29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦਾ ‘ਸ਼ੋਅ ਐਂਡ ਟੈੱਲ’ ਮੁਕਾਬਲਾ ਕਰਵਾਇਆ

ਜਗਰਾਉਂ, 28 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ) ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਮੇਘ ਸਿੰਘ ਜਗਰਾਉਂ ਵਿਖੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਬੋਲਣ ਦੀ ਕਲਾ ਅਤੇ ਰਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਸ਼ੋਅ ਐਂਡ ਟੈੱਲ’ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਪਸੰਦ ਦੀਆਂ ਵੱਖ-ਵੱਖ ਵਸਤੂਆਂ ਪੇਸ਼ ਕਰਕੇ ਉਨ੍ਹਾਂ ਨਾਲ ਜੁੜੀਆਂ ਕਹਾਣੀਆਂ ਅਤੇ ਜਾਣਕਾਰੀਆਂ ਆਪਣੇ ਸਾਥੀਆਂ ਨਾਲ ਸਾਂਝੀਆਂ ਕੀਤੀਆਂ।

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦਾ ‘ਸ਼ੋਅ ਐਂਡ ਟੈੱਲ’ ਮੁਕਾਬਲਾ ਕਰਵਾਉਣ ਦਾ ਦਿ੍ਸ਼। ਅਜੀਤ ਤਸਵੀਰ 29-10-2026
ਜਗਰਾਉਂ, 28 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ) ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਮੇਘ ਸਿੰਘ ਜਗਰਾਉਂ ਵਿਖੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਬੋਲਣ ਦੀ ਕਲਾ ਅਤੇ ਰਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਸ਼ੋਅ ਐਂਡ ਟੈੱਲ’ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਪਸੰਦ ਦੀਆਂ ਵੱਖ-ਵੱਖ ਵਸਤੂਆਂ ਪੇਸ਼ ਕਰਕੇ ਉਨ੍ਹਾਂ ਨਾਲ ਜੁੜੀਆਂ ਕਹਾਣੀਆਂ ਅਤੇ ਜਾਣਕਾਰੀਆਂ ਆਪਣੇ ਸਾਥੀਆਂ ਨਾਲ ਸਾਂਝੀਆਂ ਕੀਤੀਆਂ। ਬੱਚਿਆਂ ਨੇ ਬੜੇ ਉਤਸ਼ਾਹ, ਆਤਮ-ਵਿਸ਼ਵਾਸ ਅਤੇ ਦਿਲਚਸਪ ਅੰਦਾਜ਼ ਵਿਚ ਆਪਣੀ ਪੇਸ਼ਕਾਰੀ ਦਿੱਤੀ। ਉਨ੍ਹਾਂ ਦੇ ਹੁਨਰ ਅਤੇ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਮੁਕਾਬਲੇ ਵਿਚ ਅੰਬਰ ਕੌਰ ਬੇਦੇਸ਼ਾ ਅਤੇ ਮੇਹਰਜੋਤ ਕੌਰ ਨੇ ਪਹਿਲਾ ਸਥਾਨ, ਗੁਰਦਿੱਤ ਸਿੰਘ ਅਤੇ ਅੰਬਰ ਕੌਰ ਨੇ ਦੂਜਾ ਸਥਾਨ, ਜਦਕਿ ਜੈਸਮੀਨ ਕੌਰ ਮੰਡ ਅਤੇ ਪ੍ਰਭਸੀਰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ, ਸ਼ਾਨਦਾਰ ਕੋਸ਼ਿਸ਼ ਅਤੇ ਵਧੀਆ ਕਾਰਗੁਜ਼ਾਰੀ ਲਈ ਹਰਪ੍ਰੀਤ ਸਿੰਘ ਨੂੰ ਹੌਂਸਲਾ-ਅਫ਼ਜ਼ਾਈ ਇਨਾਮ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਅੰਦਰ ਲੁਕੇ ਹੁਨਰ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ, ਭਾਸ਼ਾਈ ਯੋਗਤਾ ਅਤੇ ਵਿਚਾਰਾਂ ਨੂੰ ਪ੍ਰਗਟ ਕਰਨ ਦੀ ਸਮਰੱਥਾ ਨੂੰ ਵੀ ਵਧਾਉਂਦੇ ਹਨ। ਉਨ੍ਹਾਂ ਕਿਹਾ ਕਿ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਮੰਚ ਪ੍ਰਦਾਨ ਕਰਨਾ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ, ਕਿਉਂਕਿ ਇਹ ਬੱਚਿਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਸਾਰੇ ਭਾਗੀਦਾਰ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਭਾਜਪਾ ਮੰਡਲ ਬਰਗਾੜੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।