28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਹਿੰਦੀ ਦਿਵਸ ਮਨਾਇਆ

ਜਗਰਾਉਂ, 27 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ, ਇਸ ਦੀ ਸਾਹਿਤਕ ਅਮੀਰੀ ਅਤੇ ਭਾਰਤੀ ਸੱਭਿਆਚਾਰ ਵਿੱਚ ਇਸ ਦੇ ਅਹਿਮ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 28-10-2026
ਜਗਰਾਉਂ, 27 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਮਹੱਤਤਾ, ਇਸ ਦੀ ਸਾਹਿਤਕ ਅਮੀਰੀ ਅਤੇ ਭਾਰਤੀ ਸੱਭਿਆਚਾਰ ਵਿੱਚ ਇਸ ਦੇ ਅਹਿਮ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਹਿੰਦੀ ਭਾਸ਼ਾ ਪ੍ਰਤੀ ਰੁਚੀ, ਸਤਿਕਾਰ ਅਤੇ ਪਿਆਰ ਦੀ ਭਾਵਨਾ ਪੈਦਾ ਕਰਨਾ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੇ ਭਾਸ਼ਾਈ ਗਿਆਨ ਵਿੱਚ ਵੀ ਵਾਧਾ ਕਰਦੀਆਂ ਹਨ। ਕੂਲ ਦੇ ਮੈਨੇਜਿੰਗ ਡਾਇਰੈਕਟਰ ਪਿਆਰਾ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਿੱਖਿਆ ਦੇ ਨਾਲ-ਨਾਲ ਭਾਸ਼ਾਈ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨਰਿੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਹਰ ਭਾਸ਼ਾ ਦਾ ਸਤਿਕਾਰ ਕਰਨ ਅਤੇ ਆਪਣੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਵਾਈਸ ਪ੍ਰਿੰਸੀਪਲ ਸ੍ਰੀਮਤੀ ਪਰਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਸਮਾਗਮਾਂ ਨੂੰ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਦੱਸਿਆ। ਸਮੂਹ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਦੇ ਸਹਿਯੋਗ, ਸਮਰਪਣ ਅਤੇ ਸਾਂਝੇ ਯਤਨਾਂ ਨਾਲ ਸਮਾਗਮ ਨੂੰ ਸਫ਼ਲ ਬਣਾਇਆ ਗਿਆ। ਇਸ ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਭਾਸ਼ਾਵਾਂ ਸਾਡੀ ਪਛਾਣ, ਸੱਭਿਆਚਾਰ ਅਤੇ ਗਿਆਨ ਦਾ ਅਹਿਮ ਹਿੱਸਾ ਹਨ। ਸਕੂਲ ਵੱਲੋਂ ਅਜਿਹੇ ਸਿੱਖਿਆਦਾਇਕ ਉਪਰਾਲੇ ਵਿਦਿਆਰਥੀਆਂ ਵਿੱਚ ਨਵੀਆਂ ਰੁਚੀਆਂ ਪੈਦਾ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਹਨ।
ਪਿਛਲੀ ਖ਼ਬਰ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ 2027 ’ ਚ ਬਣੇਗੀ ਕਾਂਗਰਸ ਦੀ ਸਰਕਾਰ :- ਦਰਸ਼ਨ ਸਿੰਘ ਬੀਰਮੀ ਅਗਲੀ ਖ਼ਬਰ ਡੀ . ਸੀ . ਬੀ. ਬੈਂਕ ਨੇ ਕ੍ਰਿਸ਼ਨਾ ਗਊਸ਼ਾਲਾ ਜਗਰਾਉਂ ਵਿਖੇ ਮੁਫ਼ਤ ਹੈਲਥ ਚੈੱਕਅੱਪ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।