02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁਰਦੁਆਰਾ ਸ੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਵਿਧਾਇਕ ਗਿਆਸਪੁਰਾ ਨਤਮਸਤਕ ਹੋਏ

ਰਾੜਾ ਸਾਹਿਬ, 1 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਹਲਕਾ ਪਾਇਲ ਤੋਂ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਦੂਸਰੀ ਵਾਰ ਹਲਕਾ ਪਾਇਲ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਹਲਕਾ ਪਾਇਲ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕਾ ਵਿਧਾਇਕ ਗਿਆਸਪੁਰਾ ਇਤਿਹਾਸਿਕ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਨਤਮਸਤਕ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।

ਅਜੀਤ ਡੈਸਕ 02-11-2026
ਰਾੜਾ ਸਾਹਿਬ, 1 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਹਲਕਾ ਪਾਇਲ ਤੋਂ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਦੂਸਰੀ ਵਾਰ ਹਲਕਾ ਪਾਇਲ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਹਲਕਾ ਪਾਇਲ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕਾ ਵਿਧਾਇਕ ਗਿਆਸਪੁਰਾ ਇਤਿਹਾਸਿਕ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਨਤਮਸਤਕ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਗੱਲਬਾਤ ਕਰਦਿਆਂ ਜਿੱਥੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉੱਥੇ ਹੀ ਹਲਕਾ ਪਾਇਲ ਦੇ ਸਮੂਹ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਹਲਕਾ ਪਾਇਲ ਦੇ ਲੋਕਾਂ ਨੇ ਸਰਵੇਖਣ ਵਿਚ ਉਨ੍ਹਾਂ ਦਾ ਨਾਂਅ ਲਿਆ ਤਾਂ ਹੀ ਉਹ ਦੂਸਰੀ ਵਾਰ ਹਲਕਾ ਪਾਇਲ ਤੋਂ ਉਮੀਦਵਾਰ ਬਣਾਏ ਗਏ ਹਨ। ਇਸ ਸਮੇਂ ਹਲਕਾ ਵਿਧਾਇਕ ਗਿਆਸਪੁਰਾ ਨੂੰ ਦੁਬਾਰਾ ਉਮੀਦਵਾਰ ਐਲਾਨੇ ਜਾਣ ’ਤੇ ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲਾਂ, ਚੇਅਰਮੈਨ ਤਰਲੋਚਨ ਸਿੰਘ ਬੁਆਣੀ, ਮੀਤ ਪ੍ਰਧਾਨ ਬੂਟਾ ਸਿੰਘ ਗਿੱਲ, ਆੜ੍ਹਤੀ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਯੂਥ ਆਗੂ ਅਭੈ ਸਿੰਘ ਜੱਲ੍ਹਾ, ਸਾਬਕਾ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਅਨਮੋਲ ਸ਼ਰਮਾ ਐਨੀ, ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ, ਸਰਪੰਚ ਊਧਮ ਸਿੰਘ ਜੰਡਾਲੀ, ਸਰਪੰਚ ਗੁਰਮੋਹਨ ਸਿੰਘ ਲੱਖਾ ਗਿੱਦੜੀ, ਸਰਪੰਚ ਸੁਖਵਿੰਦਰ ਸਿੰਘ ਨਵਾਂਪਿੰਡ, ਸਰਪੰਚ ਕਰਮਜੀਤ ਸਿੰਘ ਬਰਮਾਲੀਪੁਰ, ਚੇਅਰਮੈਨ ਅਵਤਾਰ ਸਿੰਘ ਘੁਡਾਣੀ, ਪ੍ਰਗਟ ਸਿੰਘ ਪੰਧੇਰ, ਸਰਪੰਚ ਮਨਦੀਪ ਸਿੰਘ ਕਟਾਹਰੀ, ਸੰਮਤੀ ਮੈਂਬਰ ਕਰਮਜੀਤ ਸਿੰਘ ਰਾਜਗੜ੍ਹ, ਸਰਪੰਚ ਹਰਵਿੰਦਰ ਸਿੰਘ ਘਣਗਸ, ਕੌਂਸਲਰ ਕੰਵਲਜੀਤ ਸਿੰਘ ਬਿੱਟੂ ਮੀਤ ਪ੍ਰਧਾਨ, ਸਰਪੰਚ ਦਵਿੰਦਰ ਸਿੰਘ ਰਾੜਾ, ਸਰਪੰਚ ਜਗਜੀਤ ਸਿੰਘ ਰਾੜਾ ਸਾਹਿਬ, ਅਜੀਤ ਸਿੰਘ ਲੋਹਟ ਦੋਰਾਹਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ‘ਆਪ’ ਆਗੂਆਂ ਤੇ ਵਰਕਰਾਂ ਨੇ ਵਧਾਈ ਦਿੱਤੀ। 01 ਖੰਨਾ29
ਪਿਛਲੀ ਖ਼ਬਰ ਜੇ. ਐੱਮ. ਕੇ. ਇੰਟਰਨੈਸ਼ਨਲ ਸਕੂਲ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਸਾਊਦੀ ਅਰਬ ’ਚ ਮੌਤ ਦੀ ਸਜ਼ਾ ਟਲਣ ਨਾਲ ਸੁਖਚੈਨ ਸਿੰਘ ਦੇ ਪਰਿਵਾਰ ਨੂੰ ਮਿਲੀ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।