19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

‘ ਆਪ’ ਸਰਕਾਰ ਨੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ- ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ

ਚੌਂਕੀਮਾਨ, 18 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਪਿੰਡ ਬਾਸੀਆਂ ਬੇਟ ਵਿਖੇ ‘ਆਪ’ ਆਗੂ ਬੇਅੰਤ ਸਿੰਘ ਬਾਸੀਆ ਦੇ ਗ੍ਰਹਿ ਵਿਖੇ ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਉਚੇਚੇ ਤੌਰ ’ਤੇ ਪਹੁੰਚ ਕੇ ‘ਆਪ’ ਆਗੂਆਂ ਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ।

ਅਜੀਤ ਡੈਸਕ 19-10-2026
ਚੌਂਕੀਮਾਨ, 18 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਪਿੰਡ ਬਾਸੀਆਂ ਬੇਟ ਵਿਖੇ ‘ਆਪ’ ਆਗੂ ਬੇਅੰਤ ਸਿੰਘ ਬਾਸੀਆ ਦੇ ਗ੍ਰਹਿ ਵਿਖੇ ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਉਚੇਚੇ ਤੌਰ ’ਤੇ ਪਹੁੰਚ ਕੇ ‘ਆਪ’ ਆਗੂਆਂ ਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ, ਸਰਪੰਚ ਮਨਿੰਦਰ ਸਿੰਘ ਗਿੱਲ ਸੁਧਾਰ, ਗੁਰਵਿੰਦਰ ਸਿੰਘ ਸੁਧਾਰ ਤੇ ਗੁਰਜੀਤ ਸਿੰਘ ਮੰਤਰੀ ਵੀ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸੂਬੇ ਦੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਹਨ ਤੇ ਨਾਲ ਹੀ ਸਿੱਖਿਆ ਤੇ ਸਿਹਤ ਸੇਵਾਵਾ ਨੂੰ ਬਿਹਤਰ ਬਣਾਇਆ ਹੈ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 3100 ਦੇ ਕਰੀਬ ਖੇਡ ਪਾਰਕ ਬਣਾ ਕੇ ਲੋਕ ਅਰਪਿਤ ਕੀਤੇ ਹਨ ਤੇ ਨਾਲ ਹੀ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸਾਡੀ ਨੌਜਵਾਨ ਖੇਡਾਂ ਨਾਲ ਜੋੜਿਆ ਹੈ। ਇਸ ਮੌਕੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕੇ ਸੂਬੇ ਦੇ ਲੋਕ ਸਰਕਾਰ ਦੇ ਕੀਤੇ ਕੰਮਾਂ ਤੋਂ ਸੰਤੁਸ਼ਟ ਹਨ, ਪਰ ਵਿਰੋਧੀ ਪਾਰਟੀਆਂ ਸਰਕਾਰ ਖਿਲਾਫ਼ ਕੁਝ ਨਾਲ ਬੋਲਣ ਨੂੰ ਹੋਣ ਕਾਰਨ ਸਿਰਫ਼ ਝੂਠੇ ਤੇ ਬੇਬੁਨਿਆਦ ਅਰੋਪ ਲਗਾ ਰਹੀਆਂ ਹਨ। ਉਹ ਬੇਸਬਰੀ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਕਿ ਕਦੋ ਮੁੜ ਤੋਂ ਸੂਬੇ ਦੀ ਵਾਂਗਡੋਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੜਾਈਏ। ਇਸ ਮੌਕੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ‘ਆਪ’ ਆਗੂ ਬੇਅੰਤ ਸਿੰਘ ਬਾਸੀਆਂ ਦੇ ਸਪੁੱਤਰ ਰਾਜਵਿੰਦਰ ਸਿੰਘ ਬੱਲ ਦਾ ਸਨਮਾਨ ਸੋਨੇ ਦੀ ਚੈਨ ਪਾ ਕੇ ਕੀਤਾ। ਇਸ ਮੌਕੇ ਆਗੂ ਬੇਅੰਤ ਸਿੰਘ ਬਾਸੀਆਂ ਦੀ ਅਗਵਾਈ ਵਿਚ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਸਮੇਤ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰੀਤਮ ਸਿੰਘ ਬੱਲ, ਪਰਮਿੰਦਰ ਸਿੰਘ ਬੱਲ, ਪ੍ਰਧਾਨ ਗੁਰਜੀਤ ਸਿੰਘ, ਅਮਨਦੀਪ ਸਿੰਘ ਪੰਚ, ਸਾਬਕਾ ਸਰਪੰਚ ਜਗਤਾਰ ਸਿੰਘ, ਨੰਬਰਦਾਰ ਮਨਜੀਤ ਸਿੰਘ, ਹਰਬੰਸ ਸਿੰਘ ਖੰਜਰਵਾਲ, ਪ੍ਰਧਾਨ ਬਲਵਿੰਦਰ ਸਿੰਘ, ਮਾ: ਯਾਦਵਿੰਦਰ ਸਿੰਘ, ਪ੍ਰੇਮ ਸਿੰਘ, ਜਸਵੀਰ ਸਿੰਘ, ਚਰਨਜੀਤ ਸਿੰਘ ਬੱਲ, ਸਾਬਕਾ ਪੰਚ ਜਗਤਾਰ ਸਿੰਘ, ਜਗਦੀਪ ਸਿੰਘ ਖੰਜਰਵਾਲ, ਬਹਾਦਰ ਸਿੰਘ, ਹਰਪ੍ਰੀਤ ਸਿੰਘ ਬੱਲ, ਪਵਨਦੀਪ ਸਿੰਘ, ਸੁਖਪ੍ਰੀਤ ਸਿੰਘ ਚੱਕ, ਸਰਬਾ ਮਾਜਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਦਲਾਅ ਵਾਲੀ ਮਾਨ ਸਰਕਾਰ ਵਿਚ ਹੁਣ ਪੰਜਾਬ ਸੁਰੱਖਿਅਤ ਨਹੀਂ ਰਿਹਾ- ਸੰਧੂ, ਸਿੱਧਵਾਂ ਅਗਲੀ ਖ਼ਬਰ ਗਵਰਨਿੰਗ ਕੌਂਸਲ ਪ੍ਰਧਾਨ ਮਨਜੀਤ ਸਿੰਘ ਗਿੱਲ ਤੇ ਹੋਰਨਾਂ ਵਲੋਂ ਉਪ ਕੁਲਪਤੀ ਡਾ. ਐੱਚ.ਐੱਸ. ਧਾਲੀਵਾਲ ਨੂੰ ਵਧਾਈ ਸ਼ਾਨਦਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।