24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਿੱਟੂ ਨੇ ‘ ਆਪ ’ ਤੇ ਕਾਂਗਰਸ ਨੂੰ ਘੇਰਿਆ

ਲੁਧਿਆਣਾ, 23 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੇ ਆਪ ਸਰਕਾਰ ਤੇ ਕਾਂਗਰਸ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਅੰਦਰ ਦੋਵਾਂ ਪਾਰਟੀਆਂ ਵਿਚਕਾਰ ਮਿਲੀਭੁਗਤ ਹੋਣ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਵਿਧਾਨ ਸਭਾ ਦੇ ਬਾਹਰ ਸਰਕਾਰ ਖਿਲਾਫ ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਸਦਨ ਦੇ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਭਖਦੇ ਮੁੱਦਿਆਂ ‘ਤੇ ਜਵਾਬਦੇਹ ਬਣਾਉਣ ਵਿਚ ਉਹ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਰਹੀ ਹੈ।

ਅਜੀਤ ਡੈਸਕ 24-10-2026
ਲੁਧਿਆਣਾ, 23 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੇ ਆਪ ਸਰਕਾਰ ਤੇ ਕਾਂਗਰਸ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਅੰਦਰ ਦੋਵਾਂ ਪਾਰਟੀਆਂ ਵਿਚਕਾਰ ਮਿਲੀਭੁਗਤ ਹੋਣ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਵਿਧਾਨ ਸਭਾ ਦੇ ਬਾਹਰ ਸਰਕਾਰ ਖਿਲਾਫ ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਸਦਨ ਦੇ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਭਖਦੇ ਮੁੱਦਿਆਂ ‘ਤੇ ਜਵਾਬਦੇਹ ਬਣਾਉਣ ਵਿਚ ਉਹ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਰਹੀ ਹੈ। ਬਿੱਟੂ ਨੇ ਕਿਹਾ ਕਿ ਪੰਜਾਬ ਨਸ਼ਿਆਂ, ਕਾਨੂੰਨ-ਵਿਵਸਥਾ, ਬੇਰੁਜਗਾਰੀ ਅਤੇ ਆਰਥਿਕ ਚੁਣੌਤੀਆਂ ਵਰਗੇ ਗੰਭੀਰ ਮੁੱਦਿਆਂ ਨਾਲ ਜੂਝ ਰਿਹਾ ਹੈ। ਉਨ੍ਹਾਂ ਕਾਂਗਰਸ ਤੋ ਸਵਾਲ ਕੀਤਾ ਕਿ ਜੇਕਰ ਉਹ ਸਰਕਾਰ ਦੀ ਵਿਰੋਧੀ ਹੈ ਤਾਂ ਵਿਧਾਨ ਸਭਾ ਦੇ ਅੰਦਰ ਉਸਦਾ ਰੁੱਖ ਇੰਨਾ ਪ੍ਰਭਾਵਸ਼ਾਲੀ ਕਿਉਂ ਨਹੀ ਦਿਖਾਈ ਦਿੱਤਾ। ਉਨ੍ਹਾਂ ਆਪ ਤੋ ਐਸ.ਆਈ.ਆਰ. ਸਬੰਧੀ ਆਪਣਾ ਰੁੱਖ ਸਪੱਸ਼ਟ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਪਾਰਟੀ ਨੂੰ ਇਸ ਪ੍ਰਕਿਰਿਆ ਤੇ ਕੋਈ ਇਤਰਾਜ਼ ਹੈ ਤਾਂ ਚੋਣ ਕਮਿਸ਼ਨ ਜਾਂ ਸਬੰਧਤ ਅਧਿਕਾਰੀਆਂ ਕੋਲ ਦਰਜ ਕਰਵਾਏ ਇਤਰਾਜ਼ਾਂ ਅਤੇ ਦਸਤਾਵੇਜ਼ਾਂ ਨੂੰ ਜਨਤਕ ਕੀਤਾ ਜਾਵੇ। ਇਸੇ ਦੇ ਨਾਲ ਹੀ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਏਅਰਪੋਰਟ ਨਾਲ ਜੁੜੇ ਕਥਿਤ 50 ਹਜ਼ਾਰ ਰੁਪਏ ਕਸਟਮ ਡਿਊਟੀ ਦੇ ਮਾਮਲੇ ਤੇ ਵੀ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ। ਇਸ ਮੌਕੇ ਬਿੱਟੂ ਨੇ ਜਗਰਾਉਂ ਦੇ ਪਿੰਡ ਲੰਮਾ ਜੱਟਪੁਰਾ ਵਿਚ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮਾਗਮ ਵਿਚ ਸ਼ਿਰਕਤ ਕਰਦਿਆਂ 11 ਨਵ ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਸੁਖੀ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਠੇਕੇਦਾਰ ਚਮਕੌਰ ਸਿੰਘ ਦੇ ਬੇਟੇ ਦੀ ਮੌਤ ਹੋ ਜਾਣ ਕਾਰਨ ਕਸਬਾ ਸਿੱਧਵਾਂ ਬੇਟ ’ਚ ਸੋਗ ਦੀ ਲਹਿਰ ਅਗਲੀ ਖ਼ਬਰ ਡਾ. ਦੁਆਰਕਾ ਨਾਥ ਸਕੂਲ ਦੀ ਨਵੀਂ ਇਮਾਰਤ ਲਈ ਪਾਸ ਹੋਈ ਢਾਈ ਕਰੋੜ ਦੀ ਗ੍ਰਾਂਟ ਜਾਰੀ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।