ਸ਼੍ਰੋਮਣੀ ਅਕਾਲੀ ਦਲ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ-ਕੋਆਰਡੀਨੇਟਰ ਥਿੰਦ, ਸਰਪੰਚ ਪਾਲੀ ਡੱਲਾ
ਜਗਰਾਉਂ, 19 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਸੰਘਰਸ਼ ਕਮੇਟੀ ਦੇ ਸੱਦੇ ’ਤੇ ਜਗਰਾਉਂ ਦੀ ਹਲਕਾ ਵਿਧਾਇਕਾ ਦੇ ਘਰ ਅੱਗੇ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ ਦਿੱਤਾ ਗਿਆ ਅਤੇ ਲਾਹਣਨੀ ਪੱਤਰ ਘਰ ਦੇ ਬਾਹਰ ਚਿਪਕਾਇਆ ਗਿਆ। ਇਸ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਦੇ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਨੂੰ ਵੀ ਲਾਹਣਤੀ ਪੱਤਰ ਦਿੱਤਾ ਗਿਆ।
ਕ
ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਤੇ ਸਰਪੰਚ ਪਾਲੀ ਡੱਲਾ
20-10-2026
ਜਗਰਾਉਂ, 19 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਸੰਘਰਸ਼ ਕਮੇਟੀ ਦੇ ਸੱਦੇ ’ਤੇ ਜਗਰਾਉਂ ਦੀ ਹਲਕਾ ਵਿਧਾਇਕਾ ਦੇ ਘਰ ਅੱਗੇ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ ਦਿੱਤਾ ਗਿਆ ਅਤੇ ਲਾਹਣਨੀ ਪੱਤਰ ਘਰ ਦੇ ਬਾਹਰ ਚਿਪਕਾਇਆ ਗਿਆ। ਇਸ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਦੇ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਨੂੰ ਵੀ ਲਾਹਣਤੀ ਪੱਤਰ ਦਿੱਤਾ ਗਿਆ। ਜਦੋਂ ਕੋਆਰਡੀਨੇਟਰ ਥਿੰਦ ਨੂੰ ਲਾਹਣਨੀ ਪੱਤਰ ਦੇਣ ਸਮੇਂ ਉਨ੍ਹਾਂ ਅਕਾਲੀ ਆਗੂਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਜਵਾਬ ਲੈ ਕੇ ਜਾਣ ਤੇ ਅਕਾਲੀ ਸਰਕਾਰ ਸਮੇਂ ਵਧੇ ਨਸ਼ਿਆਂ ਬਾਰੇ ਦੱਸਣ ਤਾਂ ਅਕਾਲੀ ਆਗੂ ਬਿਨਾਂ ਗੱਲ ਸੁਣੇ ਅੱਗੇ ਚਲੇ ਗਏ। ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ‘ਆਪ’ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਅਤੇ ਸਰਪੰਚ ਗੋਪਾਲ ਸਿੰਘ ਪਾਲੀ ਡੱਲਾ ਨੇ ਕਿਹਾ ਕਿ ਆਪਣੀ ਸਿਆਸੀ ਜ਼ਮੀਨ ਗੁਆ ਚੁੱਕਿਆ ਸ਼੍ਰੋਮਣੀ ਅਕਾਲੀ ਦਲ ਹੁਣ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਸਿਆਸੀ ਲਾਹੇ ਲਈ ਵਰਤ ਕੇ ਪੰਜਾਬ ਵਿੱਚ ਮੁੜ ਆਪਣੇ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੀਆਂ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਭਲੀ-ਭਾਂਤ ਜਾਣੂ ਹਨ, ਜਿੰਨ੍ਹਾਂ ਦੇ ਰਾਜ ’ਚ ਨਸ਼ਾ ਸ਼ੁਰੂ ਹੋਇਆ ਤੇ ਵਧਿਆ ਫੁੱਲਿਆ। ਇਸ ਮੌਕੇ ਕੋਆਰਡੀਨੇਟਰ ਥਿੰਦ ਅਤੇ ਸਰਪੰਚ ਪਾਲੀ ਡੱਲਾ ਨੇ ਕਿਹਾ ਕਿ ਕਿਸੇ ਵੀ ਦੁਖਦਾਈ ਘਟਨਾ ਨੂੰ ਸਿਆਸੀ ਲਾਹੇ ਲਈ ਵਰਤਣ ਦੀ ਬਜਾਏ ਪੰਜਾਬ ਵਿੱਚ ਨਸ਼ਿਆਂ ਦੇ ਫੈਲਾਅ ਅਤੇ ਇਸ ਕਾਰਨ ਉੱਜੜ ਰਹੇ ਪਰਿਵਾਰਾਂ ਬਾਰੇ ਗੰਭੀਰਤਾ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਸਿਆਸੀ ਪਾਰਟੀਆਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰ ਰਹੀਆਂ ਹਨ ਤਾਂ ਉਨ੍ਹਾਂ ਨੂੰ ਆਪਣੇ ਪਿਛਲੇ ਸਮੇਂ ਦੀ ਕਾਰਗੁਜ਼ਾਰੀ ਬਾਰੇ ਵੀ ਲੋਕਾਂ ਸਾਹਮਣੇ ਜਵਾਬਦੇਹ ਹੋਣਾ ਚਾਹੀਦਾ ਹੈ। ਨਸ਼ਿਆਂ ਦਾ ਮੁੱਦਾ ਕਿਸੇ ਇੱਕ ਪਾਰਟੀ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੀ ਨੌਜਵਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਉਕਤ ਆਗੂਆਂ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਜਿੱਤਣ ਲਈ ਸਿਰਫ਼ ਸਿਆਸੀ ਬਿਆਨ ਦੇਣਾ ਕਾਫ਼ੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਨਸ਼ਿਆਂ ਵਿਰੁੱਧ ਕਾਰਵਾਈ ਕਰਨੀ ਵੀ ਜ਼ਰੂਰੀ ਹੈ। ਇਸ ਮੌਕੇ ਉਕਤ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਬਿਨਾਂ ਕਿਸੇ ਲੋਭ-ਲਾਲਚ ਦੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਲਈ ਪਰਵਿੰਦਰ ਸਿੰਘ ਝੋਟਾ ਵੱਲੋਂ ਕੀਤੇ ਸੰਘਰਸ਼ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।