18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

‘ ਆਪ’ ਆਗੂ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ ਨੂੰ ਕਿਸਾਨ ਵਿੰਗ ਜ਼ਿਲ੍ਹਾ ਲੁਧਿਆਣਾ ਦਾ ਕੋਅਰਾਡੀਨੇਟਰ ਕੀਤਾ ਨਿਯੁਕਤ

ਚੌਂਕੀਮਾਨ, 17 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਹਲਕੇ ਦਾਖੇ ਦੇ ਪਿੰਡ ਤਲਵੰਡੀ ਖੁਰਦ ਦੇ ‘ਆਪ’ ਦੇ ਮਿਹਨਤੀ ਤੇ ਵਫ਼ਾਦਾਰ ਆਗੂ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਨੂੰ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਤੇ ਪਨਗ੍ਰੇਨ ਦੇ ਚੇਅਰਮੈਨ ਡਾ.

ਜ਼ਿਲ੍ਹਾ ਕੋਆਰਡੀਨੇਟਰ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਦੀ ਤਸਵੀਰ। 18-10-2026
ਚੌਂਕੀਮਾਨ, 17 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਹਲਕੇ ਦਾਖੇ ਦੇ ਪਿੰਡ ਤਲਵੰਡੀ ਖੁਰਦ ਦੇ ‘ਆਪ’ ਦੇ ਮਿਹਨਤੀ ਤੇ ਵਫ਼ਾਦਾਰ ਆਗੂ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਨੂੰ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਤੇ ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਦੀ ਸਿਫ਼ਾਰਿਸ਼ ਤੇ ਕਿਸਾਨ ਵਿੰਗ ਲੁਧਿਆਣਾ ਦਿਹਾਤੀ-1 ਦਾ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਕੁਆਰਡੀਨੇਟਰ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ (ਕੈਬਨਿਟ ਮੰਤਰੀ), ਸੀਨੀਅਰ ਆਗੂ ਮੁਨੀਸ ਸੁਸੋਦੀਆ, ਹਲਕਾ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਤੇ ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਸਮੇਤ ਸਮੁੱਚੀ ਲੀਡਰਸਿੱਪ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮੈਨੂੰ ਅਹਿਮ ਜਿੰਮੇਵਾਰੀ ਸੌਂਪੀ ਤੇ ਮੈਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾਂ। ਇਸ ਮੌਕੇ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਨੇ ਕਿਹਾ ਕਿ ਉਹ ਆਪ ਇਕ ਕਿਸਾਨ ਹੈ ਤੇ ਮੈਨੂੰ ਪਤਾ ਹੈ ਕਿ ਕਿਸਾਨ ਨੂੰ ਕਿੰਨੀਆ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ ਤੇ ਮੈ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਗਾਂ। ਇਸ ਮੌਕੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ, ‘ਆਪ’ ਆਗੂ ਬੇਅੰਤ ਸਿੰਘ ਬਾਸੀਆ ਬੇਟ, ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ, ਸਮਾਜ ਸੇਵੀ ਗੁਰਸੇਵਕ ਸਿੰਘ ਤੂਰ ਸਵੱਦੀ, ਸਾਬਕਾ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ, ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ, ਸਰਪੰਚ ਮਨਪ੍ਰੀਤ ਸਿੰਘ ਰੂਮੀ, ਸਾਬਕਾ ਸਰਪੰਚ ਸਾਧੂ ਸਿੰਘ ਦਿਲਸਾਦ ਸੇਖੂਪੁਰਾ, ਪ੍ਰਧਾਨ ਜਸਵੀਰ ਸਿੰਘ ਧਾਲੀਵਾਲ, ਸਾਬਕਾ ਸਰਪੰਚ, ਮਲਵਿੰਦਰ ਸਿੰਘ ਗੁੜੇ, ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ ਆਦਿ ਨੇ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਮਾਜਰੀ ’ਚ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਕੌਂਸਲਰ ਗੁਰਮੀਤ ਕੌਰ ਸਿੱਧੂ ਨੇ ਵਾਰਡ ਨੰਬਰ 23 ’ਚ ਸਫ਼ਾਈ ਮੁਹਿੰਮ ਤੇ ਫੌਗਿੰਗ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।