19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗਵਰਨਿੰਗ ਕੌਂਸਲ ਪ੍ਰਧਾਨ ਮਨਜੀਤ ਸਿੰਘ ਗਿੱਲ ਤੇ ਹੋਰਨਾਂ ਵਲੋਂ ਉਪ ਕੁਲਪਤੀ ਡਾ. ਐੱਚ.ਐੱਸ. ਧਾਲੀਵਾਲ ਨੂੰ ਵਧਾਈ ਸ਼ਾਨਦਾਰ ਸੇਵਾਵਾਂ ਦਾ ਕੀਮਤੀ ਫ਼ਲ ਮਿਲਿਆ- ਪ੍ਰਧਾਨ ਗਿੱਲ

ਗੁਰੂਸਰ ਸੁਧਾਰ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਦਿਹਾਤੀ ਖੇਤਰ ਦੀ ਮਿੰਨੀ ਯੂਨੀਵਰਸਿਟੀ ਵਜੋਂ ਜਾਣੇ ਜਾਂਦੇ ਜੀ. ਐੱਚ.

ਅਜੀਤ ਡੈਸਕ 19-10-2026
ਗੁਰੂਸਰ ਸੁਧਾਰ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) ਦਿਹਾਤੀ ਖੇਤਰ ਦੀ ਮਿੰਨੀ ਯੂਨੀਵਰਸਿਟੀ ਵਜੋਂ ਜਾਣੇ ਜਾਂਦੇ ਜੀ.ਐੱਚ.ਜੀ. ਖ਼ਾਲਸਾ ਕਾਲਜਿਜ਼ ਦੀ ਗਵਰਨਿੰਗ ਕੌਂਸਿਲ ਦੇ ਪ੍ਰਧਾਨ ਮਨਜੀਤ ਸਿੰਘ ਗਿੱਲ ਤੇ ਉਨ੍ਹਾਂ ਦੀ ਅਗਵਾਈ ਹੇਠ ਗਏ ਗੁਰੂ ਹਰਿਗੋਬਿੰਦ ਵਿਦਿਅਕ ਸੰਸਥਾਵਾਂ ਦੇ ਇਕ ਵਫ਼ਦ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਨਵ ਨਿਯੁਕਤ ਵਾਈਸ ਚਾਂਸਲਰ ਡਾ. ਐੱਚ.ਐੱਸ. ਧਾਲੀਵਾਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਬਤੌਰ ਵੀ.ਸੀ. ਨਿਯੁਕਤ ਹੋਣ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਤੇ ਵਿਸ਼ੇਸ਼ ਸਨਮਾਨ ਕੀਤਾ। ਪ੍ਰਧਾਨ ਮਨਜੀਤ ਸਿੰਘ ਗਿੱਲ, ਸਕੱਤਰ ਡਾ. ਐੱਸ.ਐੱਸ.ਥਿੰਦ, ਪ੍ਰਧਾਨ ਚਰਨਜੀਤ ਸਿੰਘ ਗਿੱਲ, ਜਥੇਦਾਰ ਇੰਦਰਜੀਤ ਸਿੰਘ ਗਿੱਲ, ਅਵਤਾਰ ਸਿੰਘ ਗਿੱਲ ਤੇ ਹੋਰਨਾਂ ਨੇ ਡਾ. ਐੱਚ.ਐੱਸ. ਧਾਲੀਵਾਲ ਦੇ ਸੂਬੇ ਦੀ ਇਤਿਹਾਸਕ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਵਜੋਂ ਅਹੁਦਾ ਸੰਭਾਲਣ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਆਪਣੇ ਤਿੰਨ ਦਹਾਕਿਆਂ ਦੇ ਤਜਰਬੇ ਦੇ ਚੱਲਦਿਆਂ ਡਾ. ਧਾਲੀਵਾਲ ਦੀ ਅਗਵਾਈ ਹੇਠ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨਵੀਆਂ ਖੋਜਾਂ, ਆਧੁਨਿਕ ਬੀਜਾਂ, ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਸਮੇਤ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿਚ ਬਹੁਤ ਅਹਿਮ ਭੂਮਿਕਾ ਨਿਭਾ ਸਕਦੀ ਹੈ। ਪ੍ਰਧਾਨ ਮਨਜੀਤ ਸਿੰਘ ਗਿੱਲ ਨੇ ਆਸ ਪ੍ਰਗਟਾਈ ਕਿ ਡਾ. ਐੱਚ.ਐੱਸ.ਖੇਤੀਬਾੜੀ, ਫ਼ਲਾਂ, ਸਬਜ਼ੀਆਂ ਦੇ ਕਿੱਤੇ ਨੂੰ ਲਾਹੇਵੰਦ ਬਨਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਤੇ ਉਨ੍ਹਾਂ ਇਹ ਵੀ ਆਖਿਆ ਕਿ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦਾ ਕੀਮਤੀ ਫ਼ਲ ਡਾ. ਐੱਚ.ਐੱਸ. ਧਾਲੀਵਾਲ ਨੂੰ ਉਪ ਕੁਲਪਤੀ ਵਜੋਂ ਮਿਲਿਆ ਹੈ।
ਪਿਛਲੀ ਖ਼ਬਰ ‘ ਆਪ’ ਸਰਕਾਰ ਨੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ- ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਅਗਲੀ ਖ਼ਬਰ ਪਿੰਡ ਕੋਠੇ ਹਾਂਸ ਵਿਖੇ ਦੂਜੀ ਵਾਲੀਬਾਲ ਲੀਗ ਕਰਵਾਈ ਕੋਕਰੀ ਕਲਾਂ ਬਣੀ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।