20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਰੋਸ ਪੱਤਰ ਸੌਂਪਿਆ

ਰਾਏਕੋਟ, 19 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚਾ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲਾਹਣਤੀ ਪੱਤਰ ਦੇਣ ਦੇ ਉਲੀਕੇ ਪ੍ਰੋਗਰਾਮ ਤਹਿਤ ਵੱਖ-ਵੱਖ ਕਿਸਾਨ ਅਤੇ ਜਮਹੂਰੀ ਜਥੇਬੰਦੀਆਂ ਸਮੇਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਲਾਹਨਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ 13 ਅਕਤੂਬਰ 2026 ਨੂੰ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਉਹ ਇੱਕ ਮੈਡੀਕਲ ਸਟੋਰ ’ਤੇ ਨਸ਼ੀਲੀਆਂ ਗੋਲੀਆਂ ਦੀ ਵਿਕਰੀ ਦਾ ਵਿਰੋਧ ਕਰ ਰਿਹਾ ਸੀ ਅਤੇ ਉਕਤ ਸਾਰੀ ਘਟਨਾ ਫੇਸਬੁੱਕ ਲਾਈਵ ਰਾਹੀਂ ਪੂਰੇ ਪੰਜਾਬ ਦੇ ਲੋਕਾਂ ਨੇ ਆਪਣੀਆਂ ਅੱਖਾਂ ਨਾਲ ਵੇਖੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਅਸਤੀਫ਼ਾ ਦੇਣ-ਬੁਲਾਰੇ 20-10-2026
ਰਾਏਕੋਟ, 19 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚਾ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲਾਹਣਤੀ ਪੱਤਰ ਦੇਣ ਦੇ ਉਲੀਕੇ ਪ੍ਰੋਗਰਾਮ ਤਹਿਤ ਵੱਖ-ਵੱਖ ਕਿਸਾਨ ਅਤੇ ਜਮਹੂਰੀ ਜਥੇਬੰਦੀਆਂ ਸਮੇਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਲਾਹਨਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ 13 ਅਕਤੂਬਰ 2026 ਨੂੰ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਉਹ ਇੱਕ ਮੈਡੀਕਲ ਸਟੋਰ ’ਤੇ ਨਸ਼ੀਲੀਆਂ ਗੋਲੀਆਂ ਦੀ ਵਿਕਰੀ ਦਾ ਵਿਰੋਧ ਕਰ ਰਿਹਾ ਸੀ ਅਤੇ ਉਕਤ ਸਾਰੀ ਘਟਨਾ ਫੇਸਬੁੱਕ ਲਾਈਵ ਰਾਹੀਂ ਪੂਰੇ ਪੰਜਾਬ ਦੇ ਲੋਕਾਂ ਨੇ ਆਪਣੀਆਂ ਅੱਖਾਂ ਨਾਲ ਵੇਖੀ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਸਧਾਰਨ ਕਤਲ ਨਹੀਂ, ਬਲਕਿ ਇਹ ਨਸ਼ਿਆਂ ਖ਼ਿਲਾਫ਼ ਪੂਰੇ ਪੰਜਾਬ ਵਿਚ ਆਵਾਜ਼ ਚੁੱਕਣ ਵਾਲੇ ਲੋਕਾਂ ਦੀ ਜ਼ੁਬਾਨ ਬੰਦ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਸੌਦਾਗਰਾਂ, ਪੁਲਿਸ ਅਤੇ ਸੱਤ੍ਹਾਧਾਰੀ ਨੁਮਾਇੰਦਿਆਂ ਦਾ ਇੱਕ ਗਠਜੋੜ ਕੰਮ ਕਰ ਰਿਹਾ ਹੈ, ਜਿਸ ਦੀ ਸਰਪ੍ਰਸਤੀ ਹੇਠ ਨਸ਼ਾ ਪਿੰਡ-ਪਿੰਡ, ਗਲੀ-ਗਲੀ ਵਿਚ ਖੁੱਲ੍ਹੇਆਮ ਵਿਕ ਰਿਹਾ ਹੈ। ਉਨ੍ਹਾਂ ਆਖਿਆ ਕਿ ਲਾਹਣਤੀ ਪੱਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਅਸਤੀਫਾ ਦੇਣ, ਡੀ.ਜੀ.ਪੀ ਪੰਜਾਬ ਅਸਤੀਫਾ ਦੇਣ, ਪਰਿਵਾਰ ਦੀ ਸਹਿਮਤੀ ਤੋਂ ਬਾਅਦ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਪੀ.ਜੀ.ਆਈ ਚੰਡੀਗੜ੍ਹ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਤੋਂ ਕਰਵਾਇਆ ਜਾਵੇ, ਕਤਲ ਪਿੱਛੇ ਕੰਮ ਕਰਦੇ ਨਸ਼ਾ ਤਸਕਰ-ਪੁਲਿਸ-ਸਿਆਸੀ ਗਠਜੋੜ ਦੀ ਜਾਂਚ ਸੀ.ਬੀ.