17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਲੀਲਾਂ ਮੇਘ ਸਿੰਘ ਦੇ ਜੇ.ਐੱਮ.ਕੇ. ਇੰਟਰਨੈਸ਼ਨਲ ਸਕੂਲ ਵਿਖੇ ਫ਼ਨ ਮੇਲੇ ਦਾ ਸ਼ਾਨਦਾਰ ਆਯੋਜਨ

ਸਿੱਧਵਾਂ ਬੇਟ, 16 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਲੀਲਾਂ ਮੇਘ ਸਿੰਘ ਦੇ ਬਾਹਰਵਾਰ ਸੇਖਦੌਲਤ ਵਾਲੀ ਸੜਕ ’ਤੇ ਸਥਿਤ ਜੇ. ਐੱਮ.

ਅਜੀਤ ਡੈਸਕ 17-10-2026
ਸਿੱਧਵਾਂ ਬੇਟ, 16 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪਿੰਡ ਲੀਲਾਂ ਮੇਘ ਸਿੰਘ ਦੇ ਬਾਹਰਵਾਰ ਸੇਖਦੌਲਤ ਵਾਲੀ ਸੜਕ ’ਤੇ ਸਥਿਤ ਜੇ.ਐੱਮ.ਕੇ.ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਦੇ ਮਨੋਰੰਜਨ, ਖੁਸ਼ੀ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਇੱਕ ਸ਼ਾਨਦਾਰ ਫਨ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਖੁਸ਼ੀਆਂ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ। ਸਕੂਲੀ ਬੱਚਿਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿੱਚ ਭਾਗ ਲੈ ਕੇ ਮੇਲੇ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਸਕੂਲ਼ ਦੇ ਪ੍ਰਿੰਸੀਪਲ ਰਜਨੀਸ਼ ਸ਼ਰਮਾ ਨੇ ਫ਼ਨ ਮੇਲੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਜਿਹੇ ਸਮਾਗਮ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇੰਨਾਂ ਰਾਹੀਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਕਰਨ, ਆਪਸੀ ਮੇਲ-ਮਿਲਾਪ ਵਧਾਉਣ, ਆਤਮ ਵਿਸ਼ਵਾਸ ਪੈਦਾ ਕਰਨ ਅਤੇ ਨਵੀਂਆਂ ਗੱਲਾਂ ਸਿੱਖਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਆਖਿਆ ਕਿ ਬੱਚਿਆਂ ਦੇ ਜੀਵਨ ਵਿਚ ਖੇਡਾਂ ਅਤੇ ਮਨੋਰੰਜਨ ਦਾ ਵਿਸ਼ੇਸ ਮਹੱਤਵ ਹੈ ਕਿਉਂਕਿ ਇਹ ਉਨ੍ਹਾਂ ਨੂੰ ਖੁਸ਼ ਰਹਿਣ ਦੇ ਨਾਲ-ਨਾਲ ਮਿਲਜੁਲ ਕੇ ਕੰਮ ਕਰਨਾ ਵੀ ਸਿਖਾਉਂਦੇ ਹਨ। ਫ਼ਨ ਮੇਲੇ ਦੌਰਾਨ ਬੱਚੇ ਬਹੁਤ ਹੀ ਉਤਸ਼ਾਹਿਤ ਅਤੇ ਖੁਸ਼ ਨਜ਼ਰ ਆਏ ਅਤੇ ਸਕੂਲ ਦਾ ਇਹ ਫ਼ਨ ਮੇਲਾ ਬੱਚਿਆਂ ਲਈ ਇੱਕ ਸ਼ਲਾਘਾਯੋਗ ਕਦਮ ਰਿਹਾ।
ਪਿਛਲੀ ਖ਼ਬਰ ਡਾ. ਜਗਤਾਰ ਸਿੰਘ ਐਤੀਆਣਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬੁਰਜਗਿੱਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।