25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜੀ.ਐੱਚ.ਜੀ. ਪਬਲਿਕ ਸਕੂਲ ਦੱਧਾਹੂਰ ਦੇ ਵਿਦਿਆਰਥੀਆਂ ਨੇ ਦਸਤਾਰ ਮੁਕਾਬਲਿਆਂ ’ਚ ਮੱਲਾਂ ਮਾਰੀਆਂ ਜੇਤੂ ਬੱਚਿਆਂ ਨੂੰ ਨਗਦ ਇਨਾਮਾਂ ਅਤੇ ਦਸਤਾਰਾਂ ਨਾਲ ਕੀਤਾ ਸਨਮਾਨਿਤ

ਰਾਏਕੋਟ, 24 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਸਿੱਖ ਧਰਮ ਦੇ ਚੌਥੇ ਪਾਤਿਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦੱਧਾਹੂਰ ਵਿਖੇ ਕਰਵਾਏ ਦਸਤਾਰ ਮੁਕਾਬਲਿਆਂ ’ਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ-ਦੱਧਾਹੂਰ ਦੇ ਵਿਦਿਆਰਥੀਆਂ ਨੇ ਵੱਧ–ਚੜ੍ਹਕੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਸਹਿਬਾਜ਼ਪੁਰਾ ਨੇ ਦੂਜੀ ਪੁਜ਼ੀਸ਼ਨ ਹਾਸਲ ਕਰਕੇ 15 ਸੌ ਨਗਦ ਇਨਾਮ ਅਤੇ ਦਸਤਾਰ, ਸੁਖਕੀਰਤ ਸਿੰਘ ਦੱਧਾਹੂਰ ਨੇ ਤੀਜੀ ਪੁਜੀਸ਼ਨ ਹਾਸਲ ਕਰਕੇ ਇਕ ਹਜ਼ਾਰ ਨਗਦ ਇਨਾਮ ਤੇ ਦਸਤਾਰ ਪ੍ਰਾਪਤ ਕੀਤੀ।

ਅਜੀਤ ਡੈਸਕ 25-10-2026
ਰਾਏਕੋਟ, 24 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਸਿੱਖ ਧਰਮ ਦੇ ਚੌਥੇ ਪਾਤਿਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦੱਧਾਹੂਰ ਵਿਖੇ ਕਰਵਾਏ ਦਸਤਾਰ ਮੁਕਾਬਲਿਆਂ ’ਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ-ਦੱਧਾਹੂਰ ਦੇ ਵਿਦਿਆਰਥੀਆਂ ਨੇ ਵੱਧ–ਚੜ੍ਹਕੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਸਹਿਬਾਜ਼ਪੁਰਾ ਨੇ ਦੂਜੀ ਪੁਜ਼ੀਸ਼ਨ ਹਾਸਲ ਕਰਕੇ 15 ਸੌ ਨਗਦ ਇਨਾਮ ਅਤੇ ਦਸਤਾਰ, ਸੁਖਕੀਰਤ ਸਿੰਘ ਦੱਧਾਹੂਰ ਨੇ ਤੀਜੀ ਪੁਜੀਸ਼ਨ ਹਾਸਲ ਕਰਕੇ ਇਕ ਹਜ਼ਾਰ ਨਗਦ ਇਨਾਮ ਤੇ ਦਸਤਾਰ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਜੋਬਨਪ੍ਰੀਤ ਸਿੰਘ, ਮਨਰੂਪ ਸਿੰਘ, ਗੁਰਸਿਮਰਨ ਸਿੰਘ, ਗੁਰਨੂਰ ਸਿੰਘ ਨੂੰ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ, ਪ੍ਰਬੰਧਕ ਬਸੰਤ ਸਿੰਘ ਬੰਟੀ, ਮਾਤਾ ਬਿਮਲਜੀਤ ਕੌਰ, ਗਾਇਕ ਜਗਪਾਲ ਸਿੰਘ ਸੰਧੂ, ਪ੍ਰਧਾਨ ਨਿਰਮਲ ਸਿੰਘ, ਗੁਰਜੀਤ ਸਿੰਘ ਗੰਗੋਹਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਰਾਉਂ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੀ ਸ਼ੋਭਾ ਯਾਤਰਾ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਭਰਵਾਂ ਸਵਾਗਤ ਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।