05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨਿਸ਼ਕਾਮ ਸੇਵਾ ਸਿਮਰਨ ਸੁਸਾਇਟੀ ਨੇ ਲੜਕੀਆਂ ਨੂੰ ਮੁਫ਼ਤ ਸਿਲਾਈ ਕੋਰਸ ਕਰਵਾਇਆ

ਹੰਬੜਾਂ, 4 ਨਵੰਬਰ (ਹਰਵਿੰਦਰ ਸਿੰਘ ਮੱਕੜ)- ਹੰਬੜਾਂ ਵਿਖੇ ਜਾਣਕਾਰੀ ਸਾਂਝੀ ਕਰਦਿਆਂ ਸੁਸਾਇਟੀ ਮੈਂਬਰ ਸਾਬਕਾ ਡਾਇਰੈਕਟਰ ਕੁਲਦੀਪ ਸਿੰਘ ਗਿੱਲ ਫਾਗਲਾ ਨੇ ਦੱਸਿਆ ਕਿ ਪਿਛਲੇ 15 ਸਾਲਾਂ ਤੋਂ ਲਗਾਤਾਰ ਨਿਸ਼ਕਾਮ ਸੇਵਾ ਸਿਮਰਨ ਸੁਸਾਇਟੀ ਵਲੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਦੇ ਮੰਤਵ ਨਾਲ ਵੱਖ- ਵੱਖ ਪਿੰਡਾਂ ਵਿਚ ਸਿਲਾਈ ਟੀਚਰ ਜਸਪਾਲ ਕੌਰ ਦੀ ਅਗਵਾਈ ਵਿਚ ਮੁਫ਼ਤ ਸਿਲਾਈ ਸਿਖਲਾਈ ਕੋਰਸ ਕਰਵਾਏ ਜਾ ਰਹੇ ਹਨ। ਇਸ ਲੜੀ ਤਹਿਤ ਹੀ ਪਿੰਡ ਇਯਾਲੀ ਖੁਰਦ ਵਿਖੇ ਵੀ ਪਿਛਲੇ ਤਿੰਨ ਮਹੀਨਿਆਂ ਤੋਂ ਲੜਕੀਆਂ ਲਈ ਮੁਫ਼ਤ ਸਿਲਾਈ ਸਿਖਲਾਈ ਕੋਰਸ ਸ਼ੁਰੂ ਕਰਵਾਇਆ ਗਿਆ ਸੀ।

ਅਜੀਤ ਡੈਸਕ 05-11-2026
ਹੰਬੜਾਂ, 4 ਨਵੰਬਰ (ਹਰਵਿੰਦਰ ਸਿੰਘ ਮੱਕੜ)- ਹੰਬੜਾਂ ਵਿਖੇ ਜਾਣਕਾਰੀ ਸਾਂਝੀ ਕਰਦਿਆਂ ਸੁਸਾਇਟੀ ਮੈਂਬਰ ਸਾਬਕਾ ਡਾਇਰੈਕਟਰ ਕੁਲਦੀਪ ਸਿੰਘ ਗਿੱਲ ਫਾਗਲਾ ਨੇ ਦੱਸਿਆ ਕਿ ਪਿਛਲੇ 15 ਸਾਲਾਂ ਤੋਂ ਲਗਾਤਾਰ ਨਿਸ਼ਕਾਮ ਸੇਵਾ ਸਿਮਰਨ ਸੁਸਾਇਟੀ ਵਲੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਦੇ ਮੰਤਵ ਨਾਲ ਵੱਖ- ਵੱਖ ਪਿੰਡਾਂ ਵਿਚ ਸਿਲਾਈ ਟੀਚਰ ਜਸਪਾਲ ਕੌਰ ਦੀ ਅਗਵਾਈ ਵਿਚ ਮੁਫ਼ਤ ਸਿਲਾਈ ਸਿਖਲਾਈ ਕੋਰਸ ਕਰਵਾਏ ਜਾ ਰਹੇ ਹਨ। ਇਸ ਲੜੀ ਤਹਿਤ ਹੀ ਪਿੰਡ ਇਯਾਲੀ ਖੁਰਦ ਵਿਖੇ ਵੀ ਪਿਛਲੇ ਤਿੰਨ ਮਹੀਨਿਆਂ ਤੋਂ ਲੜਕੀਆਂ ਲਈ ਮੁਫ਼ਤ ਸਿਲਾਈ ਸਿਖਲਾਈ ਕੋਰਸ ਸ਼ੁਰੂ ਕਰਵਾਇਆ ਗਿਆ ਸੀ। ਅੱਜ ਕੋਰਸ ਪੂਰਾ ਹੋਣ ’ਤੇ ਸਾਰੀਆਂ ਸਿਲਾਈ ਸਿਖਲਾਈ ਪ੍ਰਾਪਤ 15 ਲੜਕੀਆਂ ਨੂੰ ਸਮਾਜ ਸੇਵਕ ਸਰਪ੍ਰਸਤ ਕੁਲਦੀਪ ਸਿੰਘ ਰਾਜੂ ਜਵੈਲਰ ਵਾਲੇ, ਰਿਟਾਇਡ ਐੱਸ.ਡੀ.ਓ ਦਲਜੀਤ ਸਿੰਘ ਈਸੇਵਾਲ, ਬੀਬੀ ਗੁਰਦੀਪ ਕੌਰ ਈਸੇਵਾਲ, ਬੀਬੀ ਅਮਰਜੀਤ ਕੌਰ ਫਾਗਲਾ ਵਲੋਂ ਸਨਮਾਨਿਤ ਕਰਦਿਆਂ ਮਿਠਾਈਆਂ ਤੇ ਸੂਟ ਤੋਹਫ਼ੇ ਵਜੋਂ ਦਿੱਤੇ ਗਏ। ਇਸ ਸਮੇਂ ਸਰਪੰਚ ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਭੰਗੂ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਭੰਗੂ, ਨਿਰਮਲ ਸਿੰਘ ਇਯਾਲੀ ਖੁਰਦ ਤੇ ਹੋਰ ਪਿੰਡ ਵਾਸੀ ਹਾਜ਼ਰ ਸੀ
ਪਿਛਲੀ ਖ਼ਬਰ ਕਿੰਗਜ਼ਵੇ ਗਲੋਬਲ ਸਕੂਲ ਵਿਖੇ ‘ਹਿਊਜ਼ ਆਫ਼ ਸਪ੍ਰਿੰਗ’ ਮੁਕਾਬਲੇ ਕਰਵਾਏ ਅਗਲੀ ਖ਼ਬਰ ਜੀ. ਐੱਚ. ਜੀ. ਇੰਸਟੀਚਿਊਟ ਆਫ਼ ਲਾਅ ਸਿੱਧਵਾਂ ਖੁਰਦ ਵਲੋਂ ਵਾਤਾਵਰਣ ਸੁਰੱਖਿਆ ਸਬੰਧੀ ਵਿਚਾਰ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।