ਦਹਿਲੀਜ਼ ਕਲਾਂ ਵਿਖੇ ਅੱਜ ਲੱਗੇਗਾ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ-ਕਮਲ ਧਾਲੀਵਾਲ
ਅਹਿਮਦਗੜ੍ਹ, 24 ਅਕਤੂਬਰ (ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ 25 ਅਕਤੂਬਰ ਦਿਨ ਐਤਵਾਰ ਨੂੰ ਪਿੰਡ ਦਹਿਲੀਜ਼ ਕਲਾਂ ਵਿਖੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣ ਵਾਲੇ ਇਸ ਕੈਂਪ ਦਾ ਉਦੇਸ਼ ਹਲਕਾ ਅਮਰਗੜ੍ਹ ਦੇ ਨਿਵਾਸੀਆਂ ਨੂੰ ਕੈਂਸਰ ਵਰਗੀ ਗੰਭੀਰ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸਮੇਂ ਸਿਰ ਜਾਂਚ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ।
ਕਮਲ ਧਾਲੀਵਾਲ ਦੀ ਫਾਈਲ ਫੋਟੋ।
25-10-2026