26 ਅਕਤੂਬਰ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ
ਸਮਾਗਮ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਕਰਨਗੀਆਂ ਸ਼ਿਰਕਤ
ਰਾਏਕੋਟ, 22 ਅਕਤੂਬਰ (ਸੁਸ਼ੀਲ) ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 26 ਅਕਤੂਬਰ, ਦਿਨ ਸੋਮਵਾਰ ਨੂੰ ਰਾਏਕੋਟ ਵਿਖੇ ਭਗਵਾਨ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਭਾਵਾਧਸ (ਸਹੋਤਾ ਗਰੁੱਪ) ਦੇ ਸ਼ਹਿਰੀ ਪ੍ਰਧਾਨ ਵਿਨੋਦ ਨਾਹਰ ਗੋਲੀ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਭਗਵਾਨ ਵਾਲਮੀਕਿ ਜੀ ਦੇ ਜੀਵਨ, ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਵੇਗੀ।
ਰਾਏਕੋਟ, 22 ਅਕਤੂਬਰ (ਸੁਸ਼ੀਲ) ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 26 ਅਕਤੂਬਰ, ਦਿਨ ਸੋਮਵਾਰ ਨੂੰ ਰਾਏਕੋਟ ਵਿਖੇ ਭਗਵਾਨ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਭਾਵਾਧਸ (ਸਹੋਤਾ ਗਰੁੱਪ) ਦੇ ਸ਼ਹਿਰੀ ਪ੍ਰਧਾਨ ਵਿਨੋਦ ਨਾਹਰ ਗੋਲੀ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਭਗਵਾਨ ਵਾਲਮੀਕਿ ਜੀ ਦੇ ਜੀਵਨ, ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਵੇਗੀ।ਪ੍ਰਧਾਨ ਗੋਲੀ ਨਾਹਰ ਨੇ ਦੱਸਿਆ ਕਿ ਇਹ ਸਮਾਗਮ ਸ਼ਾਮ 7 ਵਜੇ ਹੋਵੇਗਾ। ਇਸ ਦੌਰਾਨ ਕੇਕ ਕੱਟ ਕੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਜਾਵੇਗਾ। ਸਮਾਗਮ ਵਿੱਚ ਸਮਾਜ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ, ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕਾਂਗਰਸ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਸ਼ਿਰਕਤ ਕਰਨਗੇ। ਭਾਵਾਧਸ ਦੇ ਅਹੁਦੇਦਾਰਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਸ਼ਾਮਿਲ ਹੋ ਕੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਅਤੇ ਉਨ੍ਹਾਂ ਵੱਲੋਂ ਦਰਸ਼ਾਏ ਮਾਰਗ ‘ਤੇ ਚੱਲਣ ਦਾ ਸੰਕਲਪ ਲੈਣ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਕਾਲਾ ਚੌਧਰੀ, ਲਾਲ ਚੰਦ ਗਿੱਲ, ਕੁਲਵੰਤ ਸਹੋਤਾ, ਰਜਿੰਦਰ ਨਾਹਰ ਮਿੱਡਾ, ਧਰਮਵੀਰ ਨਾਹਰ, ਅਜੈ ਨਾਹਰ, ਆਰਿਅਨ ਨਾਹਰ, ਅਭੀ ਨਾਹਰ, ਅਕਸ਼ੈ ਨਾਹਰ, ਬੂਟਾ ਗਿੱਲ, ਅੰਸ਼ ਗਿੱਲ, ਪੁਸ਼ਕਰ ਗਿੱਲ, ਮੰਨੂ, ਨੱਨਾ, ਪਦਮ ਧਾਲੀਵਾਲ, ਮਹੇਸ਼ ਧਾਲੀਵਾਲ, ਯਸ਼ ਨਾਹਰ, ਜਤਿੰਦਰ ਨਾਹਰ, ਯੋਗੇਸ਼ ਨਾਹਰ, ਦੀਪਕ ਸਹੋਤਾ ਆਦਿ ਵੀ ਮੌਜੂਦ ਸਨ।