03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼ਿਵਾਲਿਕ ਸਕੂਲ ਨੇ ਵਿਦਿਆਰਥੀਆਂ ਲਈ ਵਿੱਦਿਅਕ ਤੇ ਮਨੋਰੰਜਨ ਟੂਰ ਲਗਾਇਆ

ਜਗਰਾਉਂ, 2 ਨਵੰਬਰ (ਵਿਨੋਦ ਕੁਮਾਰ)- ਸ਼ਿਵਾਲਿਕ ਮਾਡਲ ਸਕੂਲ ਵੱਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਗਿਆਨ ਵਿਚ ਵਾਧੇ ਤੇ ਮਨੋਰੰਜਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਵਿੱਦਿਅਕ ਸੈਰ-ਸਪਾਟੇ ਦਾ ਆਯੋਜਨ ਕੀਤਾ ਗਿਆ। ਇਸ ਸੈਰ-ਸਪਾਟੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਅਸਲ ਜੀਵਨ ਦੇ ਤਜਰਬਿਆਂ, ਇਤਿਹਾਸਕ ਵਿਰਾਸਤਾਂ, ਸੱਭਿਆਚਾਰਕ ਵਿਰਸੇ ਤੇ ਕੁਦਰਤੀ ਸੁੰਦਰਤਾ ਨਾਲ ਜਾਣੂ ਕਰਵਾਉਣਾ ਸੀ।

ਅਜੀਤ ਡੈਸਕ 03-11-2026
ਜਗਰਾਉਂ, 2 ਨਵੰਬਰ (ਵਿਨੋਦ ਕੁਮਾਰ)- ਸ਼ਿਵਾਲਿਕ ਮਾਡਲ ਸਕੂਲ ਵੱਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਗਿਆਨ ਵਿਚ ਵਾਧੇ ਤੇ ਮਨੋਰੰਜਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਵਿੱਦਿਅਕ ਸੈਰ-ਸਪਾਟੇ ਦਾ ਆਯੋਜਨ ਕੀਤਾ ਗਿਆ। ਇਸ ਸੈਰ-ਸਪਾਟੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਅਸਲ ਜੀਵਨ ਦੇ ਤਜਰਬਿਆਂ, ਇਤਿਹਾਸਕ ਵਿਰਾਸਤਾਂ, ਸੱਭਿਆਚਾਰਕ ਵਿਰਸੇ ਤੇ ਕੁਦਰਤੀ ਸੁੰਦਰਤਾ ਨਾਲ ਜਾਣੂ ਕਰਵਾਉਣਾ ਸੀ। ਇਸ ਵਿਸ਼ੇਸ਼ ਯਾਤਰਾ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਜਮਾਤਾਂ ਅਨੁਸਾਰ ਵੱਖ-ਵੱਖ ਸਥਾਨਾਂ ਦੀ ਸੈਰ ਕਰਵਾਈ ਗਈ। ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੂੰ ਜ਼ੈਪ ਲੁਧਿਆਣਾ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਗਤੀਵਿਧੀਆਂ ਅਤੇ ਮਨੋਰੰਜਕ ਤਜਰਬਿਆਂ ਦਾ ਭਰਪੂਰ ਆਨੰਦ ਮਾਣਿਆ। ਤੀਜੀ ਤੋਂ ਛੇਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪਟਿਆਲਾ ਦੇ ਫਨਿਸ਼ ਲੈਂਡ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਪੂਰੇ ਉਤਸ਼ਾਹ ਤੇ ਜੋਸ਼ ਨਾਲ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿੱਚ ਹਿੱਸਾ ਲਿਆ। ਇਸੇ ਤਰ੍ਹਾਂ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਪ੍ਰਸਿੱਧ ਰਾਕ ਗਾਰਡਨ, ਪਿੰਜੌਰ ਗਾਰਡਨ ਅਤੇ ਸੁਖਨਾ ਝੀਲ ਦਾ ਦੌਰਾ ਕੀਤਾ। ਇਨ੍ਹਾਂ ਸਥਾਨਾਂ ’ਤੇ ਵਿਦਿਆਰਥੀਆਂ ਨੇ ਕਲਾ, ਇਮਾਰਤੀ ਕਲਾ, ਕੁਦਰਤ ਅਤੇ ਵਾਤਾਵਰਣ ਦੇ ਵੱਖ-ਵੱਖ ਪਹਿਲੂਆਂ ਨੂੰ ਨੇੜਿਓਂ ਦੇਖਿਆ ਅਤੇ ਉਨ੍ਹਾਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਨੀਲਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਕੇਵਲ ਜਮਾਤ ਦੇ ਕਮਰੇ ਤੱਕ ਸੀਮਿਤ ਨਹੀਂ ਹੈ, ਸਗੋਂ ਜੀਵਨ ਦੇ ਹਰ ਤਜਰਬੇ ਤੋਂ ਸਿੱਖਣਾ ਵੀ ਸਿੱਖਿਆ ਦਾ ਅਨਿੱਖੜਵਾਂ ਅੰਗ ਹੈ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਇਸ ਸਫ਼ਲ ਆਯੋਜਨ ਵਿਚ ਸਹਿਯੋਗ ਦੇਣ ਵਾਲੇ ਸਮੂਹ ਅਧਿਆਪਕਾਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਕਬੋਟਾ ਜਪਾਨੀ ਟਰੈਕਟਰ ਤੇ ਮਸ਼ੀਨਾਂ ਪ੍ਰਤੀ ਕਿਸਾਨਾਂ ਤੇ ਸੁਸਾਇਟੀਆਂ ਦਾ ਭਾਰੀ ਉਤਸ਼ਾਹ ਅਗਲੀ ਖ਼ਬਰ ਸਾਇੰਸ ਕਾਲਜ ਵਿਖੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਤੇ ਤੰਦਰੁਸਤੀ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।