03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮੈਡੀਕਲ ਜਾਂਚ ਕੈਂਪ ਲਗਾਇਆ

ਅਹਿਮਦਗੜ, 3 ਨਵੰਬਰ (ਸੁਖਜੀਤ ਸਿੰਘ ਖੇੜਾ)- ਮਾਇਆ ਦੇਵੀ ਗੋਇਲ ਪਬਲਿਕ ਸਕੂਲ, ਪੋਹੀੜ ਵਿਖੇ ਸਾਰੇ ਵਿਦਿਆਰਥੀਆਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਹਿੰਦ ਮਲਟੀਸਪੈਸਲਿਟੀ ਹਸਪਤਾਲ ਅਹਿਮਦਗੜ ਦੀ ਟੀਮ ਵਲੋਂ ਲਗਾਇਆ ਗਿਆ, ਜਿਸ ਵਿਚ ਡਾ.

ਅਜੀਤ ਡੈਸਕ 04-11-2026
ਅਹਿਮਦਗੜ, 3 ਨਵੰਬਰ (ਸੁਖਜੀਤ ਸਿੰਘ ਖੇੜਾ)- ਮਾਇਆ ਦੇਵੀ ਗੋਇਲ ਪਬਲਿਕ ਸਕੂਲ, ਪੋਹੀੜ ਵਿਖੇ ਸਾਰੇ ਵਿਦਿਆਰਥੀਆਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਹਿੰਦ ਮਲਟੀਸਪੈਸਲਿਟੀ ਹਸਪਤਾਲ ਅਹਿਮਦਗੜ ਦੀ ਟੀਮ ਵਲੋਂ ਲਗਾਇਆ ਗਿਆ, ਜਿਸ ਵਿਚ ਡਾ. ਪੁਨੀਤ ਹਿੰਦ (ਐੱਮ.ਡੀ.), ਡਾ. ਮਾਨਸੀ ਸ਼ਰਮਾ (ਫਿਜ਼ੀਓਥੈਰੇਪਿਸਟ), ਡਾ. ਸਨਾ (ਬੀ.ਏ.ਐੱਮ.ਐੱਸ.), ਰਾਧੀਆ (ਦੰਦਾਂ ਦੀ ਮਾਹਿਰ) ਅਤੇ ਡਾ. ਗੁਰਪਿੰਦਰ (ਸਪੀਚ ਥੈਰੇਪਿਸਟ) ਸ਼ਾਮਲ ਸਨ। ਡਾਕਟਰਾਂ ਨੇ ਵਿਦਿਆਰਥੀਆਂ ਦੀ ਸਿਹਤ ਜਾਂਚ ਕੀਤੀ ਅਤੇ ਸਿਹਤ ਤੇ ਸਫ਼ਾਈ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਸਕੂਲ ਦੀ ਪ੍ਰਿੰਸੀਪਲ ਨਵਦੀਪ ਵਰਮਾ ਨੇ ਵਿਦਿਆਰਥੀਆਂ ਨੂੰ ਕੈਂਪ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਸਿਹਤਮੰਦ ਜੀਵਨ-ਸ਼ੈਲੀ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨੇ ਮੈਡੀਕਲ ਟੀਮ ਦਾ ਉਨ੍ਹਾਂ ਦੀਆਂ ਕੀਮਤੀ ਸੇਵਾਵਾਂ ਲਈ ਧੰਨਵਾਦ ਕੀਤਾ ਤੇ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਅਧਿਆਪਕਾਂ ਦੀ ਸ਼ਲਾਘਾ ਕੀਤੀ। ਇਹ ਉਪਰਾਲਾ ਵਿਦਿਆਰਥੀਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਪਿਛਲੀ ਖ਼ਬਰ 42 ਸਾਲਾਂ ਬਾਅਦ ਹੋਂਦ ਚਿੱਲੜ ਦੀ ਧਰਤੀ ’ਤੇ ਮੁੜ ਗੂੰਜੇਗੀ ਗੁਰਬਾਣੀ- ਵਿਧਾਇਕ ਗਿਆਸਪੁਰਾ ਅੱਜ ਪੈਣਗੇ ਸ੍ਰੀ ਅਖੰਡ ਪਾਠ ਸ... ਅਗਲੀ ਖ਼ਬਰ ਦਾਖਾ ਹਾਈਟੈੱਕ ਖੇਡ ਗਰਾਊਂਡ ’ਚ ਲੜਕੀਆਂ (ਅੰਡਰ-14) ਅੰਤਰ ਜ਼ਿਲ੍ਹਾ ਫੁੱਟਬਾਲ ਮੁਕਾਬਲਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।