ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਹਰ ਵਿਅਕਤੀ ਨੂੰ ਦੁੱਖ- ਪ੍ਰਧਾਨ ਜਗਦੇਵ ਸਿੰਘ ਅਕਾਲਗੜ੍ਹ
ਮਾਮਲੇ ’ਤੇ ਸਿਆਸਤ ਕਰਨਾ ਮੰਦਭਾਗਾ
ਗੁਰੂਸਰ ਸੁਧਾਰ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਹਲਕਾ ਰਾਏਕੋਟ ਵਿਚ ਸਰਗਰਮ ਆਗੂ ਤੇ ਯੂਥ ਵਿੰਗ ਪ੍ਰਧਾਨ ਜਗਦੇਵ ਸਿੰਘ ਅਕਾਲਗੜ੍ਹ ਨੇ ਬੀਤੇ ਦਿਨੀਂ ਮਾਨਸਾ ਵਿਖੇ ਵਾਪਰੀ ਘਟਨਾ ਦੇ ਸਬੰਧ ਵਿਚ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਤੇ ਸਮਾਜਿਕ ਕੁਰੀਤੀਆਂ ਵਿਰੁੱਧ ਲਹਿਰ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਦੁੱਖ ਹਰ ਇਕ ਸੂਬਾ ਵਾਸੀ ਨੂੰ ਹੈ ਤੇ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਸਿਆਸਤ ਬੇਹੱਦ ਮੰਦਭਾਗੀ ਹੈ। ਪ੍ਰਧਾਨ ਜਗਦੇਵ ਸਿੰਘ ਅਕਾਲਗੜ੍ਹ ਨੇ ਕਿਹਾ ਕਿ ਪਰਵਿੰਦਰ ਸਿੰਘ ਦੇ ਕਤਲ ਨਾਲ ਹਰ ਸੂਬਾ ਪ੍ਰੇਮੀਆਂ ਦੇ ਮਨ ਨੂੰ ਗਹਿਰੀ ਸੱਟ ਵੱਜੀ ਹੈ ਅਤੇ ਅਜਿਹੀ ਦੁਖਦਾਈ ਘਟਨਾ ’ਤੇ ਵਿਰੋਧੀ ਪਾਰਟੀਆਂ ਵਲੋਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਨਾ ਵੀ ਕਾਫ਼ੀ ਅਫ਼ਸੋਸ ਵਾਲੀ ਗੱਲ ਹੈ।
ਗ
ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨਾਲ ਅਵਤਾਰ ਸਿੰਘ ਡਾ.ਬਲਰਾਮ ਸ਼ਰਮਾ, ਬਲਵਿੰਦਰ ਸਿੰਘ, ਪ੍ਰਤਾਪਇੰਦਰਵੀਰ ਸਿੰਘ ਤੇ ਹੋਰ । ਤਸਵੀਰ : ਸੋਨੀ ਗਿੱਲ
18-10-2026
ਗੁਰੂਸਰ ਸੁਧਾਰ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਹਲਕਾ ਰਾਏਕੋਟ ਵਿਚ ਸਰਗਰਮ ਆਗੂ ਤੇ ਯੂਥ ਵਿੰਗ ਪ੍ਰਧਾਨ ਜਗਦੇਵ ਸਿੰਘ ਅਕਾਲਗੜ੍ਹ ਨੇ ਬੀਤੇ ਦਿਨੀਂ ਮਾਨਸਾ ਵਿਖੇ ਵਾਪਰੀ ਘਟਨਾ ਦੇ ਸਬੰਧ ਵਿਚ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਤੇ ਸਮਾਜਿਕ ਕੁਰੀਤੀਆਂ ਵਿਰੁੱਧ ਲਹਿਰ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਦੁੱਖ ਹਰ ਇਕ ਸੂਬਾ ਵਾਸੀ ਨੂੰ ਹੈ ਤੇ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਕੀਤੀ ਜਾ ਰਹੀ ਸਿਆਸਤ ਬੇਹੱਦ ਮੰਦਭਾਗੀ ਹੈ। ਪ੍ਰਧਾਨ ਜਗਦੇਵ ਸਿੰਘ ਅਕਾਲਗੜ੍ਹ ਨੇ ਕਿਹਾ ਕਿ ਪਰਵਿੰਦਰ ਸਿੰਘ ਦੇ ਕਤਲ ਨਾਲ ਹਰ ਸੂਬਾ ਪ੍ਰੇਮੀਆਂ ਦੇ ਮਨ ਨੂੰ ਗਹਿਰੀ ਸੱਟ ਵੱਜੀ ਹੈ ਅਤੇ ਅਜਿਹੀ ਦੁਖਦਾਈ ਘਟਨਾ ’ਤੇ ਵਿਰੋਧੀ ਪਾਰਟੀਆਂ ਵਲੋਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਨਾ ਵੀ ਕਾਫ਼ੀ ਅਫ਼ਸੋਸ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮਾਂ ਸਿਆਸਤ ਕਰਨ ਦਾ ਨਹੀਂ ਸਗੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੀੜਤ ਪਰਿਵਾਰ ਨਾਲ ਖੜ੍ਹਨ ਦੇ ਨਾਲ ਨਾਲ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਾਥ ਦੇਣਾ ਚਾਹੀਦਾ ਹੈ। ਪ੍ਰਧਾਨ ਅਕਾਲਗੜ੍ਹ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਤੇ ਕਾਤਲ ਕਥਿਤ ਦੋਸ਼ੀ ਅਸ਼ਵਨੀ ਕੁਮਾਰ ਨੂੰ ਕਾਬੂ ਕਰਨ ਤੋਂ ਇਲਾਵਾ ਪੁਲਿਸ, ਪ੍ਰਸ਼ਾਸਨ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਨੀਤੀ ਤਹਿਤ ਉਸ ਦੀ ਜਾਇਦਾਦ ਨੂੰ ਢਹਿ ਢੇਰੀ ਕਰ ਚੁੱਕੀ ਹੈ।