12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਦੀ ਹੋਣਹਾਰ ਵਿਦਿਆਰਥਣ ਅਨੂਰੀਤ ਕੌਰ ਧਾਲੀਵਾਲ ਨੇ ਲੇਖ ਲਿਖਣ ਮੁਕਾਬਲੇ ’ਚ ਮੱਲਾਂ ਮਾਰੀਆਂ

ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਦੀ ਹੋਣਹਾਰ ਵਿਦਿਆਰਥਣ ਅਨੂਰੀਤ ਕੌਰ ਧਾਲੀਵਾਲ ਨੇ ਆਪਣੀ ਪ੍ਰਤਿਭਾ ਅਤੇ ਲੇਖਨ ਕਲਾ ਦੇ ਦਮ ’ਤੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਅਨੂਰੀਤ ਕੌਰ ਨੇ ਮਹਾਪ੍ਰਗਿਆ ਇੰਟਰਨੈਸ਼ਨਲ ਸਕੂਲ ਜਗਰਾਉਂ ਵਿਖੇ ਕਰਵਾਏ ਗਏ ‘ਅਨੂਵਰਤ ਕ੍ਰਿਏਟੀਵਿਟੀ ਕੰਟੈਸਟ 2026’ ਦੌਰਾਨ ਅੰਗਰੇਜ਼ੀ ਲੇਖ-ਲਿਖਣ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀਆਂ ਉਪਲੱਬਧੀਆਂ ਹਾਸਲ ਕੀਤੀਆਂ।

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਦੀ ਹੋਣਹਾਰ ਵਿਦਿਆਰਥਣ ਅਨੂਰੀਤ ਕੌਰ ਧਾਲੀਵਾਲ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਮੈਨੇਜਮੈਂਟ ਦੇ ਪ੍ਰਧਾਨ ਹਰਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਸ਼੍ਰੀਮਤੀ ਸਮਰਤਪਾਲ ਕੌਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ 12-10-2026
ਰਾਏਕੋਟ, 11 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਦੀ ਹੋਣਹਾਰ ਵਿਦਿਆਰਥਣ ਅਨੂਰੀਤ ਕੌਰ ਧਾਲੀਵਾਲ ਨੇ ਆਪਣੀ ਪ੍ਰਤਿਭਾ ਅਤੇ ਲੇਖਨ ਕਲਾ ਦੇ ਦਮ ’ਤੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ।ਅਨੂਰੀਤ ਕੌਰ ਨੇ ਮਹਾਪ੍ਰਗਿਆ ਇੰਟਰਨੈਸ਼ਨਲ ਸਕੂਲ ਜਗਰਾਉਂ ਵਿਖੇ ਕਰਵਾਏ ਗਏ ‘ਅਨੂਵਰਤ ਕ੍ਰਿਏਟੀਵਿਟੀ ਕੰਟੈਸਟ 2026’ ਦੌਰਾਨ ਅੰਗਰੇਜ਼ੀ ਲੇਖ-ਲਿਖਣ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀਆਂ ਉਪਲੱਬਧੀਆਂ ਹਾਸਲ ਕੀਤੀਆਂ। ਇਸ ਪ੍ਰਤੀਯੋਗਤਾ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ, ਜਿਸ ਵਿਚ ਅਨੂਰੀਤ ਕੌਰ ਧਾਲੀਵਾਲ ਨੇ ਆਪਣੀ ਬੌਧਿਕ ਸਮਰੱਥਾ ਅਤੇ ਰਚਨਾਤਮਕ ਸੋਚ ਦਾ ਪ੍ਰਗਟਾਵਾ ਕਰਦਿਆਂ ਸ਼ਹਿਰੀ (ਲੋਕਲ) ਪੱਧਰ ’ਤੇ ਪਹਿਲਾ, ਜ਼ਿਲ੍ਹਾ ਪੱਧਰ ’ਤੇ ਪਹਿਲਾ ਅਤੇ ਸਟੇਟ ਪੱਧਰ ’ਤੇ ਤੀਸਰਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ। ਵਿਦਿਆਰਥਣ ਦੀ ਇਸ ਵਿਲੱਖਣ ਪ੍ਰਾਪਤੀ ਨੇ ਨਾ ਸਿਰਫ਼ ਉਸਦੇ ਪਰਿਵਾਰ, ਸਗੋਂ ਪੂਰੇ ਇਲਾਕੇ ਅਤੇ ਸਕੂਲ ਸਟਾਫ਼ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਮੈਨੇਜਮੈਂਟ ਦੇ ਪ੍ਰਧਾਨ ਹਰਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਸ਼੍ਰੀਮਤੀ ਸਮਰਤਪਾਲ ਕੌਰ ਅਤੇ ਸਮੂਹ ਅਧਿਆਪਕਾਂ ਨੇ ਵਿਦਿਆਰਥਣ ਅਤੇ ਉਸਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਪ੍ਰਧਾਨ ਹਰਦੀਪ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਸ੍ਰੀਮਤੀ ਸਮਰਤਪਾਲ ਕੌਰ ਨੇ ਹੋਣਹਾਰ ਵਿਦਿਆਰਥਣ ਅਨੂਰੀਤ ਕੌਰ ਨੂੰ ਸਨਮਾਨਿਤ ਕਰਦਿਆਂ ਉਸਦੀ ਸਖ਼ਤ ਮਿਹਨਤ ਅਤੇ ਲਗਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਤੀਯੋਗਤਾਵਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਉਭਾਰਨ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਵਿਦਿਆਰਥਣ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਉੱਚ ਬੁਲੰਦੀਆਂ ਨੂੰ ਛੂਹਣ, ਅਕਾਦਮਿਕ ਤੇ ਹੋਰਨਾਂ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਉਸਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਭਰੋਵਾਲ ਖੁਰਦ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪ੍ਰਾਪਰਟੀ ਕਾਰਡ ਵੰਡੇ ਅਗਲੀ ਖ਼ਬਰ ਬੀ.ਕੇ.ਯੂ. ਰਾਜੇਵਾਲ ਦੇ ਯਤਨਾਂ ਸਦਕਾ ਐੱਮ.ਪੀ. ’ਚ ਫੜੀ ਕੰਬਾਈਨ ਮਾਲਕ ਬਲਜੀਤ ਸਿੰਘ ਦੇ ਘਰ ਪਹੁੰਚੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।