ਡਾ. ਰਮੇਸ਼ ਜੈਨ ‘ਆਪ’ ਵਪਾਰ ਵਿੰਗ ਦੇ ਹਲਕਾ ਕੋਆਰਡੀਨੇਟਰ (ਚੇਅਰਮੈਨ) ਨਿਯੁਕਤ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ- ਡਾ. ਰਮੇਸ਼ ਜੈਨ
ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਵਪਾਰ ਵਿੰਗ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਵਪਾਰੀ ਵਰਗ ਨਾਲ ਤਾਲਮੇਲ ਵਧਾਉਣ ਦੇ ਮਕਸਦ ਨਾਲ ਪਾਰਟੀ ਲਈ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਰਾਏਕੋਟ ਇਲਾਕੇ ਦੇ ਪ੍ਰਸਿੱਧ ਡਾਕਟਰ ਰਮੇਸ਼ ਜੈਨ ਨੂੰ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਪਾਰ ਵਿੰਗ ਦਾ ਹਲਕਾ ਕੋਆਰਡੀਨੇਟਰ (ਚੇਅਰਮੈਨ) ਨਿਯੁਕਤ ਕੀਤਾ ਗਿਆ ਹੈ।
ਡਾ. ਰਮੇਸ਼ ਜੈਨ ਦੀ ਤਸਵੀਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ
18-10-2026