ਪਿੰਡ ਸੂਜਾਪੁਰ-ਹਾਂਸ ਵਿਖੇ ਭਾਰਤ-ਪਾਕਿ ਜੰਗ ਦੇ ਸ਼ਹੀਦ ਮੇਜਰ ਕੁਲਦੀਪ ਸਿੰਘ ਦੀ ਬਰਸੀ ਮਨਾਈ
ਜਗਰਾਉਂ, 11 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-1965 ਭਾਰਤ-ਪਾਕਿਸਤਾਨ ਜੰਗ ਦੇ ਸ਼ਹੀਦ ਮੇਜਰ ਕੁਲਦੀਪ ਸਿੰਘ ਦੀ ਸਾਲਾਨਾ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਸੂਜਾਪੁਰ-ਹਾਂਸ ਸਰਕਾਰੀ ਸਕੂਲ ਵਿਖੇ ਮਨਾਈ ਗਈ। ਇਸ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਸੁਰਜੀਤ ਸਿੰਘ ਰੂਮੀ ਵਾਲਿਆਂ ਦੇ ਜੱਥੇ ਨੇ ਕਥਾ-ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਜਗਰਾਉਂ, 11 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-1965 ਭਾਰਤ-ਪਾਕਿਸਤਾਨ ਜੰਗ ਦੇ ਸ਼ਹੀਦ ਮੇਜਰ ਕੁਲਦੀਪ ਸਿੰਘ ਦੀ ਸਾਲਾਨਾ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਸੂਜਾਪੁਰ-ਹਾਂਸ ਸਰਕਾਰੀ ਸਕੂਲ ਵਿਖੇ ਮਨਾਈ ਗਈ। ਇਸ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਸੁਰਜੀਤ ਸਿੰਘ ਰੂਮੀ ਵਾਲਿਆਂ ਦੇ ਜੱਥੇ ਨੇ ਕਥਾ-ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮੇਂ ਮਾ. ਸੰਦੀਪ ਸਿੰਘ ਅਤੇ ਕਰਨਲ ਮੁਖਤਿਆਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੇਜਰ ਕੁਲਦੀਪ ਸਿੰਘ 1962 ’ਚ ਮੁਹਾਰ ਰੈਜੀਮੈਂਟ ’ਚ ਭਰਤੀ ਹੋਇਆ ਸੀ। ਉਨ੍ਹਾਂ ਬੀ.ਐੱਸ.ਸੀ. ਦੀ ਪੜ੍ਹਾਈ ਸਰਕਾਰੀ ਕਾਲਜ ਲੁਧਿਆਣਾ ਤੋਂ ਕੀਤੀ ਸੀ। ਉਨ੍ਹਾਂ 1965 ਭਾਰਤ-ਪਾਕਿ ਜੰਗ ’ਚ ਰਾਜਾ ਪੈਕਟ ਪੁੰਛ ਜ਼ਿਲ੍ਹੇ ਜੰਮੂ-ਕਸ਼ਮੀਰ ’ਚ ਸ਼ਹੀਦੀ ਪ੍ਰਾਪਤ ਕੀਤੀ। ਇਸ ਸਮੇਂ ਉਕਤ ਬੁਲਾਰਿਆਂ ਨੇ ਪਰਿਵਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਸਮੇਂ ਸ਼ਹੀਦ ਦੇ ਭਰਾ ਜਗਤਾਰ ਸਿੰਘ ਨੇ ਭਾਵੁਕ ਹੁੰਦਿਆਂ ਆਪਣੇ ਭਰਾ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਸਾਰੇ ਪਿੰਡ ਵਾਸੀਆਂ ਦਾ ਸਨੇਹ ਦੇਣ ’ਤੇ ਧੰਨਵਾਦ ਕੀਤਾ। ਇਸ ਸਮੇਂ ਐੱਸ.ਪੀ ਮਨਜੀਤ ਸਿੰਘ ਨੇ ਕਿਹਾ ਕਿ ਇਹ ਮੇਜਰ ਕੁਲਦੀਪ ਸਿੰਘ ਸਾਡੇ ਪਿੰਡ ਹੀ ਨਹੀ ਦੇਸ਼ ਦਾ ਮਾਣ ਸੀ ਅਤੇ ਹਮੇਸ਼ਾ ਰਹੇਗਾ। ਇਸ ਮੌਕੇ ਕੈਪਟਨ ਦਰਸ਼ਨ ਸਿੰਘ, ਕੈਪਟਨ ਬਲੌਰ ਸਿੰਘ, ਡਾ: ਗੁਰਵਿੰਦਰ ਸਿੰਘ, ਕੈਪਟਨ ਨਾਹਰ ਸਿੰਘ, ਸਰਪੰਚ ਸਿਮਰਜੀਤ ਕੌਰ, ਕੈਪਟਨ ਗੁਲਜ਼ਾਰ ਸਿੰਘ, ਸਾਬਕਾ ਸਰਪੰਚ ਗੁਜਿੰਦਰ ਸਿੰਘ, ਨੰਬਰਦਾਰ ਮੇਜਰ ਸਿੰਘ, ਨੰਬਰਦਾਰ ਸੋਹਣ ਸਿੰਘ, ਨੰਬਰਦਾਰ ਹਰਮਿੰਦਰ ਸਿੰਘ, ਮੁੱਖ ਅਧਿਆਪਕਾ ਹਰਜੀਤ ਕੌਰ, ਥਾਣੇਦਾਰ ਸਿਕੰਦਰ ਸਿੰਘ, ਲਵਜੋਤ ਸਿੰਘ, ਅਮਨਦੀਪ ਸਿੰਘ ਪੰਚ, ਸੁਖਦੇਵ ਸਿੰਘ, ਸੁਖਜਿੰਦਰ ਸਿੰਘ, ਦਿਲਬਾਗ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।