13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੋਦੀ ਸਰਕਾਰ ਦੀ ਸ਼ਹਿ ’ਤੇ ਮੁੱਖ ਚੋਣ ਕਮਿਸ਼ਨਰ ਵਲੋਂ ਕਰੋੜਾਂ ਵੋਟਰਾਂ ਦੇ ਨਾਂਅ ਵੋਟਰ ਸੂਚੀਆਂ ਵਿਚੋਂ ਕੱਟਣਾ ਲੋਕਤੰਤਰ ’ਤੇ ਵੱਡਾ ਹਮਲਾ- ਡੀ.ਵਾਈ.ਐੱਫ.ਆਈ

ਰਾਏਕੋਟ, 12 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ. ਵਾਈ.

ਡੀ.ਵਾਈ.ਐੱਫ.ਆਈ. ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਨਾਗੀ ਅਤੇ ਸੂਬਾ ਸਕੱਤਰ ਸੁਖਦੀਪ ਸਿੰਘ ਗਰੇਵਾਲ ਦੀ ਤਸਵੀਰ। 13-10-2026
ਰਾਏਕੋਟ, 12 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ.ਵਾਈ.ਐੱਫ.ਆਈ) ਦੀ ਸੂਬਾ ਕਮੇਟੀ ਪੰਜਾਬ ਅਤੇ ਚੰਡੀਗੜ੍ਹ ਵਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰ ਰਹੇ ਆਗੂਆਂ ਨੂੰ ਦਿੱਲੀ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਇਸ ਮੌਕੇ ਡੀ.ਵਾਈ.ਐੱਫ.ਆਈ. ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਨਾਗੀ ਅਤੇ ਸੂਬਾ ਸਕੱਤਰ ਸੁਖਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਅਕਤੂਬਰ ਨੂੰ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸੀ.ਪੀ.ਆਈ (ਐੱਮ), ਡੀ.ਵਾਈ.ਐੱਫ.ਆਈ. ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐੱਸ.ਐੱਫ.ਆਈ) ਅਤੇ ਹੋਰ ਵਿਦਿਆਰਥੀ-ਨੌਜਵਾਨ ਜਥੇਬੰਦੀਆਂ ਦੇ ਆਗੂਆਂ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਸ਼ਹਿ ‘ਤੇ ਦਿੱਲੀ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਪੁਲਿਸ ਵਲੋਂ ਸੀ.ਪੀ.ਆਈ (ਐੱਮ) ਦੇ ਕੁੱਲ ਹਿੰਦ ਜਨਰਲ ਸਕੱਤਰ ਕਾਮਰੇਡ ਐੱਮ.ਏ. ਬੇਬੀ, ਕੇਰਲਾ ਦੇ ਸਾਬਕਾ ਮੁੱਖ ਮੰਤਰੀ ਕਾਮਰੇਡ ਪਿਨਾਰਾਈ ਵਿਜਯਨ, ਪਾਰਟੀ ਦੀ ਦਿੱਲੀ ਵਿਚ ਮੌਜੂਦ ਪੂਰੀ ਕੇਂਦਰੀ ਕਮੇਟੀ, ਡੀ.ਵਾਈ.ਐੱਫ.ਆਈ ਦੇ ਕੁੱਲ ਹਿੰਦ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਾਥੀ ਏ.ਏ. ਰਹੀਮ, ਕੁੱਲ ਹਿੰਦ ਜਨਰਲ ਸਕੱਤਰ ਸਾਥੀ ਹਿੰਮਘਨਰਾਜ ਭੱਟਾਚਾਰੀਆ, ਖਜ਼ਾਨਚੀ ਸਾਥੀ ਸੰਜੀਵ ਕੁਮਾਰ, ਸਕੱਤਰੇਤ ਮੈਂਬਰ ਬਿਕਾਸ਼ ਝਾਅ, ਦਿੱਲੀ ਦੇ ਸੂਬਾ ਸਕੱਤਰ ਅਮਨ ਸੈਣੀ ਤੇ ਐੱਸ.ਐੱਫ.ਆਈ ਦੀ ਆਲ ਇੰਡੀਆ ਲੀਡਰਸ਼ਿਪ ਤੋਂ ਇਲਾਵਾ ਹਜ਼ਾਰਾਂ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ 2 ਅਕਤੂਬਰ ਨੂੰ ਇਸੇ ਮੰਗ ਨੂੰ ਲੈ ਕੇ ਜੰਤਰ-ਮੰਤਰ ਵੱਲ ਜਾ ਰਹੇ ਡੀ.ਵਾਈ.ਐੱਫ.ਆਈ ਅਤੇ ਐੱਸ.ਐੱਫ.ਆਈ ਦੇ ਆਗੂਆਂ ਨੂੰ ਦਿੱਲੀ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ ਸੀ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਵਤੀਰੇ ਦੀ ਡੀ.ਵਾਈ.ਐੱਫ.ਆਈ ਸੂਬਾ ਕਮੇਟੀ ਪੰਜਾਬ ਅਤੇ ਚੰਡੀਗੜ੍ਹ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਦੇਸ਼ ਵਿਚ ਚੋਣ ਸੁਧਾਰਾਂ ਲਈ ਇਹ ਲੜ੍ਹਾਈ ਲਗਾਤਾਰ ਜਾਰੀ ਰਹੇਗੀ।
ਪਿਛਲੀ ਖ਼ਬਰ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਤੇ ਸੈਂਟਰ ਇੰਚਾਰਜ ਅਮਨਦੀਪ ਕੌਰ ਪੋਨਾ ਦੀ ਅਗਵਾਈ ’ਚ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡ... ਅਗਲੀ ਖ਼ਬਰ ਮਾਣੂੰਕੇ ਦੇ ਮੈਡੀਕਲ ਕੈਂਪ ਦੌਰਾਨ 1001 ਮਰੀਜ਼ਾਂ ਦਾ ਚੈੱਕਅਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।