ਆਈ ਤੋਂ ਕਰਵਾਈ ਜਾਵੇ, ਜਿਸ ਦੁਕਾਨ ਵਿਚ ਭਾਈ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰੀਆਂ ਗਈਆਂ ਸਨ, ਉੱਥੇ ਉਨ੍ਹਾਂ ਦਾ ਬੁੱਤ ਲਗਾਇਆ ਜਾਵੇ, ਮਾਨਸਾ ਦੇ ਐੱਸ.ਐੱਚ.ਓ, ਡੀ.ਐੱਸ.ਪੀ ਅਤੇ ਡਰੱਗ ਇੰਸਪੈਕਟਰ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ, ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਂਅ ’ਤੇ ਪਿੰਡ ਖਿਆਲਾ ਕਲਾਂ ਵਿਖੇ ਖੇਡ ਸਟੇਡੀਅਮ ਬਣਾਇਆ ਜਾਵੇ, ਕਾਤਲਾਂ ਨੂੰ ਫਾਸਟ ਟਰੈਕ ਕੋਰਟ ਰਾਹੀਂ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਇਸ ਹਮਲੇ ਵਿਚ ਜ਼ਖਮੀਆਂ ਦਾ ਇਲਾਜ ਉੱਪਰੀ ਸਿਹਤ ਸੰਸਥਾ ਤੋਂ ਸਰਕਾਰੀ ਖਰਚੇ ’ਤੇ ਕਰਵਾਇਆ ਜਾਵੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੇ ਪੀ.ਏ. ਕਮਲ ਸੁਖਾਣਾ ਨੂੰ ਪੱਤਰ ਸੌਂਪਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰਭਜੋਤ ਸਿੰਘ ਧਾਲੀਵਾਲ ਮੁੱਖ ਬੁਲਾਰਾ ਯੂਥ ਅਕਾਲੀ ਦਲ, ਭੁਪਿੰਦਰ ਸਿੰਘ ਸੰਧੂ ਸੀਨੀਅਰ ਅਕਾਲੀ ਆਗੂ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਡਾ: ਬੱਬੀ ਜਲਾਲਦੀਵਾਲ, ਪ੍ਰੀਤਮ ਸਿੰਘ ਗੋਗੀ ਜਲਾਲਦੀਵਾਲ, ਡਾ: ਜਗਰਾਜ ਸਿੰਘ ਰਾਜਗੜ੍ਹ, ਨੰਬਰਦਾਰ ਬਲਵੀਰ ਸਿੰਘ ਬ੍ਰਹਮਪੁਰ, ਹਰਚੰਦ ਸਿੰਘ ਬੜੂੰਦੀ, ਕਮਲਜੀਤ ਸਿੰਘ ਬਰ੍ਹਮੀ, ਯੁਵੀ ਨਾਹਰ, ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਕੇਂਦਰੀ ਕਮੇਟੀ ਮੈਂਬਰ ਡਾ: ਗੁਰਚਰਨ ਸਿੰਘ ਬੜਿੰਗ, ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ, ਪ੍ਰਕਾਸ਼ ਸਿੰਘ ਹਿੱਸੋਵਾਲ ਆਗੂ ਭਾਈ ਲਾਲੋ ਲੋਕ ਮੰਚ, ਕਵੀਸ਼ਰ ਗੁਰਤੇਜ ਸਿੰਘ, ਮਨਪ੍ਰੀਤ ਸਿੰਘ ਗੋਂਦਵਾਲ ਜ਼ਿਲ੍ਹਾ ਪ੍ਰਧਾਨ ਬੀਕੇਯੂ (ਰਾਜੇਵਾਲ), ਗੁਰਜੀਤ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਬੀਕੇਯੂ (ਕਾਦੀਆਂ), ਸਾਧੂ ਸਿੰਘ ਅੱਚਰਵਾਲ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਸਤਨਾਮ ਸਿੰਘ ਰਾਏਕੋਟ ਆਗੂ ਮਨਰੇਗਾ ਅਧਿਕਾਰ ਅੰਦੋਲਨ ਪੰਜਾਬ, ਕਾਂਗਰਸ ਪਾਰਟੀ ਵਲੋਂ ਸਾਬਕਾ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਹਰਪ੍ਰੀਤ ਸਿੰਘ ਬਲਾਕ ਪ੍ਰਧਾਨ, ਮੇਜਰ ਸਿੰਘ ਧੂਰਕੋਟ, ਸੁਖਬੀਰ ਸਿੰਘ ਰਾਏ ਕੌਂਸਲਰ, ਸੋਨੂ ਵਰਮਾ ਕੌਂਸਲਰ, ਸੰਜੇ ਗੋਇਲ ਕੌਂਸਲਰ, ਰਿਸ਼ੂ ਜੈਨ, ਸੁਮਨਦੀਪ ਸਿੰਘ ਦੀਪਾ, ਸੂਬੇਦਾਰ ਜਗਜੀਤ ਸਿੰਘ, ਪੰਚ ਗੁਰਮੇਲ ਸਿੰਘ, ਪੰਚ ਜਗਦੀਪ ਸਿੰਘ, ਪੰਚ ਜਸਪਾਲ ਸਿੰਘ, ਗੁਰਵਿੰਦਰ ਸਿੰਘ ਗੁੱਡੂ, ਜਗਦੇਵ ਸਿੰਘ ਜੱਗਾ ਕੌਂਸਲਰ, ਜੋਗਿੰਦਰਪਾਲ ਮੱਕੜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਇਕਾ ਬੀਬੀ ਮਾਣੂੰਕੇ ਦੀ... ਅਗਲੀ ਖ਼ਬਰ ਲੰਡਨ ਫਿਲਮ ਫੈਸਟੀਵਲ ਵਿਚ ਭਾਰਤੀ ਫਿਲਮ ‘ਪਾਕੀਜ਼ਾ’ ਨੇ ਮੁੜ ਜਿੱਤੇ ਦਰਸ਼ਕਾਂ ਦੇ ਦਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।