18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਦੁਆਰਾ ਸ੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਰਾੜਾ ਸਾਹਿਬ, 17 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)–ਛੇਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸੁਚੱਜੇ ਪ੍ਰਬੰਧਾਂ ਹੇਠ ਸਮੂਹ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਜੀਤ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ।

ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਸਮਾਗਮਾਂ ਦੌਰਾਨ ਕਵੀਸਰ ਜੱਥਾ ਸੰਗਤਾਂ ਨੂੰ ਗੁਰੂ ਜਸ ਸੁਣਾਉਂਦਾ ਹੋਇਆ । ਤਸਵੀਰ : ਸੁਖਵੀਰ ਸਿੰਘ ਚਣਕੋਈਆਂ 18-10-2026
ਰਾੜਾ ਸਾਹਿਬ, 17 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)–ਛੇਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸੁਚੱਜੇ ਪ੍ਰਬੰਧਾਂ ਹੇਠ ਸਮੂਹ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਜੀਤ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪ੍ਰਸਿੱਧ ਕਵੀਸਰ ਭਾਈ ਗੁਰਜੀਤ ਸਿੰਘ ਰੁੜਕੀ ਕਲਾਂ ਵਾਲਿਆਂ ਦੇ ਜਥੇ ਵੱਲੋਂ ਸਿੱਖ ਇਤਿਹਾਸ ਨਾਲ ਸੰਬੰਧਿਤ ਵਾਰਾਂ ਦਾ ਗਾਇਨ ਕੀਤਾ ਗਿਆ, ਜਿਸ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਜੀਵਨ, ਸਿੱਖੀ ਸਿਧਾਂਤਾਂ ਅਤੇ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਗਿਆ। ਢਾਡੀ ਵਾਰਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਮੈਨੇਜਰ ਗੁਰਜੀਤ ਸਿੰਘ ਰਾਜੇਵਾਲ ਨੇ ਸਮੂਹ ਸੰਗਤਾਂ ਨੂੰ ਕੱਤਕ ਮਹੀਨੇ ਦੀ ਸੰਗਰਾਂਦ ਦੀ ਵਧਾਈ ਦਿੱਤੀ। ਇਸ ਮੌਕੇ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ, ਗ੍ਰੰਥੀ ਭਾਈ ਅਜੀਤ ਸਿੰਘ, ਗੁਰਜੰਟ ਸਿੰਘ ਸਟੋਰ ਕੀਪਰ, ਨਿਰਮਲ ਸਿੰਘ ਜੇ.ਈ, ਜਗਤਾਰ ਸਿੰਘ ਘੁਡਾਣੀ ਕਲਾਂ ਆਦਿ ਸਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਹਰ ਵਿਅਕਤੀ ਨੂੰ ਦੁੱਖ- ਪ੍ਰਧਾਨ ਜਗਦੇਵ ਸਿੰਘ ਅਕਾਲਗੜ੍ਹ ਮਾਮਲੇ ’ਤੇ ਸਿਆਸਤ ਕਰਨਾ ਮੰਦ... ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ 2026-27 ਵਿਚ ਸਰਕਾਰੀ ਪ੍ਰਾਇਮਰੀ ਸਕੂਲ ਘੁਡਾਣੀ ਕਲਾਂ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।