ਜਥੇਦਾਰ ਜਗਜੀਤ ਸਿੰਘ ਤਲਵੰਡੀ ਸਦਕਾ ਗੁਰਦੁਆਰਾ ਸਾਹਿਬ ਹੇਰਾਂ ਨੂੰ ਮਿਲੀ ਨਵੀਂ ਟਰਾਲੀ
ਗੁਰੂਸਰ ਸੁਧਾਰ, 2 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੇ ਵਿਸ਼ੇਸ਼ ਉਦਮ ਸਦਕਾ ਖ਼ੁਦਕਾਸ਼ਤ ਖੇਤੀਬਾੜੀ ਲਈ ਲੋੜ ਨੂੰ ਮੁੱਖ ਰੱਖਦੇ ਹੋਏ ਟਰਾਲੀ ਤਿਆਰ ਕਰਵਾਈ ਗਈ। ਇਸ ਉਪਰਾਲੇ ਬਦਲੇ ਗੁਰਦੁਆਰਾ ਸਾਹਿਬ ਦੇ ਸਮੂਹ ਸਟਾਫ਼ ਵਲੋਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਦਾ ਹਾਰਦਿਕ ਧੰਨਵਾਦ ਕੀਤਾ ਗਿਆ।
ਅਜੀਤ ਡੈਸਕ
03-11-2026