12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਰੋਵਾਲ ਖੁਰਦ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪ੍ਰਾਪਰਟੀ ਕਾਰਡ ਵੰਡੇ

ਭੂੰਦੜੀ, 11 ਅਕਤੂਬਰ (ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਖੁਰਦ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰ ਆਉਂਦੇ ਜੱਦੀ ਘਰਾਂ ਦੇ ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਹਲਕਾ ਦਾਖਾ ਦੇ ਇੰਚਾਰਜ ਡਾ.

ਅਜੀਤ ਡੈਸਕ 12-10-2026
ਭੂੰਦੜੀ, 11 ਅਕਤੂਬਰ (ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਖੁਰਦ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰ ਆਉਂਦੇ ਜੱਦੀ ਘਰਾਂ ਦੇ ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਹਲਕਾ ਦਾਖਾ ਦੇ ਇੰਚਾਰਜ ਡਾ. ਕੇ.ਐੱਨ.ਐੱਸ. ਕੰਗ ਨੇ ਕਿਹਾ ਕਿ ਇਹ ਸਿਰਫ਼ ਕਾਰਡ ਵੰਡਣ ਦੀ ਯੋਜਨਾ ਨਹੀਂ, ਸਗੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ, ਸੁਰੱਖਿਆ ਅਤੇ ਸਨਮਾਨ ਦੇਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲਾਲ ਲਕੀਰ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਆਪਣੇ ਜੱਦੀ ਘਰਾਂ ਸਬੰਧੀ ਮਾਲਕੀ ਦਾ ਦਸਤਾਵੇਜ਼ ਮਿਲਿਆ ਹੈ। ਇਸ ਮੌਕੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ, ਸਰਪੰਚ ਰਣਧੀਰ ਸਿੰਘ, ਸਾਬਕਾ ਸਰਪੰਚ ਜੋਰਾ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਸੁਖਵਿੰਦਰ ਸਿੰਘ, ਨੰਬਰਦਾਰ ਧਰਮ ਸਿੰਘ, ਗਾਇਕ ਜਗਮੋਹਨ ਸੰਧੂ, ਹਰਜਿੰਦਰ ਕੌਰ ਪੰਚ, ਪਰਮਜੀਤ ਕੌਰ ਪੰਚ, ਦਿਆ ਰਾਮ, ਬਲਵੰਤ ਸਿੰਘ, ਗੁਰਚਰਨ ਸਿੰਘ, ਗੁਰਵਿੰਦਰ ਸਿੰਘ, ਰੇਸ਼ਮ ਸਿੰਘ, ਕਮਲਜੀਤ ਸਿੰਘ, ਮਨਜੀਤ ਸਿੰਘ, ਬਲਜਿੰਦਰ ਸਿੰਘ, ਹਰਬੰਸ ਸਿੰਘ, ਸੁਖਰਾਜ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਡੀ.ਐੱਸ.ਪੀ. ਕਰਨ ਸੰਧੂ ਨੇ ਫੜੀ ਹੈਰੋਇਨ ਤੇ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਬਾਰੇ ਕੀਤਾ ਖੁਲਾਸਾ ਅਗਲੀ ਖ਼ਬਰ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਦੀ ਹੋਣਹਾਰ ਵਿਦਿਆਰਥਣ ਅਨੂਰੀਤ ਕੌਰ ਧਾਲੀਵਾਲ ਨੇ ਲੇਖ ਲਿਖਣ ਮੁਕਾਬਲੇ ’ਚ ਮੱਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।