ਸਰਪੰਚ ਜੋਗਿੰਦਰ ਸਿੰਘ ਨੂੰ ਨਗਰ ਨਿਵਾਸੀਆਂ ਨੇ ਕੀਤਾ ਸਨਮਾਨਿਤ
ਆਲਮਗੀਰ, 1 ਨਵੰਬਰ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਗੁਰੂ ਨਾਨਕ ਨਗਰ ਗਿੱਲ ਦੇ ਸਰਪੰਚ ਜੋਗਿੰਦਰ ਸਿੰਘ ਆਪਣੇ ਜੱਦੀ ਪਿੰਡ ਤਲਵੰਡੀ ਗੁਰਾਇਆ ਨਜਦੀਕ ਡੇਰਾ ਬਾਬਾ ਨਾਨਕ ਗੁਰਦਾਸਪੁਰ ਵਿਖੇ ਪਹੁੰਚਣ ’ਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਸਰਪੰਚ ਜੋਗਿੰਦਰ ਸਿੰਘ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਮੱਖਣ ਸਿੰਘ, ਮਹਿੰਦਰ ਸਿੰਘ, ਸਤਨਾਮ ਸਿੰਘ, ਜਸਵੰਤ ਸਿੰਘ ਜੱਜ, ਸੁਖਬੀਰ ਸਿੰਘ ਕਾਲਾ ਆਦਿ ਨੇ ਕਿਹਾ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿਚੋਂ ਜਾ ਕੇ ਮਹਾਨਗਰ ਲੁਧਿਆਣਾ ਵਿਖੇ ਵੱਸਣ ਵਾਲੇ ਜੋਗਿੰਦਰ ਸਿੰਘ ਨੇ ਸਰਪੰਚੀ ਹਾਸਲ ਕਰਕੇ ਪਿੰਡ ਤੇ ਆਪਣੇ ਜਿਲ੍ਹੇ ਦਾ ਨਾਂਅ ਰੋਸ਼ਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ, ਉਨਾਂ ਦੀ ਇਸ ਮਾਣਮੱਤੀ ਪ੍ਰਾਪਤੀ ਤੇ ਸਮੂਹ ਨਗਰ ਨਿਵਾਸੀਆਂ ਨੂੰ ਵੱਡਾ ਮਾਣ ਹੈ।
ਆਲਮਗੀਰ, 1 ਨਵੰਬਰ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਗੁਰੂ ਨਾਨਕ ਨਗਰ ਗਿੱਲ ਦੇ ਸਰਪੰਚ ਜੋਗਿੰਦਰ ਸਿੰਘ ਆਪਣੇ ਜੱਦੀ ਪਿੰਡ ਤਲਵੰਡੀ ਗੁਰਾਇਆ ਨਜਦੀਕ ਡੇਰਾ ਬਾਬਾ ਨਾਨਕ ਗੁਰਦਾਸਪੁਰ ਵਿਖੇ ਪਹੁੰਚਣ ’ਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਸਰਪੰਚ ਜੋਗਿੰਦਰ ਸਿੰਘ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਮੱਖਣ ਸਿੰਘ, ਮਹਿੰਦਰ ਸਿੰਘ, ਸਤਨਾਮ ਸਿੰਘ, ਜਸਵੰਤ ਸਿੰਘ ਜੱਜ, ਸੁਖਬੀਰ ਸਿੰਘ ਕਾਲਾ ਆਦਿ ਨੇ ਕਿਹਾ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿਚੋਂ ਜਾ ਕੇ ਮਹਾਨਗਰ ਲੁਧਿਆਣਾ ਵਿਖੇ ਵੱਸਣ ਵਾਲੇ ਜੋਗਿੰਦਰ ਸਿੰਘ ਨੇ ਸਰਪੰਚੀ ਹਾਸਲ ਕਰਕੇ ਪਿੰਡ ਤੇ ਆਪਣੇ ਜਿਲ੍ਹੇ ਦਾ ਨਾਂਅ ਰੋਸ਼ਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ, ਉਨਾਂ ਦੀ ਇਸ ਮਾਣਮੱਤੀ ਪ੍ਰਾਪਤੀ ਤੇ ਸਮੂਹ ਨਗਰ ਨਿਵਾਸੀਆਂ ਨੂੰ ਵੱਡਾ ਮਾਣ ਹੈ। ਉਪਰੰਤ ਸਰਪੰਚ ਜੋਗਿੰਦਰ ਸਿੰਘ ਨੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ।। ਇਸ ਮੌਕੇ ਬਾਲਾ, ਛਿੰਦੇ, ਅਜੀਤ ਸਿੰਘ, ਸੂਬਾ ਸਿੰਘ, ਅਮਰੀਕ ਸਿੰਘ, ਮੰਗਾ ਸਿੰਘ, ਰਤਨ ਸਿੰਘ, ਪੰਚ ਸੁਖਵੰਤ ਕੌਰ, ਬਾਲ ਕੌਰ, ਹਰਪ੍ਰੀਤ ਕੌਰ ਡਾਕਟਰ, ਨਰਿੰਦਰ ਕੌਰ ਤੇ ਹੋਰ ਹਾਜ਼ਰ ਸਨ।