15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਬੰਦ ਦਾ ਸਮਰਥਨ

ਜਗਰਾਉਂ, 14 ਅਕਤੂਬਰ (ਗੁਰਦੀਪ ਸਿੰਘ ਮਲਕ) ਭਗਵੰਤ ਮਾਨ ਦੀ ਝਾੜੂ ਹਕੂਮਤ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਮੁਹਿੰਮ ਲਗਾਤਾਰ ਨਸ਼ਾ ਤਸਕਰਾਂ ਦੇ ਹੌਂਸਲੇ ਬੁਲੰਦ ਕਰ ਰਹੀ ਹੈ। ਇਸ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਬੋਲਣ ਵਾਲੇ, ਨਸ਼ੇ ਦੀ ਵੱਧ ਡੋਜ਼ ਲੈਣ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਮੌਤ ਨੂੰ ਪ੍ਰੈੱਸ ਵਿਚ ਨਸ਼ਰ ਕਰਨ ਵਾਲੇ ਲੋਕਾਂ ਨੂੰ ਪੰਜਾਬ ਦੀ ਪੁਲਿਸ ਕਟਹਿਰੇ ਵਿੱਚ ਖੜ੍ਹਾ ਕਰਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਅਜੀਤ ਡੈਸਕ 15-10-2026
ਜਗਰਾਉਂ, 14 ਅਕਤੂਬਰ (ਗੁਰਦੀਪ ਸਿੰਘ ਮਲਕ) ਭਗਵੰਤ ਮਾਨ ਦੀ ਝਾੜੂ ਹਕੂਮਤ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਮੁਹਿੰਮ ਲਗਾਤਾਰ ਨਸ਼ਾ ਤਸਕਰਾਂ ਦੇ ਹੌਂਸਲੇ ਬੁਲੰਦ ਕਰ ਰਹੀ ਹੈ। ਇਸ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਬੋਲਣ ਵਾਲੇ, ਨਸ਼ੇ ਦੀ ਵੱਧ ਡੋਜ਼ ਲੈਣ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਮੌਤ ਨੂੰ ਪ੍ਰੈੱਸ ਵਿਚ ਨਸ਼ਰ ਕਰਨ ਵਾਲੇ ਲੋਕਾਂ ਨੂੰ ਪੰਜਾਬ ਦੀ ਪੁਲਿਸ ਕਟਹਿਰੇ ਵਿੱਚ ਖੜ੍ਹਾ ਕਰਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਨਸ਼ਿਆਂ ਦੇ ਤਸਕਰਾਂ ਵਲੋਂ ਹੀ ਇਸ ਮੁਹਿੰਮ ਦੌਰਾਨ ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਲੋਕਾਂ ਤੇ ਆਗੂਆਂ ਨੂੰ ਧਮਕੀਆਂ, ਕੱਟਮਾਰ ਅਤੇ ਇੱਥੋਂ ਤੱਕ ਕਿ ਕਤਲ ਕਰਨ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ। ਇਸ ਮੁਹਿੰਮ ਦਾ ਸਿੱਟਾ ਨਸ਼ਾ ਸਮੱਗਲਰਾਂ ਵਿਚ ਦਹਿਸ਼ਤ ਪੈਣ ਦੀ ਬਜਾਏ ਉਲਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ’ਤੇ ਪੈ ਰਹੀ ਹੈ। ਜਿਸ ਦੇ ਨਤੀਜੇ ਵਜੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਤੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਾਇਕ ਦਾ ਨਸ਼ਾ ਤਸਕਰਾਂ ਨੇ ਪਰਮਿੰਦਰ ਸਿੰਘ ਝੋਟੇ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ। ਨਸ਼ਿਆਂ ਦੇ ਵਪਾਰੀਆਂ ਵੱਲੋਂ ਦਿਨ ਦਿਹਾੜੇ ਕੀਤੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਖਿਲਾਫ਼ ਪੂਰੇ ਪੰਜਾਬ ਵਿਚ ਦੁੱਖ ਰੋਸ ਤੇ ਗੁੱਸੇ ਦੀ ਲਹਿਰ ਹੈ। ਇਸ ਦੁੱਖ ਰੋਸ ਤੇ ਗੁੱਸੇ ਨੂੰ ਪੰਜਾਬ ਦੇ ਸਮੂਹ ਇਨਸਾਫ਼ ਪਸੰਦ ਲੋਕਾਂ ਤੇ ਜਥੇਬੰਦੀਆਂ ਨੇ ਪੁਲਿਸ ਸਿਆਸੀ ਲੀਡਰਾਂ ਅਤੇ ਨਸ਼ਾ ਤਸਕਰਾਂ ਦੇ ਗੱਠਜੋੜ ਵੱਲ ਸੇਧਿਤ ਕਰਕੇ ਪੰਜਾਬ ਤੇ ਪੰਜਾਬੀਆਂ ਦੀ ਜੜ੍ਹ ਮੇਖ ਅਤੇ ਨਸ਼ਲਾਂ ਬਚਾਉਣ ਲਈ ਲੋਕਾਂ ਨੂੰ ਲਾਮਬੰਦ ਹੋ ਕੇ ਕੱਲ੍ਹ ਨੂੰ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਹੈ। ਇਸ ਮੌਕੇ ਅਵਤਾਰ ਸਿੰਘ ਰਸੂਲਪੁਰ, ਸੁਖਦੇਵ ਸਿੰਘ ਮਾਣੂੰਕੇ, ਕੁਲਵੰਤ ਸਿੰਘ ਸੋਨੀ, ਬਲਵਿੰਦਰ ਸਿੰਘ ਕੋਠੇ ਪੋਨਾ ਆਦਿ ਨੇ ਕਿਹਾ ਕਿ ਨਸ਼ਿਆਂ ਦੇ ਵਪਾਰੀਆਂ ਵਲੋਂ ਦਿਨ ਦਿਹਾੜੇ ਸ਼ਰੇ੍ਆਮ ਪਰਮਿੰਦਰ ਸਿੰਘ ਦਾ ਕਤਲ, ਨਸ਼ਾ ਸਮਗਲਰਾਂ ਸਤ੍ਹਾਧਾਰੀ ਸਿਆਸੀ ਲੀਡਰਾਂ ਅਤੇ ਪੁਲਿਸ ਗੱਠਜੋੜ ਦਾ ਨਤੀਜਾ ਹੈ। ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਦੇ ਵਪਾਰੀਆਂ ਨੂੰ ਬਲ ਬਖਸ਼ ਕੇ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਲੋਕਾਂਂ ਵਿਚ ਦਹਿਸ਼ਤ ਪੈਦਾ ਕਰਨ ਦੀ ਸੂਖਮ ਸਾਜ਼ਿਸ਼ ਹੈ, ਜੋ ਕਿ ਕਿਸੇ ਲੁਕਵੇਂ ਏਜੰਡੇ ਦਾ ਹਿੱਸਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਗੁਰਿੰਦਰਜੀਤ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ,ਪਿੰਦੀ, ਗੁਰੀ, ਗੋਲਡੀ, ਬਲਜੀਤ ਸਿੰਘ, ਸੋਨੀ, ਛਿੰਦਾ,ਰਾਣਾ, ਤਰਸੇਮ ਸਿੰਘ ਅਤੇ ਜਸਵੀਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਹਲਕਾ ਰਾਏਕੋਟ ਦੇ 5 ਸਰਕਲਾਂ ਤੋਂ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਭਾਜਪਾ ਜ਼ਿਲ੍ਹਾ ਜਗਰਾਉਂ ਵਲੋਂ ਰੋਸ ਪ੍ਰਦਰਸ਼ਨ ਵਿਧਾਇਕ ਮਨਪ੍ਰੀਤ ਸਿੰਘ ਇਯਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।