਿਲਾਂ ਵੀ ਮੁਸਕਾਨ ਕੌਰ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸੈਂਟਰ ਪੱਧਰੀ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੇ ਨੁਮਾਇੰਦਾ ਖਿਡਾਰੀਆਂ ਨੂੰ ਪਛਾੜਦਿਆਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਸੀ। ਬਲਾਕ ਪੱਧਰ ’ਤੇ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਇਲਾਕੇ ਭਰ ਦੇ ਵੱਖ-ਵੱਖ ਨਾਮਵਰ ਸਕੂਲਾਂ ਦੇ ਜੇਤੂ ਖਿਡਾਰੀਆਂ ਨੇ ਹਿੱਸਾ ਲਿਆ ਸੀ। ਇਨ੍ਹਾਂ ਸਖ਼ਤ ਮੁਕਾਬਲਿਆਂ ਵਿਚ ਮੁਸਕਾਨ ਕੌਰ ਨੇ ਆਪਣੀ ਬੇਮਿਸਾਲ ਕਾਬਲੀਅਤ, ਪੱਕੇ ਆਤਮ ਵਿਸ਼ਵਾਸ ਅਤੇ ਦ੍ਰਿੜ੍ਹ ਮਿਹਨਤ ਸਦਕਾ ਸਾਰੇ ਪ੍ਰਤੀਯੋਗੀਆਂ ਨੂੰ ਪਿੱਛੇ ਛੱਡਦਿਆਂ ਗੋਲਡ ਮੈਡਲ ਉੱਤੇ ਆਪਣਾ ਕਬਜ਼ਾ ਕੀਤਾ।ਵਿਦਿਆਰਥਣ ਮੁਸਕਾਨ ਕੌਰ ਦੀ ਇਸ ਸ਼ਾਨਦਾਰ ਅਤੇ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਅੰਦਰ ਖ਼ੁਸ਼ੀ ਦਾ ਮਾਹੌਲ ਹੈ।ਇਸ ਮੌਕੇ ਸਕੂਲ ਦੇ ਪ੍ਰਧਾਨ ਜੰਗ ਸਿੰਘ ਮਾਨ, ਮੀਤ ਪ੍ਰਧਾਨ ਸਰਬਜੀਤ ਸਿੰਘ ਮਾਨ ਅਤੇ ਵਾਈਸ ਪ੍ਰਿੰਸੀਪਲ ਰਜਿੰਦਰ ਕੌਰ ਨੇ ਸਾਂਝੇ ਤੌਰ ’ਤੇ ਮੁਸਕਾਨ ਕੌਰ ਅਤੇ ਉਸ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਖਿਡਾਰਨ ਮੁਸਕਾਨ ਕੌਰ ਦੀ ਖੇਡ ਪ੍ਰਤੀ ਸਮਰਪਣ ਭਾਵਨਾ, ਅਨੁਸ਼ਾਸਨ ਅਤੇ ਲਗਨ ਦੀ ਭਰਪੂਰ ਪ੍ਰਸੰਸਾ ਕੀਤੀ। ਉਨ੍ਹਾਂ ਇਸ ਸਫ਼ਲਤਾ ਦਾ ਸਿਹਰਾ ਵਿਦਿਆਰਥਣ ਦੀ ਮਿਹਨਤ ਦੇ ਨਾਲ-ਨਾਲ ਸਕੂਲ ਦੇ ਮਿਹਨਤੀ ਅਧਿਆਪਕਾਂ ਅਤੇ ਖੇਡ ਕੋਚਾਂ ਨੂੰ ਵੀ ਦਿੱਤਾ, ਜਿਨ੍ਹਾਂ ਦੀ ਅਗਵਾਈ ਹੇਠ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਲਈ ਤਿਆਰ ਕੀਤਾ ਜਾਂਦਾ ਹੈ।ਸਕੂਲ ਪ੍ਰਬੰਧਕ ਕਮੇਟੀ ਨੇ ਪੂਰੇ ਸਕੂਲ ਪਰਿਵਾਰ, ਸਟਾਫ਼ ਅਤੇ ਵਿ ਦਿਆਰਥੀਆਂ ਨੂੰ ਇਸ ਵੱਡੀ ਪ੍ਰਾਪਤੀ ਦੀ ਮੁਬਾਰਕਬਾਦ ਦਿੰਦਿਆਂ ਮੁਸਕਾਨ ਕੌਰ ਦੇ ਉੱਜਵਲ ਭਵਿੱਖ ਅਤੇ ਆਉਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਪਿੰਡ ਬੰਗਸੀਪੁਰਾ ਵਿਖੇ ਨਵੇਂ ਜਿੰਮ ਦਾ ਹਲਕਾ ਇੰਚਾਰਜ ਕੰਗ ਤੇ ਚੇਅਰਮੈਨ ਸਿੱਧੂ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਬੜੂੰਦੀ ਪੱਤੀ ਰੋਕੋਂ ’ਚ ਬਾਬਾ ਈਸ਼ਰ ਸਿੰਘ ਕਲੇਰਾਂ ਵਾਲਿਆਂ ਦੀ 63ਵੀਂ ਬਰਸੀ ਸੰਬੰਧੀ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।