ਭੂੰਦੜੀ, 28 ਅਕਤੂਬਰ (ਕੁਲਦੀਪ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਅਤੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਹੰਬੜਾਂ ਨੇ ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਛੇਵੇਂ ਦਰਿਆ ਨੇ ਹਜ਼ਾਰਾਂ ਪਰਿਵਾਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਮਾਮਲੇ ਵਿਚ ਸਰਕਾਰਾਂ ਉਮੀਦਾਂ ’ਤੇ ਖਰੀਆਂ ਨਹੀਂ ਉਤਰ ਰਹੀਆਂ। ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਵੱਡਾ ਹੰਭਲਾ ਮਾਰਨ ਦੀ ਲੋੜ ਹੈ। ਮਨਜੀਤ ਸਿੰਘ ਹੰਬੜਾਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਰੁਜ਼ਗਾਰ, ਕਿਸਾਨਾਂ ਅਤੇ ਮਜ਼ਦੂਰਾਂ ਦੇ ਮਸਲਿਆਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ, ਜਦਕਿ ਸੜਕਾਂ ਕਿਨਾਰੇ ਬੋਰਡ ਲਗਾ ਕੇ ਨਸ਼ਿਆਂ ਵਿਰੁੱਧ ਕਾਰਵਾਈ ਦੇ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਅਨੇਕਾਂ ਘਰਾਂ ਵਿਚ ਸੱਥਰ ਵਿਛ ਚੁੱਕੇ ਹਨ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਲੋੜ ਹੈ । ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਪਿੰਡ-ਪਿੰਡ ਮਸ਼ਾਲ ਯਾਤਰਾਵਾਂ ਸ਼ੁਰੂ ਕੀਤੀਆਂ ਜਾਣ ਤਾਂ ਜੋ ਲੋਕਾਂ ਨੂੰ ਇਸ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਲਾਮਬੰਦ ਕੀਤਾ ਜਾ ਸਕੇ। ਉਨ੍ਹਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿਚ ਨਸ਼ੇ ਕਾਰਨ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੇ ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਦੌਰਾਨ ਪੁਲਿਸ ਵਲੋਂ ਮ੍ਰਿਤਕ ਦੇਹ ਲਿਜਾਣ ਦੇ ਮਾਮਲੇ ’ਤੇ ਵੀ ਸਵਾਲ ਉਠਾਏ। ਉਨ੍ਹਾਂ ਇਸ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਪੀੜਤ ਪਰਿਵਾਰ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਅਤੇ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣਾ ਸਰਕਾਰ ਤੇ ਪ੍ਰਸ਼ਾ ਸਨ ਦੀ ਜ਼ਿੰਮੇਵਾਰੀ ਹੈ।
ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ-ਪਿੰਡ ਮਸ਼ਾਲ ਯਾਤਰਾ ਸ਼ੁਰੂ ਕਰਨ ਦੀ ਲੋੜ- ਮਨਜੀਤ ਸਿੰਘ ਹੰਬੜਾਂ
ਭੂੰਦੜੀ, 28 ਅਕਤੂਬਰ (ਕੁਲਦੀਪ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਅਤੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਹੰਬੜਾਂ ਨੇ ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਛੇਵੇਂ ਦਰਿਆ ਨੇ ਹਜ਼ਾਰਾਂ ਪਰਿਵਾਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਮਾਮਲੇ ਵਿਚ ਸਰਕਾਰਾਂ ਉਮੀਦਾਂ ’ਤੇ ਖਰੀਆਂ ਨਹੀਂ ਉਤਰ ਰਹੀਆਂ।
ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਤੇ ਮਨਜੀਤ ਸਿੰਘ ਹੰਬੜਾਂ ਦੀਆਂ ਤਸਵੀਰਾਂ।
29-10-2026