25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਿਸਾਨਾਂ ਦੀ ਸਹੂਲਤ ਲਈ ਮਾਰਕੀਟ ਕਮੇਟੀ ਜਗਰਾਉਂ ਵਿਖੇ ਤਿਆਰ ਕੀਤੇ ਵਿਸ਼ਰਾਮ ਘਰ ਦਾ ਵਿਧਾਇਕਾ ਬੀਬੀ ਮਾਣੂੰਕੇ ਵਲੋਂ ਉਦਘਾਟਨ

ਜਗਰਾਉਂ, 24 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਮਾਰਕੀਟ ਕਮੇਟੀ ਜਗਰਾਉਂ ਵਿਖੇ ਕਿਸਾਨਾਂ ਦੀ ਸਹੂਲਤ ਲਈ ਤਿਆਰ ਕੀਤੇ ਵਿਸ਼ਰਾਮ ਘਰ ਦਾ ਉਦਘਾਟਨ ਕਰਦਿਆਂ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਝੱਜ ਵਲੋਂ ਇਹ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੀ ਫ਼ਸਲ ਵੇਚਣ ਲਈ ਮੰਡੀ ’ਚ ਦੂਰੋਂ ਨੇੜਿਉਂ ਆਏ ਕਿਸਾਨ ਜਿੱਥੇ ਵਿਸ਼ਰਾਮ ਘਰ ’ਚ ਆਰਾਮ ਕਰ ਸਕਣਗੇ, ਉੱਥੇ ਰਾਤ ਠਹਿਰਣ ਦੀ ਵੀ ਕਿਸਾਨਾਂ ਨੂੰ ਸਹੂਲਤ ਮਿਲੇਗੀ।

ਅਜੀਤ ਡੈਸਕ 25-10-2026
ਜਗਰਾਉਂ, 24 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਮਾਰਕੀਟ ਕਮੇਟੀ ਜਗਰਾਉਂ ਵਿਖੇ ਕਿਸਾਨਾਂ ਦੀ ਸਹੂਲਤ ਲਈ ਤਿਆਰ ਕੀਤੇ ਵਿਸ਼ਰਾਮ ਘਰ ਦਾ ਉਦਘਾਟਨ ਕਰਦਿਆਂ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਝੱਜ ਵਲੋਂ ਇਹ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੀ ਫ਼ਸਲ ਵੇਚਣ ਲਈ ਮੰਡੀ ’ਚ ਦੂਰੋਂ ਨੇੜਿਉਂ ਆਏ ਕਿਸਾਨ ਜਿੱਥੇ ਵਿਸ਼ਰਾਮ ਘਰ ’ਚ ਆਰਾਮ ਕਰ ਸਕਣਗੇ, ਉੱਥੇ ਰਾਤ ਠਹਿਰਣ ਦੀ ਵੀ ਕਿਸਾਨਾਂ ਨੂੰ ਸਹੂਲਤ ਮਿਲੇਗੀ। ਬੀਬੀ ਮਾਣੂੰਕੇ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਕਿਸਾਨਾਂ ਨੂੰ ਮੰਡੀਕਰਨ ਦੇ ਸੀਜ਼ਨ ਦੌਰਾਨ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਦੂਰ-ਦੁਰਾਡੇ ਪਿੰਡਾਂ ਤੋਂ ਆਉਣ ਵਾਲੇ ਕਿਸਾਨਾਂ ਨੂੰ ਮੰਡੀ ਵਿੱਚ ਆਪਣਾ ਕੰਮ ਨਿਪਟਾਉਣ ਲਈ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ। ਅਜਿਹੇ ਕਿਸਾਨ ਵਿਸ਼ਰਾਮ ਘਰ ਵਿੱਚ ਆਰਾਮ ਕਰ ਸਕਣਗੇ ਅਤੇ ਲੋੜ ਪੈਣ ’ਤੇ ਨਹਾਉਣ ਅਤੇ ਹੋਰ ਜ਼ਰੂਰੀ ਸਹੂਲਤਾਂ ਦੀ ਵਰਤੋਂ ਵੀ ਕਰ ਸਕਣਗੇ। ਇਸ ਮੌਕੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਝੱਜ ਨੇ ਕਿਹਾ ਕਿ ਉਨ੍ਹਾਂ ਵੱਲੋਂ ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਮਾਰਕੀਟ ਕਮੇਟੀ ਦੀਆਂ ਪੁਰਾਣੀਆਂ ਇਮਾਰਤਾਂ ਅਤੇ ਹੋਰ ਸਹੂਲਤਾਂ ਦੀ ਮੁਰੰਮਤ ਕਰਵਾ ਕੇ ਉਨ੍ਹਾਂ ਨੂੰ ਮੁੜ ਵਰਤੋਂ ਯੋਗ ਬਣਾਇਆ ਗਿਆ ਹੈ। ਇਸ ਨਾਲ ਜਿੱਥੇ ਸਰਕਾਰੀ ਪੈਸੇ ਦੀ ਬੱਚਤ ਹੋਈ ਹੈ, ਉੱਥੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਵੀ ਲਾਭ ਮਿਲ ਰਿਹਾ ਹੈ। ਇਸ ਮੌਕੇ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਇਹ ਮੰਗ ਵੀ ਉਠਾਈ ਗਈ ਕਿ ਜਗਰਾਉਂ ਵਿਖੇ ਇੱਕ ਆਧੁਨਿਕ ਕਿਸਾਨ ਭਵਨ ਦੀ ਉਸਾਰੀ ਕੀਤੀ ਜਾਵੇ, ਜਿਸ ਵਿੱਚ ਕਿਸਾਨਾਂ ਲਈ ਰਿਹਾਇਸ਼, ਸਸਤੇ ਭਾਅ ’ਤੇ ਖਾਣਾ ਮੁਹੱਈਆ ਕਰਵਾਉਣ ਵਾਲੀ ਕੰਟੀਨ, ਔਰਤਾਂ ਲਈ ਵੱਖਰੇ ਪਖਾਨੇ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਹੋਣ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਗਪਾਲ ਸਿੰਘ ਕਲੇਰ ਨੇ ਕਿਹਾ ਕਿ ਇਹ ਵਿਧਾਇਕਾ ਬੀਬੀ ਮਾਣੂੰਕੇ ਅਤੇ ਚੇਅਰਮੈਨ ਝੱਜ ਦਾ ਵਧੀਆ ਉਪਰਾਲਾ ਹੈ, ਜੋ ਮੰਡੀਆਂ ’ਚ ਕਿਸਾਨਾਂ ਨੂੰ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। ਇਸ ਮੌਕੇ ਸਕੱਤਰ ਕੰਵਲਪ੍ਰੀਤ ਸਿੰਘ ਕਲਸੀ, ਸਰਪ੍ਰਸਤ ਸੁਖਵਿੰਦਰ ਸਿੰਘ, ਪ੍ਰਹਿਲਾਦ ਸਿੰਗਲਾ, ਹਰਪਾਲ ਸਿੰਘ ਹਾਂਸ, ਅਪਾਰ ਸਿੰਘ, ਬਲਰਾਜ ਸਿੰਘ ਖੈਹਿਰਾ, ਚੇਅਰਮੈਨ ਦਰਸ਼ਨ ਸਿੰਘ, ਕੁਲਵਿੰਦਰ ਸਿੰਘ ਹਾਂਸ, ਭਜਨ ਲਾਲ, ਜਗਦੀਸ਼ ਸਿੰਘ ਕਲੇਰ, ਰਾਹੁਲ ਬਾਂਸਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰਾਏਕੋਟ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਭਗਵਾਨ ਵਾਲਮੀਕਿ ਪ੍ਰਾਚ... ਅਗਲੀ ਖ਼ਬਰ ਅੰਮ੍ਰਿਤ ਸੰਚਾਰ ਲਹਿਰ ’ਚ ਸਕੂਲ ਦੇ ਅੰਮ੍ਰਿਤ ਛਕਣ ਵਾਲੇ 16 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।