ਹਲਕਾ ਜਗਰਾਉਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਹੋਣ ਵਾਲੇ ਕੰਮਾਂ ਤੋਂ ਜਾਣੂੰ ਹਾਂ-ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ
ਚੌਂਕੀਮਾਨ, 25 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਹਲਕਾ ਜਗਰਾਉਂ ਵਿਚ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰਦੇ ਹੋਏ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਪਿੰਡ ਬਰਸਾਲ ਵਿਖੇ ਮਾਰਕਿਟ ਕਮੇਟੀ ਜਗਰਾਉ ਦੇ ਸਾਬਕਾ ਉੱਪ ਚੇਅਰਮੈਨ ਕੈਪਟਨ ਸਿਕੰਦਰ ਸਿੰਘ ਬਰਸਾਲ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਗਰਾਉ ਹਲਕੇ ਤੋਂ ਚੋਣ ਲੜਨਗੇ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਪ੍ਰਾਪਤ ਕਰਕੇ ਸੀਟ ਪਾਰਟੀ ਦੀ ਝੋਲੀ ਪਾਉਣਗੇ।
ਅਜੀਤ ਡੈਸਕ
26-10-2026