15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਭਾਕਿਯੂ ਏਕਤਾ ਡਕੌਂਦਾ ਧਨੇਰ ਵਲੋਂ ਸੁਧਾਰ ’ਚ ਧਰਨਾ ਅੱਜ ਪੰਜਾਬ ਬੰਦ ਦੇ ਪੂਰਨ ਸਮਰਥਨ ਦਾ ਐਲਾਨ

ਰਾਏਕੋਟ, 14 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਰਾਏਕੋਟ ਸਿਟੀ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦਿਆਂ 2 ਵੱਖ-ਵੱਖ ਮਾਮਲਿਆਂ ਅਧੀਨ ਕਾਰਵਾਈ ਕਰਦਿਆਂ 3 ਵਿਅਕਤੀਆਂ ਨੂੰ ਹੈਰੋਇਨ ਅਤੇ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਰਾਏਕੋਟ ਦੇ ਐੱਸ.

ਅਜੀਤ ਡੈਸਕ 15-10-2026
ਰਾਏਕੋਟ, 14 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਰਾਏਕੋਟ ਸਿਟੀ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦਿਆਂ 2 ਵੱਖ-ਵੱਖ ਮਾਮਲਿਆਂ ਅਧੀਨ ਕਾਰਵਾਈ ਕਰਦਿਆਂ 3 ਵਿਅਕਤੀਆਂ ਨੂੰ ਹੈਰੋਇਨ ਅਤੇ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਰਾਏਕੋਟ ਦੇ ਐੱਸ.ਐੱਚ.ਓ. ਸੁਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਰਾਏਕੋਟ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ਼ ਪੂਰੀ ਤਰ੍ਹਾਂ ਸਖ਼ਤ ਹੈ। ਜਿਸ ਦੌਰਾਨ ਉਨ੍ਹਾਂ ਏ.ਐੱਸ.ਆਈ. ਸੁਖਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ 2 ਵਿਅਕਤੀਆਂ ਹਰਮਨ ਸਿੰਘ ਤੇ ਹਰਪ੍ਰੀਤ ਸਿੰਘ ਨੂੰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਇੱਕ ਹੋਰ ਮਾਮਲੇ ਵਿਚ ਹੀ ਏ.ਐੱਸ.ਆਈ. ਸੁਖਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਰਾਤ ਸਮੇਂ ਰਾਏਕੋਟ ਦੇ ਪਿੰਡ ਰਾਮਗੜ੍ਹ ਸਿਵੀਆਂ ਲਿੰਕ ਰੋਡ ’ਤੇ ਸਥਿਤ ਫੋਕਲ ਪੁਆਇੰਟ ਵਿਚ ਵੀਵਾਕੋਮ ਫੈਕਟਰੀ ਦੇ ਸਾਹਮਣੇ ਬਣ ਰਹੀ ਨਵੀਂ ਕਲੋਨੀ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ ਤਾਂ ਅੱਗਿਓ ਇੱਕ ਮੋਟਰਸਾਈਕਲ ਤੇ ਤਿੰਨ ਮੋਨੇ ਨੌਜਵਾਨ ਆ ਰਹੇ ਸਨ, ਜਿੰਨ੍ਹਾਂ ਨੂੰ ਜਦੋਂ ਪੁਲਿਸ ਪਾਰਟੀ ਨੇ ਰੁੱਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਚਾਲਕ ਨੇ ਇਕਦਮ ਮੋਟਰਸਾਈਕਲ ਪਿੱਛੇ ਵੱਲ ਨੂੰ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਪੁਲਿਸ ਪਾਰਟੀ ਨੇ ਭੱਜ ਕੇ ਉਕਤ ਨੌਜਵਾਨਾਂ ਨੂੰ ਕਾਬੂ ਲਿਆ ਅਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਮੌਕੇ ਰਾਏਕੋਟ ਸਿਟੀ ਪੁਲਿਸ ਨੇ ਉਕਤ ਨੌਜਵਾਨਾਂ ਖਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ਼ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਹਿਚਾਨ ਗੁਰਿੰਦਰਜੀਤ ਸਿੰਘ ਉਰਫ਼ ਗੱਗੀ, ਗੁਰਸੇਵਕ ਸਿੰਘ ਉਰਫ਼ ਆਕਾਸ ਤੇ ਰਾਜਵੀਰ ਸਿੰਘ ਉਰਫ਼ ਬਿੱਲਾ ਤਿੰਨੇ ਵਾਸੀ-ਮੁਹੱਲਾ ਗੁਰੂ ਨਾਨਕਪੂਰਾ ਰਾਏਕੋਟ ਵਜੋਂ ਹੋਈ ਹੈ ਅਤੇ ਉਕਤ ਨੌਜਵਾਨਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਪਾਸੋਂ ਹੋਰ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ। ਥਾਣਾ ਮੁੱਖੀ ਸੁਰਜੀਤ ਸਿੰਘ ਨੇ ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆਂ ਆਖਿਆ ਕਿ ਕਿਸੇ ਵੀ ਵਿਅਕਤੀ ਨੂੰ ਰਾਏਕੋਟ ਇਲਾਕੇ ਵਿਚ ਨਸ਼ਾ ਵੇਚਣ ਨਹੀਂ ਦਿੱਤਾ ਜਾਵੇਗਾ, ਇਸ ਲਈ ਅਜਿਹਾ ਗਲਤ ਕੰਮ ਕਰਨ ਵਾਲੇ ਨਸ਼ਾ ਵੇਚਣਾ ਛੱਡ ਦੇਣ ਕਿਉਂਕਿ ਰਾਏਕੋਟ ਸਿਟੀ ਪੁਲਿਸ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ੇਗੀ।
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ਸ਼ਿਵ ਮੰਦਰ ’ਚ ਕਥਾਮ੍ਰਿਤ ਨਵਾਹਨ ਯੱਗ ਸਫ਼ਲਤਾ ਲਈ ਪੂਜਾ ਅਰਚਨਾ ਤੇ ਸੰਕਲਪ ਸਮਾਰੋਹ ਅਗਲੀ ਖ਼ਬਰ ਰਾਏਕੋਟ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਪੁਤਲਾ ਫੂਕ ਪ੍ਰਦਰਸ਼ਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।